08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਸ਼ਰਧਾ ਤੇ ਉਤਸ਼ਾਹ ਨਾਲ ਖ਼ਾਲਸਾ ਸਾਜਨਾ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 16-04-2026
ਬੁਢਲਾਡਾ, 15 ਅਪ੍ਰੈਲ (ਸਵਰਨ ਸਿੰਘ ਰਾਹੀ)- ਸਥਾਨਕ ਸ਼ਹਿਰ ਦੇ ਗੁਰਦੁਆਰਾ ਭਾਈ ਮਾਨ ਸਿੰਘ ਵਿਖੇ ਖ਼ਾਲਸਾ ਸਾਜਨਾ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਸਮਾਗਮ ਦੌਰਾਨ ਬੀਬੀਆਂ ਵਲੋਂ ਸੰਗਤ ਰੂਪ 'ਚ ਕੀਤੇ ਗਏ ਸ੍ਰੀ ਸੁਖਮਣੀ ਸਾਹਿਬ ਦੇ ਪਾਠਾਂ ਦੇ ਭੋਗ ਉਪਰੰਤ ਭਾਈ ਸਵਰਨ ਸਿੰਘ ਅਤੇ ਭਾਈ ਅਵਤਾਰ ਸਿੰਘ ਗੁਲਿਆਣੀ ਦੇ ਕੀਰਤਨੀ ਜਥੇ ਨੇ ਸੰਗਤਾਂ ਨੂੰ ਗੁਰੂ ਜਸ ਸੁਣਾ ਕੇ ਨਿਹਾਲ ਕੀਤਾ | ਉਨ੍ਹਾਂ ਸੰਗਤਾਂ ਨੂੰ ਖ਼ਾਲਸਾ ਸਾਜਨਾ ਦਿਵਸ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ 1699 ਦੀ ਵਿਸਾਖੀ ਵਾਲੇ ਦਿਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ 'ਤੇ ਕਿਸ ਤਰ੍ਹਾਂ 5 ਸਾਧਾਰਨ ਵਿਅਕਤੀਆਂ ਨੂੰ ਖੰਡੇ ਬਾਟੇ ਦਾ ਅੰਮਿ੍ਤ ਛਕਾ ਕੇ ਸਿੰਘ ਸਜਾਇਆ ਅਤੇ 'ਚਿੜੀਆਂ ਕੋਲੋਂ ਬਾਜ਼ ਤੁੜਵਾਊ' ਦਾ ਸੰਦੇਸ਼ ਦੇ ਕੇ ਜ਼ਾਲਮ ਮੁਗ਼ਲਾਂ ਨਾਲ ਟੱਕਰ ਲੈਣ ਲਈ ਪ੍ਰੇਰਤ ਕੀਤਾ | ਉਨ੍ਹਾਂ ਬੀਬੀਆਂ ਨੂੰ ਬੇਨਤੀ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਬਾਣੀ ਨਾਲ ਜੋੜ ਕੇ ਗੁਰੂਘਰ ਦੇ ਨਿੱਤਨੇਮੀ ਬਣਾਉਣ ਤਾਂ ਜੋ ਬੱਚਿਆਂ ਨੂੰ ਅਜੋਕੇ ਸਮੇਂ ਸਮਾਜ 'ਚ ਫੈਲੀਆਂ ਨਸ਼ਿਆਂ ਜਿਹੀਆਂ ਮਾੜੀਆਂ ਅਲਾਮਤਾਂ ਤੋਂ ਬਚਾਇਆ ਜਾ ਸਕੇ | ਇਸ ਮੌਕੇ ਮਾਸਟਰ ਕੁਲਵੰਤ ਸਿੰਘ ਅਤੇ ਹੋਰਨਾਂ ਨੇ ਬੁਲਾਰਿਆਂ ਨੇ ਸੰਗਤਾਂ ਨੂੰ ਅੰਮਿ੍ਤ ਪਾਨ ਕਰ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਤ ਕੀਤਾ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਬਣਾਂਵਾਲੀ ਵਲੋਂ ਸੰਘਾ ਤੇ ਉੱਲਕ ਦੇ ਸਕੂਲਾਂ 'ਚ ਨਵੇਂ ਕਮਰਿਆਂ ਦਾ ਉਦਘਾਟਨ <br/> ਅਗਲੀ ਖ਼ਬਰ ਸਰਕਾਰੀ ਸਿਹਤ ਸੰਸਥਾਵਾਂ ਦੀ ਓ. ਪੀ. ਡੀ. ਸੇਵਾਵਾਂ ਦਾ ਸਮਾਂ ਬਦਲਿਆ
Ad Position 24