08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਵਿਧਾਇਕ ਬਣਾਂਵਾਲੀ ਵਲੋਂ ਸੰਘਾ ਤੇ ਉੱਲਕ ਦੇ ਸਕੂਲਾਂ 'ਚ ਨਵੇਂ ਕਮਰਿਆਂ ਦਾ ਉਦਘਾਟਨ <br/>

Ad Position 21
No active advertisement
ਅਜੀਤ ਡੈਸਕ 16-04-2026
ਸਰਦੂਲਗੜ੍ਹ/ਝੁਨੀਰ, 15 ਅਪ੍ਰੈਲ (ਜੀ.ਐਮ. ਅਰੋੜਾ/ਸੰਜੀਵ ਸਿੰਗਲਾ)- 'ਪੰਜਾਬ ਸਿੱਖਿਆ ਕ੍ਰਾਂਤੀ' ਮੁਹਿੰਮ ਤਹਿਤ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵਲੋਂ ਸਰਕਾਰੀ ਸੈਕੰਡਰੀ ਸਕੂਲ ਸੰਘਾ ਵਿਖੇ 7 ਲੱਖ 51 ਹਜ਼ਾਰ ਅਤੇ ਸਰਕਾਰੀ ਮਿਡਲ ਸਕੂਲ ਉੱਲਕ ਵਿਖੇ 15 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਕਮਰਿਆਂ ਦਾ ਉਦਘਾਟਨ ਕੀਤਾ ਗਿਆ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਮੁੱਖ ਤਰਜੀਹ ਵਿਦਿਆਰਥੀਆਂ ਨੂੰ ਗੁਣਵੱਤਾ ਭਰਪੂਰ ਤੇ ਆਧੁਨਿਕ ਸਿੱਖਿਆ ਪ੍ਰਦਾਨ ਕਰਨੀ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਸਰਕਾਰੀ ਸਕੂਲਾਂ 'ਚ ਦਾਖਲ ਕਰਵਾਉਣ | ਇਸ ਮੌਕੇ ਭੋਲਾ ਸਿੰਘ ਚੇਅਰਮੈਨ ਬਲਾਕ ਸੰਮਤੀ ਝੁਨੀਰ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕੁਲਵੰਤ ਸਿੰਘ, ਸੈਕਸ਼ਨ ਅਫ਼ਸਰ ਮੁਨੀਸ਼ ਕੁਮਾਰ, ਮੁੱਖ ਅਧਿਆਪਕ ਹਰਪ੍ਰੀਤ ਸਿੰਘ ਜੱਸਲ, ਪਿ੍ੰਸੀਪਲ ਪ੍ਰਭਜੋਤ ਕੌਰ ਸਰਦੂਲਗੜ੍ਹ, ਪਿ੍ੰਸੀਪਲ ਕੰਵਲਜੀਤ ਕੌਰ ਝੁਨੀਰ, ਸਕੂਲ ਮੁਖੀ ਚਰਨਜੀਤ ਸਿੰਘ ਸੰਘਾ, ਮੁੱਖ ਅਧਿਆਪਕ ਜਗਚਾਨਣ ਸਿੰਘ, ਸਕੂਲ ਮੈਨੇਜਮੈਂਟ ਕਮੇਟੀ ਸੰਘਾ ਦੇ ਚੇਅਰਮੈਨ ਬੇਅੰਤ ਸਿੰਘ, ਹਰਬਖ਼ਸ਼ ਸਿੰਘ ਚੇਅਰਮੈਨ ਸਕੂਲ ਮੈਨੇਜਮੈਂਟ ਕਮੇਟੀ ਉੱਲਕ, ਮਨਸਰੂਪ ਸਿੰਘ ਸਰਪੰਚ, ਗੁਰਸੇਵਕ ਸਿੰਘ ਝੁਨੀਰ, ਸਕੂਲ ਮੁਖੀ ਗੁਰਦੇਵ ਕੌਰ ਉੱਲਕ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਦੀ ਜ਼ਿਲ੍ਹਾ ਕਾਰਜਕਾਰਨੀ 'ਚ ਭੀਖੀ ਦੇ ਆਗੂਆਂ ਦੀਆਂ ਸਨਮਾਨਯੋਗ ਨਿਯੁਕਤੀਆਂ <br/> ਅਗਲੀ ਖ਼ਬਰ ਸ਼ਰਧਾ ਤੇ ਉਤਸ਼ਾਹ ਨਾਲ ਖ਼ਾਲਸਾ ਸਾਜਨਾ ਦਿਵਸ ਮਨਾਇਆ <br/>
Ad Position 24