ਭੀਖੀ, 15 ਅਪ੍ਰੈਲ (ਬਲਕਾਰ ਸਿੰਘ ਸਹੋਤਾ)- ਸੰਗਠਨ ਸਿਰਜਨ ਅਭਿਆਨ ਤਹਿਤ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਨਿਰਦੇਸ਼ਨਾ ਤੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਰਾਏ ਬਰੇਟਾ ਵਲੋਂ ਐਲਾਨੀ ਕਾਰਜਕਾਰਨੀ 'ਚ ਭੀਖੀ ਦੇ ਕਾਂਗਰਸੀਆਂ ਨੂੰ ਸਨਮਾਨਿਤ ਸਥਾਨ ਪ੍ਰਾਪਤ ਹੋਏ ਹਨ | ਕਾਂਗਰਸੀ ਆਗੂ ਸੰਦੀਪ ਮਹਿਤਾ, ਇੰਦਰਜੀਤ ਸਿੰਘ ਭੀਖੀ ਅਤੇ ਧੰਨਜੀਤ ਸਿੰਘ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਦਾ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ ਜਦਕਿ ਡਾ. ਸੁਲਤਾਨ ਸ਼ਾਹ ਜ਼ਿਲ੍ਹਾ ਸਕੱਤਰ ਅਤੇ ਰਮੇਸ਼ ਕੁਮਾਰ ਨੂੰ ਸੋਸ਼ਲ ਮੀਡੀਆ ਇੰਚਾਰਜ ਥਾਪਿਆ ਗਿਆ ਹੈ | ਉਕਤ ਆਗੂਆਂ ਨੇ ਕਿਹਾ ਕਿ ਉਹ ਪਾਰਟੀ ਵਲੋਂ ਦਿੱਤੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੀ ਮਜ਼ਬੂਤੀ ਲਈ ਲੋਕਾਂ ਤੱਕ ਨਿੱਜੀ ਪਹੁੰਚ ਕਰ ਕੇ ਵਿਧਾਨ ਸਭਾ ਚੋਣਾਂ 'ਚ ਪਾਰਟੀ ਦੀ ਜਿੱਤ ਲਈ ਦਿਨ ਰਾਤ ਮਿਹਨਤ ਕਰਨਗੇ |