08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਸ੍ਰੀ ਨਰਾਇਣ ਵਿੱਦਿਆ ਮੰਦਰ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ

Ad Position 21
No active advertisement
ਅਜੀਤ ਡੈਸਕ 16-04-2026
ਮਾਨਸਾ, 15 ਅਪ੍ਰੈਲ (ਰਵੀ)- ਸਥਾਨਕ ਸ੍ਰੀ ਨਰਾਇਣ ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ ਸ੍ਰੀ ਨਰਾਇਣ ਦਾਸ ਜੀ ਦੇ 105ਵੇਂ ਜਨਮਦਿਨ ਮੌਕੇ ਸਾਲਾਨਾ ਇਨਾਮ ਵੰਡ ਸਮਾਰੋਹ ਵੀ ਕਰਵਾਇਆ ਗਿਆ | ਸਕੂਲ 'ਚ ਵਿਧੀਵਤ ਯੱਗ ਕਰਵਾਉਣ ਮੌਕੇ ਦੇਸ ਭਗਤ ਯੂਨੀਵਰਸਿਟੀ ਮੰਡੀ ਗੋਬਿੰਦਗੜ੍ਹ ਦੇ ਸਾਬਕਾ ਉਪ ਕੁਲਪਤੀ ਡਾ. ਵਰਿੰਦਰ ਸਿੰਘ ਵਿਸ਼ੇਸ਼ ਤੌਰ 'ਤੇ ਪਹੁੰਚੇ | ਉਨ੍ਹਾਂ ਵਿਦਿਆਰਥੀਆਂ ਨੂੰ ਮਿਹਨਤ ਮਸ਼ੱਕਤ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ | ਵਿਦਿਆਰਥੀਆਂ ਵਲੋਂ ਸ਼ਬਦ ਗਾਇਣ ਅਤੇ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ | ਸਕੂਲ ਦੇ ਸਾਬਕਾ ਵਿਦਿਆਰਥੀ ਸ਼ਿਵਮ ਬਾਂਸਲ ਅਤੇ ਡਾ. ਸਮੀਕਸ਼ਾ ਨੇ ਆਪਣੇ ਤਜਰਬੇ ਸਾਂਝੇ ਕੀਤੇ | ਇਸ ਮੌਕੇ ਰਾਜਿੰਦਰ ਕੁਮਾਰ, ਜਤਿੰਦਰਵੀਰ ਗੁਪਤਾ, ਪਿ੍ੰਸੀਪਲ ਰਾਜੇਸ਼ ਕੁਮਾਰ, ਪਿ੍ੰਸੀਪਲ ਜਗਦੀਪ ਪਟਿਆਲ, ਪ੍ਰਮੋਦ ਕੁਮਾਰ, ਡਾ. ਵਿਵੇਕ ਢੀਂਗਰਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਜ਼ਿਲ੍ਹਾ ਮਾਨਸਾ ਦੀ ਕਾਰਜਕਾਰਨੀ ਦਾ ਐਲਾਨ <br/> ਅਗਲੀ ਖ਼ਬਰ ਸ਼ੋ੍ਰਮਣੀ ਕਮੇਟੀ ਮੈਂਬਰ ਬਾਬਾ ਬੂਟਾ ਸਿੰਘ ਗੁਰਥੜੀ ਤੋਂ ਦੋ ਏਕੜ ਰਕਬੇ ਦਾ ਪੰਚਾਇਤ ਨੇ ਲਿਆ ਕਬਜ਼ਾ
Ad Position 24