14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਜਥੇ: ਬਾਬਾ ਟੇਕ ਸਿੰਘ ਗੁਰਦੁਆਰਾ ਬੁੰਗਾ ਮਸਤੂਆਣਾ ਸਾਹਿਬ ਹੋਏ ਨਤਮਸਤਕ <br/>

Ad Position 21
No active advertisement
ਅਜੀਤ ਡੈਸਕ 17-04-2026
ਤਲਵੰਡੀ ਸਾਬੋ, 16 ਅਪ੍ਰੈਲ (ਰਣਜੀਤ ਸਿੰਘ ਰਾਜੂ)- ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਜੋ ਸੰਪਰਦਾਇ ਮਸਤੂਆਣਾ ਦੇ ਵੀ ਮੁਖੀ ਹਨ ਨੇ ਅੱਜ ਦਮਦਮਾ ਸਾਹਿਬ ਦੀ ਪ੍ਰਸਿੱਧ ਧਾਰਮਿਕ ਸੰਸਥਾ ਗੁਰਦੁਆਰਾ ਬੁੰਗਾ ਮਸਤੂਆਣਾ ਸਾਹਿਬ ਧਾਰਮਿਕ ਮਹਾਂਵਿਦਿਆਲਾ ਵਿਖੇ ਪਹੁੰਚ ਕੇ ਮੱਥਾ ਟੇਕਿਆ ਅਤੇ ਇੱਕ ਅਹਿਮ ਐਲਾਨ ਕੀਤਾ ਕਿ ਬੁੰਗਾ ਮਸਤੂਆਣਾ ਸਾਹਿਬ ਵਿਖੇ 'ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਬੋਧ ਸਮਾਗਮ' ਕਰਵਾਏ ਜਾਣਗੇ | ਸਿੰਘ ਸਾਹਿਬ ਬਾਬਾ ਟੇਕ ਸਿੰਘ ਦਾ ਬੁੰਗਾ ਮਸਤੂਆਣਾ ਸਾਹਿਬ ਵਿਖੇ ਪੁੱਜਣ ਤੇ ਗੁ: ਬੁੰਗਾ ਮਸਤੂਆਣਾ ਦੇ ਮੁਖੀ ਬਾਬਾ ਕਾਕਾ ਸਿੰਘ ਨੇ ਜੀ ਆਇਆਂ ਆਖਿਆ |ਨਤਮਸਤਕ ਹੋਣ ਉਪਰੰਤ ਗੱਲਬਾਤ ਕਰਦਿਆਂ ਜਥੇ:ਬਾਬਾ ਟੇਕ ਸਿੰਘ ਨੇ ਕਿਹਾ ਕਿ ਕਿ ਸੰਗਤ ਨੂੰ ਗੁਰਬਾਣੀ ਦੇ ਸ਼ੁੱਧ ਉਚਾਰਨ ਅਤੇ ਅਰਥਾਂ ਨਾਲ ਜੋੜਨ ਲਈ ਬੁੰਗਾ ਮਸਤੂਆਣਾ ਸਾਹਿਬ ਵਿਖੇ ਗਿਆਨੀ ਹਰਭਜਨ ਸਿੰਘ ਜੀ ਭਿੰਡਰਾਂਵਾਲੀ ਟਕਸਾਲ ਦੇ ਸਹਿਯੋਗ ਨਾਲ 'ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪਾਠ ਬੋਧ ਸਮਾਗਮ' ਆਰੰਭ ਕਰਵਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਗੁਰਬਾਣੀ ਦੀ ਸਹੀ ਸੂਝ ਹੋਣਾ ਹਰ ਸਿੱਖ ਲਈ ਲਾਜ਼ਮੀ ਹੈ ਤਾਂ ਜੋ ਗੁਰੂ ਸਾਹਿਬ ਦੇ ਸੰਦੇਸ਼ ਨੂੰ ਜੀਵਨ ਵਿੱਚ ਕਮਾਇਆ ਜਾ ਸਕੇ | ਸਿੰਘ ਸਾਹਿਬ ਨੇ ਦੱਸਿਆ ਕਿ ਇਹ ਪਾਠ ਬੋਧ ਸਮਾਗਮ 4 ਅਕਤੂਬਰ 2026 ਤੋਂ ਅਰੰਭ ਹੋ ਰਹੇ ਹਨ ਜਿਨ੍ਹਾਂ ਦੀ ਸੰਪੂਰਨਤਾ 3 ਨਵੰਬਰ ਨੂੰ ਹੋਵੇਗੀ | ਇਸ ਮੌਕੇ ਬਾਬਾ ਕਾਕਾ ਸਿੰਘ ਅਤੇ ਬੁੰਗਾ ਮਸਤੂਆਣਾ ਪ੍ਰਬੰਧਕਾਂ ਵਲੋਂ ਜਥੇਦਾਰ ਬਾਬਾ ਟੇਕ ਸਿੰਘ ਅਤੇ ਗਿਆਨੀ ਹਰਭਜਨ ਸਿੰਘ ਨੂੰ ਸਿਰੋਪਾਉ ਦੀ ਬਖਸ਼ਿਸ ਕੀਤੀ ਗਈ | ਇਸ ਮੌਕੇ ਬਾਬਾ ਤੇਜਾ ਸਿੰਘ ਮੁੱਖ ਗ੍ਰੰਥੀ ਬੁੰਗਾ ਮਸਤੂਆਣਾ, ਸੰਤ ਸਿੰਘ ਪਟਵਾਰੀ, ਗਿਆਨੀ ਅੰਮਿ੍ਤਪਾਲ ਸਿੰਘ ਅਲਚੋਰ, ਗਿਆਨੀ ਮਹਿੰਦਰ ਸਿੰਘ, ਗਿਆਨੀ ਪਰਵਿੰਦਰ ਸਿੰਘ ਢੁੱਡੀਕੇ, ਗਿਆਨੀ ਕੁਲਪ੍ਰਕਾਸ਼ ਸਿੰਘ ਹਜ਼ੂਰ ਸਾਹਿਬ, ਗਿਆਨੀ ਬਲਜੀਤ ਸਿੰਘ ਬਠਿੰਡਾ, ਗਿਆਨੀ ਗੁਰਦੀਪ ਸਿੰਘ, ਗਿਆਨੀ ਭਾਗ ਸਿੰਘ ਲੰਮੇ, ਬਾਬਾ ਨਾਰਾਇਣ ਸਿੰਘ, ਬਾਬਾ ਚੰਦ ਸਿੰਘ ਅਤੇ ਗਿਆਨੀ ਗਿਆਨ ਸਿੰਘ ਸਮੇਤ ਪ੍ਰਬੰਧਕ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਸਕੂਲ 'ਚ ਦਸਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ ਅਗਲੀ ਖ਼ਬਰ ਵਿਦਿਆਰਥੀ ਵਰਗ ਦੇ ਚੰਗੇ ਜੀਵਨ ਲਈ ਪੜ੍ਹਾਈ ਅਤੇ ਖੇਡਾਂ ਜ਼ਰੂਰੀ- ਚੇਅਰਮੈਨ ਮਲੂਕਾ <br/>
Ad Position 24