14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੇ ਵਲੰਟੀਅਰਾਂ ਨੇ 'ਜ਼ਿੰਦਗੀ ਜ਼ਿੰਦਾਬਾਦ ਮਿਸ਼ਨ' ਵਰਕਸ਼ਾਪ 'ਚ ਲਿਆ ਹਿੱਸਾ <br/>

Ad Position 21
No active advertisement
ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੇ ਵਲੰਟੀਅਰਾਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਬੰਧਕ¢ <br/> 17-04-2026
ਤਲਵੰਡੀ ਸਾਬੋ, 16 ਅਪ੍ਰੈਲ (ਰਵਜੋਤ ਸਿੰਘ ਰਾਹੀ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਪ੍ਰਬੰਧ ਅਧੀਨ ਚੱਲ ਰਹੀ ਇਲਾਕੇ ਦੀ ਪ੍ਰਸਿੱਧ ਸੰਸਥਾ ਮਾਤਾ ਸਾਹਿਬ ਕÏਰ ਗਰਲਜ਼ ਕਾਲਜ ਦੇ ਪਿ੍ੰਸੀਪਲ ਡਾ. ਨਰਿੰਦਰ ਸਿੰਘ ਦੀ ਅਗਵਾਈ ਵਿੱਚ ਐਨਐਸਐਸ ਵਿਭਾਗ, ਰੈੱਡ ਰਿਬਨ ਕਲੱਬ ਅਤੇ ਯੂਥ ਕਲੱਬ ਦੇ ਲਗਭਗ 30 ਵਲੰਟੀਅਰਾਂ ਨੇ ਪੰਜਾਬ ਸਰਕਾਰ ਵੱਲੋਂ ਸਰਕਾਰੀ ਰਜਿੰਦਰਾ ਕਾਲਜ ਬਠਿੰਡਾ ਵਿਖੇ ਕਰਵਾਈ ਗਈ 'ਜ਼ਿੰਦਗੀ ਜ਼ਿੰਦਾਬਾਦ ਮਿਸ਼ਨ' ਵਰਕਸ਼ਾਪ ਵਿੱਚ ਹਿੱਸਾ ਲਿਆ | ਵਰਕਸ਼ਾਪ ਵਿੱਚ ਬਠਿੰਡਾ ਦੇ ਡਿਪਟੀ ਕਮਿਸ਼ਨਰ ਅਤੇ ਡੀ.ਆਈ.ਜੀ. ਨੇ ਮੁੱਖ ਮਹਿਮਾਨਾਂ ਵਜੋਂ ਸ਼ਿਰਕਤ ਕਰਕੇ ਨÏਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਿਹਤਮੰਦ ਜੀਵਨ ਅਪਣਾਉਣ ਲਈ ਪ੍ਰੇਰਿਤ ਕੀਤਾ¢ ਇਸ ਮÏਕੇ 'ਜ਼ਿੰਦਗੀ ਜ਼ਿੰਦਾਬਾਦ ਮਿਸ਼ਨ' ਦੇ ਕਨਵੀਨਰ ਰੁਪਿੰਦਰਜੀਤ ਸਿੰਘ ਅਤੇ ਪ੍ਰੋ. ਇੰਦਰਜੀਤ ਕÏਰ ਨੇ ਵਿਦਿਆਰਥੀਆਂ ਨੂੰ ਸਮਾਜਿਕ ਜ਼ਿੰਮੇਵਾਰੀਆਂ ਨਿਭਾਉਣ ਅਤੇ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਵਿਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ¢ ਪਿ੍ੰਸੀਪਲ ਡਾ. ਨਰਿੰਦਰ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੀਤੇ ਗਏ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਵਿਦਿਆਰਥੀਆਂ ਨੂੰ ਸਹੀ ਦਿਸ਼ਾ ਵਿਚ ਪ੍ਰੇਰਿਤ ਕਰਦੇ ਹਨ¢ ਇਸ ਦÏਰਾਨ ਵਲੰਟੀਅਰਾਂ ਦੀ ਅਗਵਾਈ ਪ੍ਰੋ. ਵਰਿੰਦਰ ਕÏਰ ਅਤੇ ਡਾ. ਰਮਨਦੀਪ ਕÏਰ ਵੱਲੋਂ ਕੀਤੀ ਗਈ¢ ਕਾਲਜ ਦੇ ਵਲੰਟੀਅਰਾਂ ਨੇ ਵਰਕਸ਼ਾਪ ਦÏਰਾਨ ਪੂਰੇ ਉਤਸ਼ਾਹ ਨਾਲ ਭਾਗ ਲੈਂਦਿਆਂ ਸਮਾਜਿਕ ਜਾਗਰੂਕਤਾ ਦਾ ਸੰਦੇਸ਼ ਵੀ ਦਿੱਤਾ¢

Ad Position 22
No active advertisement
ਪਿਛਲੀ ਖ਼ਬਰ ਸਟਾਰ ਪਲੱਸ ਕਾਨਵੈਂਟ ਸਕੂਲ ਰਾਮਾਂ ਦਾ ਦਸਵੀਂ ਜਮਾਤ ਵਿਚੋਂ ਨਤੀਜਾ ਰਿਹਾ 100 ਪ੍ਰਤੀਸ਼ਤ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ ਅਗਲੀ ਖ਼ਬਰ ਮਾਲਵਾ ਰੈਸਲਿੰਗ ਕਲੱਬ ਦੇ ਖਿਡਾਰੀ ਸੰਦੀਪ ਮਾਨ ਦਾ ਭਗਤਾ ਭਾਈਕਾ ਪੁੱਜਣ ਤੇ ਨਿੱਘਾ ਸਵਾਗਤ <br/>
Ad Position 24