14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਸੇਂਟ ਜ਼ੇਵੀਅਰ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ <br/>

Ad Position 21
No active advertisement
ਸੇਂਟ ਜ਼ੇਵੀਅਰ ਸਕੂਲ ਦੇ ਵਿਦਿਆਰਥੀਆਂ ਦੀ ਸਕੂਲ ਸਟਾਫ਼ ਨਾਲ ਸਾਂਝੀ ਤਸਵੀਰ¢ ਤਸਵੀਰ: ਹੇਮੰਤ ਸ਼ਰਮਾ <br/> 17-04-2026
ਰਾਮਪੁਰਾ ਫੂਲ, 16 ਅਪ੍ਰੈਲ (ਹੇਮੰਤ ਕੁਮਾਰ ਸ਼ਰਮਾ)- ਸੀ.ਬੀ. ਐਸ.ਈ.ਵਲੋਂ ਦਸਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ ਵਿਚ ਸੇਂਟ ਜ਼ੇਵੀਅਰ ਸਕੂਲ ਰਾਮਪੁਰਾ ਫੂਲ ਦਾ ਨਤੀਜਾ ਬਹੁਤ ਸ਼ਾਨਦਾਰ ਰਿਹਾ¢ ਇਸ ਸਬੰਧੀ ਸਕੂਲ ਦੇ ਪਿ੍ੰਸੀਪਲ ਫਾਦਰ ਯੂਲੈਲੀਓ ਫਰਨਾਂਡਿਜ ਨੇ ਦੱਸਿਆ ਕਿ ਸੇਂਟ ਜ਼ੇਵੀਅਰਜ ਸਕੂਲ ਦਾ ਨਤੀਜਾ 100 ਪ੍ਰਤੀਸ਼ਤ ਰਿਹਾ¢ ਉਨ੍ਹਾਂ ਨੇ ਦੱਸਿਆ ਸਕੂਲ ਦੇ ਵਿਦਿਆਰਥੀ ਕੁਨਾਲ ਬਾਂਸਲ ਨੇ 99.4 ਪ੍ਰਤੀਸ਼ਤ ਅੰਕ ਹਾਸਲ ਕਰਕੇ ਬਠਿੰਡੇ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ¢ ਸਕੂਲ ਦੇ ਹੋਣਹਾਰ ਵਿਦਿਆਰਥੀ ਸ਼ਕਸਮ ਬੱਤਰਾ ਨੇ 99.2 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਪ੍ਰਾਪਤ ਕੀਤਾ¢ ਇਸ ਤੋਂ ਇਲਾਵਾ ਸ਼ਕਸਮ ਗਰਗ, ਅਵਨੀਸ ਸ਼ਰਮਾ, ਪ੍ਰਭਸ਼ਰਨ ਕੌਰ, ਗੁਰਅਸੀਸ ਕੌਰ ਤੇ ਸਿਮਰਨ ਨੇ 99 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ¢ 49 ਵਿਦਿਆਰਥੀਆਂ ਨੇ 95 ਪ੍ਰਤੀਸ਼ਤ ਅੰਕ ਤੇ 83 ਵਿਦਿਆਰਥੀਆਂ ਨੇ 90 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ¢ ਇਸ ਮੌਕੇ 'ਤੇ ਪਿ੍ੰਸੀਪਲ ਫਾਦਰ ਯੂਲੈਲੀਓ ਫਰਨਾਂਡਿਜ ਤੇ ਮੈਨੇਜਰ ਫਾਦਰ ਆਂਦਰੇ ਫਰਨਾਂਡਿਜ ਨੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਮੁਬਾਰਕਾਂ ਦਿੰਦਿਆਂ ਕਿਹਾ ਕਿ ਸਕੂਲ ਅੰਦਰ ਵਿਦਿਆਰਥੀਆਂ ਨੂੰ ਵੱਖ-ਵੱਖ ਗਤੀਵਿਧੀਆਂ ਤੋਂ ਇਲਾਵਾ ਪੜਾਈ ਵੱਲ ਖ਼ਾਸ ਤੌਰ 'ਤੇ ਧਿਆਨ ਦਿੱਤਾ ਜਾਂਦਾ ਹੈ¢ ਸਕੂਲ ਦੇ ਨਤੀਜੇ ਇਸ ਗੱਲ ਦੀ ਗਵਾਹੀ ਭਰਦੇ ਹਨ¢ਇਸ ਮÏਕੇ ਕੋਆਰਡੀਨੇਟਰ ਮੈਡਮ ਪ੍ਰੇਮ ਲਤਾ, ਮੈਡਮ ਅੰਜੂ ਬਾਲਾ ਤੇ ਮਾਪਿਆਂ ਦੇ ਸਹਿਯੋਗ ਤੇ ਅਧਿਆਪਕਾਂ ਦੀ ਯੋਗ ਅਗਵਾਈ ਦੀ ਪ੍ਰਸ਼ੰਸਾ ਕੀਤੀ ਗਈ¢ ਇਸ ਮੌਕੇ 'ਤੇ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ¢

Ad Position 22
No active advertisement
ਪਿਛਲੀ ਖ਼ਬਰ ਮੈਂਬਰ ਰਾਜ ਸਭਾ ਤੇ ਪੰਜਾਬ ਯੂਨੀਵਰਸਿਟੀ ਚਾਂਸਲਰ ਸਤਨਾਮ ਸਿੰਘ ਸੰਧੂ ਵਲੋਂ ਆਕਸਫੋਰਡ ਸਕੂਲ ਦਾ ਵਿਸ਼ੇਸ਼ ਦੌਰਾ ਅਗਲੀ ਖ਼ਬਰ ਸਟਾਰ ਪਲੱਸ ਕਾਨਵੈਂਟ ਸਕੂਲ ਰਾਮਾਂ ਦਾ ਦਸਵੀਂ ਜਮਾਤ ਵਿਚੋਂ ਨਤੀਜਾ ਰਿਹਾ 100 ਪ੍ਰਤੀਸ਼ਤ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ
Ad Position 24