14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਮੈਂਬਰ ਰਾਜ ਸਭਾ ਤੇ ਪੰਜਾਬ ਯੂਨੀਵਰਸਿਟੀ ਚਾਂਸਲਰ ਸਤਨਾਮ ਸਿੰਘ ਸੰਧੂ ਵਲੋਂ ਆਕਸਫੋਰਡ ਸਕੂਲ ਦਾ ਵਿਸ਼ੇਸ਼ ਦੌਰਾ

Ad Position 21
No active advertisement
ਅਜੀਤ ਡੈਸਕ 17-04-2026
ਭਗਤਾ ਭਾਈਕਾ, 16 ਅਪ੍ਰੈਲ (ਸੁਖਪਾਲ ਸਿੰਘ ਸੋਨੀ)-'ਦ ਆਕਸਫੋਰਡ ਸਕੂਲ ਆਫ਼ ਐਜ਼ੂਕੇਸ਼ਨ' ਭਗਤਾ ਭਾਈਕਾ ਇਕ ਅਜਿਹੀ ਵਿੱਦਿਅਕ ਸੰਸਥਾ ਹੈ, ਜੋ ਹਰ ਪੱਖ ਤੋਂ ਵਿਦਿਆਰਥੀਆਂ ਲਈ ਚਾਨਣ ਮੁਨਾਰਾ ਸਿੱਧ ਹੋ ਰਹੀ ਹੈ | ਮੈਂਬਰ ਰਾਜ ਸਭਾ ਅਤੇ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ ਦੁਆਰਾ ਸਕੂਲ ਦਾ ਵਿਸ਼ੇਸ਼ ਦੌਰਾ ਕੀਤਾ ਗਿਆ | ਇਸ ਸਮੇਂ ਕਮਲ ਟਿਵਾਣਾ (ਖਰੜ) ਵੀ ਉਨ੍ਹਾਂ ਦੇ ਨਾਲ ਮੌਜੂਦ ਸਨ | ਸਕੂਲ ਦੀ ਪ੍ਰਬੰਧਕ ਕਮੇਟੀ ਤੇ ਪਿ੍ੰਸੀਪਲ ਦੁਆਰਾ ਸ. ਸੰਧੂ ਦਾ ਨਿੱਘਾ ਸਵਾਗਤ ਕੀਤਾ ਗਿਆ | ਸਕੂਲ ਦਾ ਦੌਰਾ ਕਰਦੇ ਸਮੇਂ ਸ. ਸਤਨਾਮ ਸਿੰਘ ਸੰਧੂ ਬੜੇ ਹੀ ਖੁਸ਼ ਤੇ ਪ੍ਰਭਾਵਿਤ ਨਜ਼ਰ ਆਏ | ਉਨ੍ਹਾਂ ਕਿਹਾ ਕਿ ਮੈਂ ਬਹੁਤ ਘੱਟ ਸੰਸਥਾਵਾਂ ਦੇਖੀਆਂ ਹਨ ਜੋ ਇਹੋ-ਜਿਹਾ ਸੁੰਦਰ ਚੌਗਿਰਦਾ ਅਤੇ ਹਰਿਆ-ਭਰਿਆ ਵਾਤਾਵਰਨ ਵਿਦਿਆਰਥੀਆਂ ਨੂੰ ਮੁਹੱਈਆ ਕਰਵਾਉਂਦੀਆਂ ਹਨ | ਉਨ੍ਹਾਂ ਸਟੈਮ ਕਲਾਸਾਂ ਬਾਰੇ ਕਿਹਾ ਕਿ ਇਸ ਸਕੂਲ ਦਾ ਬਹੁਤ ਹੀ ਸ਼ਲਾਘਾਯੋਗ ਕਦਮ ਹੈ ਜੋ ਸਕੂਲ ਵਿਚ ਬੈਠੇ ਹੀ ਚੰਡੀਗੜ੍ਹ ਵਰਗੇ ਵੱਡੇ ਸ਼ਹਿਰ ਵਿਚੋਂ ਆਨਲਾਈਨ ਪੜ੍ਹਾਈ ਰਾਹੀਂ ਵਿਦਿਆਰਥੀਆਂ ਨੂੰ ਆਉਣ ਵਾਲੇ ਸਮੇਂ ਦੀਆਂ ਨੀਟ ਤੇ ਜੇ.ਈ.ਈ ਵਰਗੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਤਿਆਰ ਕੀਤਾ ਜਾ ਰਿਹਾ ਹੈ | ਉਨ੍ਹਾਂ ਨੇ ਸਮਾਰਟ ਕਲਾਸਾਂ ਦਾ ਖਾਸ ਤੌਰ ਤੇ ਜਮਾਤਾਂ ਵਿਚ ਜਾ ਕੇ ਦੌਰਾ ਕੀਤਾ ਤੇ ਕਾਫ਼ੀ ਸ਼ਲਾਘਾ ਕੀਤੀ | ਉਨ੍ਹਾਂ ਇੰਨਡੋਰ ਤੇ ਆਊਟਡੋਰ ਖੇਡਾਂ ਜਿਵੇਂ ਫੁੱਟਬਾਲ, ਬਾਸਕਟਬਾਲ, ਹੈਂਡਬਾਲ, ਵਾਲੀਵਾਲ ਅਤੇ ਕਿ੍ਕੇਟ ਆਦਿ, ਐਨ. ਸੀ. ਸੀ.- ਨੇਵੀ ਵਿੰਗ, ਐਨ.ਸੀ.ਸੀ.-ਆਰਮੀ ਵਿੰਗ, ਸਕਾਊਟ ਐਂਡ ਗਾਈਡ ਤੇ ਸਕੂਲ ਵਿਚ ਲੱਗੇ ਓਵਨ ਤੇ ਏ.ਸੀ ਵਰਗੀਆਂ ਸੁਵਿਧਾਵਾਂ ਦੀ ਪ੍ਰਸੰਸਾ ਕੀਤੀ | ਉਨ੍ਹਾਂ ਸਕੂਲ ਦੀ ਪ੍ਰਬੰਧਕ ਅਤੇ ਪਿ੍ੰਸੀਪਲ ਨੂੰ ਸਮੁੱਚੇ ਸੁਚਾਰੂ ਪ੍ਰਬੰਧ ਲਈ ਵਧਾਈ ਦੇ ਪਾਤਰ ਕਿਹਾ | ਇਸ ਸਮੇਂ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਮੈਂਬਰ ਹਰਦੇਵ ਸਿੰਘ ਬਰਾੜ (ਸਾਬਕਾ ਚੇਅਰਮੈਨ), ਹਰਗੁਰਪ੍ਰੀਤ ਸਿੰਘ ਗਗਨ ਬਰਾੜ (ਚੇਅਰਮੈਨ), ਗੁਰਮੀਤ ਸਿੰਘ ਗਿੱਲ (ਪ੍ਰਧਾਨ), ਪਰਮਪਾਲ ਸਿੰਘ 'ਸ਼ੈਰੀ ਢਿੱਲੋਂ' (ਵਾਈਸ ਚੇਅਰਮੈਨ), ਗੁਰਮੀਤ ਸਿੰਘ ਗਿੱਲ ਸਰਪੰਚ (ਵਿੱਤ-ਸਕੱਤਰ) ਅਤੇ ਪਿੰ੍ਰਸੀਪਲ ਰੂਪ ਲਾਲ ਬਾਂਸਲ ਦੁਆਰਾ ਸਤਨਾਮ ਸਿੰਘ ਦਾ ਆਪਣੇ ਕੀਮਤੀ ਸਮੇਂ ਵਿਚੋਂ ਸਮਾਂ ਕੱਢਕੇ
Ad Position 22
No active advertisement
ਪਿਛਲੀ ਖ਼ਬਰ ਸੀ. ਐਮ. ਐਸ. ਗੁਰੂ ਕਾਸ਼ੀ ਪਬਲਿਕ ਸਕੂਲ ਭਗਤਾ ਭਾਈਕਾ ਦਾ ਦਸਵੀਂ (ਸੀ. ਬੀ. ਐਸ. ਈ.) ਦਾ ਨਤੀਜਾ ਸ਼ਾਨਦਾਰ ਅਗਲੀ ਖ਼ਬਰ ਸੇਂਟ ਜ਼ੇਵੀਅਰ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ <br/>
Ad Position 24