14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਭਾਕਿਯੂ ਏਕਤਾ (ਉਗਰਾਹਾਂ) ਵਲੋਂ ਰੋਸ ਪ੍ਰਦਰਸ਼ਨ <br/>

Ad Position 21
No active advertisement
ਮਾਨਸਾ ਵਿਖੇ ਭਾਕਿਯੂ (ਉਗਰਾਹਾਂ) ਦੇ ਧਰਨੇ ਨੂੰ ਸੰਬੋਧਨ ਕਰਦੇ ਹੋਏ ਕਿਸਾਨ ਆਗੂ ਜਗਸੀਰ ਸਿੰਘ ਜਵਾਹਰਕੇ | ਤਸਵੀਰ : ਸੇਮੀ ਮਾਨਸਾ <br/> 17-04-2026
ਮਾਨਸਾ, 16 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਕਣਕ ਦੀ ਸਰਕਾਰੀ ਖ਼ਰੀਦ ਪੂਰੀ ਤਰ੍ਹਾਂ ਚਾਲੂ ਕਰਵਾਉਣ ਲਈ ਦੂਸਰੇ ਦਿਨ ਵੀ ਇੱਥੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਨੇੜੇ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀ ਬਾਘਾ ਨੇ ਦੋਸ਼ ਲਗਾਇਆ ਕਿ ਮੰਡੀਆਂ 'ਚ ਸਰਕਾਰ ਵਲੋਂ 1 ਅਪ੍ਰੈਲ ਤੋਂ ਕਣਕ ਦੀ ਖ਼ਰੀਦ ਸ਼ੁਰੂ ਕਰਨ ਦੇ ਹੁਕਮ ਅਸਫਲ ਸਾਬਤ ਹੋਏ ਹਨ ਅਤੇ ਕਿਸਾਨ ਪਿਛਲੇ 10 ਦਿਨਾਂ ਤੋਂ ਖ਼ਰੀਦ ਕੇਂਦਰਾਂ 'ਚ ਰੁਲ ਰਹੇ ਹਨ | ਉਨ•ਾਂ ਦੱਸਿਆ ਕਿ ਬੀਤੇ ਦਿਨ ਜਥੇਬੰਦੀ ਵਲੋਂ ਡੀ.ਸੀ. ਦਫ਼ਤਰ ਦਾ ਘਿਰਾਓ ਕਰਨ ਕਰ ਕੇ ਥੋੜ੍ਹੀ-ਬਹੁਤੀ ਖ਼ਰੀਦ ਸ਼ੁਰੂ ਹੋਈ ਹੈ, ਜੋ ਨਾਮਾਤਰ ਹੈ | ਉਨ•ਾਂ ਕਿਹਾ ਕਿ ਕੇਂਦਰ ਸਰਕਾਰ ਨੇ ਕਣਕ ਦੀ ਖ਼ਰੀਦ ਸ਼ਰਤਾਂ 'ਚ ਰਾਜਸਥਾਨ ਤੇ ਹਰਿਆਣਾ ਨੂੰ ਢਿੱਲ ਦੇ ਦਿੱਤੀ ਹੈ ਪਰ ਪੰਜਾਬ ਦੇ ਕਿਸਾਨਾਂ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਅਨਾਜ ਮੰਡੀਆਂ ਕਣਕ ਦੀ ਫ਼ਸਲ ਨਾਲ ਨੱਕੋ-ਨੱਕ ਭਰ ਗਈਆਂ ਹਨ ਪਰ ਸਰਕਾਰਾਂ ਖ਼ਰੀਦ ਪ੍ਰਤੀ ਗੰਭੀਰ ਨਹੀਂ ਹਨ | ਉਨ੍ਹਾਂ ਮੰਗ ਕੀਤੀ ਕਿ ਕਣਕ ਦੀ ਖ਼ਰੀਦ 'ਚ ਤੇਜ਼ੀ ਲਿਆਂਦੀ ਜਾਵੇ | ਜਥੇਬੰਦੀ ਵਲੋਂ ਚਿਤਾਵਨੀ ਦਿੱਤੀ ਗਈ ਕਿ ਜੇਕਰ ਮੰਗਾਂ ਦਾ ਤੁਰੰਤ ਹੱਲ ਨਾ ਕੀਤਾ ਗਿਆ ਤਾਂ ਜ਼ਿਲਿ੍ਹਆਂ ਦੇ ਮੁੱਖ ਅਫ਼ਸਰਾਂ ਦੇ ਲਗਾਤਾਰ ਘਿਰਾਓ ਕੀਤੇ ਜਾਣਗੇ | ਧਰਨੇ ਨੂੰ ਇੰਦਰਜੀਤ ਸਿੰਘ ਝੱਬਰ, ਉੱਤਮ ਸਿੰਘ ਰਾਮਾਂਨੰਦੀ, ਕਾਲਾ ਸਿੰਘ ਮੰਡੇਰ, ਹਰਪਾਲ ਸਿੰਘ ਪਾਲੀ ਮੀਰਪੁਰ, ਕੁਲਦੀਪ ਸਿੰਘ ਚਚੋਹਰ, ਭੋਲਾ ਸਿੰਘ ਮਾਖਾ, ਸਾਧੂ ਸਿੰਘ ਅਕਲੀਆ, ਜਗਸੀਰ ਸਿੰਘ ਜਵਾਹਰਕੇ, ਪਰਮਜੀਤ ਕੌਰ ਖੜਕ ਸਿੰਘ ਵਾਲਾ ਨੇ ਵੀ ਸੰਬੋਧਨ ਕੀਤਾ |

Ad Position 22
No active advertisement
ਪਿਛਲੀ ਖ਼ਬਰ ਵਾਤਾਵਰਨ ਯੋਜਨਾ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰਨ ਲਈ ਅਧਿਕਾਰੀ ਤਨਦੇਹੀ ਨਾਲ ਕੰਮ ਕਰਨ-ਡੀ.ਸੀ. <br/> ਅਗਲੀ ਖ਼ਬਰ ਅਗਵਾ ਕਰਨ ਦਾ ਡਰਾਮਾ ਰਚ ਕੇ 5 ਲੱਖ ਰੁਪਏ ਛੁਪਾਉਣ ਦੀ ਕੋਸ਼ਿਸ਼ ਕਰਨ ਵਾਲੇ 4 ਕਾਬੂ
Ad Position 24