14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਵਾਤਾਵਰਨ ਯੋਜਨਾ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰਨ ਲਈ ਅਧਿਕਾਰੀ ਤਨਦੇਹੀ ਨਾਲ ਕੰਮ ਕਰਨ-ਡੀ.ਸੀ. <br/>

Ad Position 21
No active advertisement
ਨਵਜੋਤ ਕੌਰ ਡਿਪਟੀ ਕਮਿਸ਼ਨਰ ਮਾਨਸਾ ਵਾਤਾਵਰਨ ਕਮੇਟੀ ਦੇ ਮੈਂਬਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ | ਅਜੀਤ ਤਸਵੀਰ <br/> 17-04-2026
ਮਾਨਸਾ, 16 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹੇ 'ਚ ਵਾਤਾਵਰਨ ਦੀ ਸਾਂਭ-ਸੰਭਾਲ ਅਤੇ ਪ੍ਰਦੂਸ਼ਣ ਦੀ ਰੋਕਥਾਮ ਨੂੰ ਮੁੱਖ ਰੱਖਦਿਆਂ ਡਿਪਟੀ ਕਮਿਸ਼ਨਰ ਨਵਜੋਤ ਕੌਰ ਦੀ ਅਗਵਾਈ ਹੇਠ ਸਥਾਨਕ ਜ਼ਿਲ੍ਹਾ ਵਾਤਾਵਰਨ ਕਮੇਟੀ ਦੀ ਮੀਟਿੰਗ ਹੋਈ | ਉਨ੍ਹਾਂ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਨੈਸ਼ਨਲ ਗਰੀਨ ਟਿ੍ਬਿਊਨਲ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ 'ਚ ਕਿਸੇ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਡੀ.ਸੀ. ਨੇ ਘਰ-ਘਰ ਜਾ ਕੇ ਗਿੱਲਾ ਤੇ ਸੁੱਕਾ ਕੂੜਾ ਇਕੱਤਰ ਕਰਨ ਦੀ ਮੁਹਿੰਮ ਦੀ ਸਮੀਖਿਆ ਕੀਤੀ | ਉਨ੍ਹਾਂ ਹਦਾਇਤ ਕੀਤੀ ਕਿ ਇੱਕ ਵਾਰ ਵਰਤੋਂ 'ਚ ਆਉਣ ਵਾਲੇ ਪਲਾਸਟਿਕ ਲਿਫ਼ਾਫ਼ਿਆਂ ਦੀ ਵਿੱਕਰੀ ਅਤੇ ਵਰਤੋਂ 'ਤੇ ਮੁਕੰਮਲ ਰੋਕ ਲਗਾਉਣ ਲਈ ਚੈਕਿੰਗ ਮੁਹਿੰਮ ਤੇਜ਼ ਕੀਤੀ ਜਾਵੇ | ਵਾਤਾਵਰਨ ਪੱਖੀ ਕਾਰਜਾਂ ਦੀ ਵਿਸਥਾਰਪੂਰਵਕ ਸਮੀਖਿਆ ਕਰਦਿਆਂ ਅੰਡਰਗਰਾਊਾਡ ਸੀਵਰੇਜ ਨੈੱਟਵਰਕ ਅਤੇ ਸੀਵਰੇਜ ਟਰੀਟਮੈਂਟ ਪਲਾਂਟਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ | ਇਸ ਤੋਂ ਇਲਾਵਾ ਪਿੰਡਾਂ ਦੇ ਛੱਪੜਾਂ ਦੀ ਸਫ਼ਾਈ, ਸ਼ੋਰ ਪ੍ਰਦੂਸ਼ਣ ਦੀ ਰੋਕਥਾਮ ਅਤੇ ਬਾਇਓ-ਮੈਡੀਕਲ ਵੇਸਟ ਦੇ ਸਹੀ ਨਿਪਟਾਰੇ ਲਈ ਸਖ਼ਤ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਨੁਪਿ੍ਤਾ ਜੌਹਲ, ਡੀ.ਐਸ.ਪੀ. ਪੁਸ਼ਪਿੰਦਰ ਸਿੰਘ ਗਿੱਲ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਐਕਸੀਅਨ ਦਲਜੀਤ ਸਿੰਘ, ਐਸ.ਡੀ.ਓ. ਹਰਮਨ ਸਿੰਘ ਗਿੱਲ, ਨਗਰ ਕੌਂਸਲਾਂ/ਪੰਚਾਇਤਾਂ ਦੇ ਅਧਿਕਾਰੀ, ਜਲ ਸਰੋਤ ਵਿਭਾਗ, ਸਿਹਤ ਵਿਭਾਗ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਬੁੱਧ ਰਾਮ ਨੇ ਸਰਕਾਰੀ ਸਕੂਲ ਕਿਸ਼ਨਗੜ੍ਹ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ <br/> ਅਗਲੀ ਖ਼ਬਰ ਭਾਕਿਯੂ ਏਕਤਾ (ਉਗਰਾਹਾਂ) ਵਲੋਂ ਰੋਸ ਪ੍ਰਦਰਸ਼ਨ <br/>
Ad Position 24