14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਵਿਧਾਇਕ ਬੁੱਧ ਰਾਮ ਨੇ ਸਰਕਾਰੀ ਸਕੂਲ ਕਿਸ਼ਨਗੜ੍ਹ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ <br/>

Ad Position 21
No active advertisement
ਅਜੀਤ ਡੈਸਕ 17-04-2026
ਬਰੇਟਾ, 16 ਅਪ੍ਰੈਲ (ਪਾਲ ਸਿੰਘ ਮੰਡੇਰ)- ਸੂਬਾ ਸਰਕਾਰ ਵਲੋਂ ਚਲਾਈ ਮੁਹਿੰਮ 'ਪੰਜਾਬ ਸਿੱਖਿਆ ਕ੍ਰਾਂਤੀ' ਤਹਿਤ ਵਿਧਾਇਕ ਬੁਢਲਾਡਾ ਬੁੱਧ ਰਾਮ ਨੇ ਸਰਕਾਰੀ ਸੈਕੰਡਰੀ ਸਕੂਲ ਕਿਸ਼ਨਗੜ੍ਹ ਵਿਖੇ 32 ਲੱਖ 86 ਹਜ਼ਾਰ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ | ਉਨ੍ਹਾਂ ਕਿਹਾ ਕਿ ਜਿਸ ਦੇਸ਼ ਦੇ ਸਕੂਲ ਅਤੇ ਹਸਪਤਾਲ ਵਧੀਆ ਹੋਣਗੇ ਉੱਥੋਂ ਦਾ ਸਮਾਜ ਤੰਦਰੁਸਤ ਤੇ ਚੰਗੀਆਂ ਕਦਰਾਂ ਕੀਮਤਾਂ ਵਾਲਾ ਹੋਵੇਗਾ | ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਦੇ ਵੱਧ ਤੋਂ ਵੱਧ ਦਾਖ਼ਲੇ ਸਰਕਾਰੀ ਸਕੂਲਾਂ 'ਚ ਕਰਵਾਉਣ | ਇਸ ਮੌਕੇ ਸੁਭਾਸ਼ ਨਾਗਪਾਲ ਹਲਕਾ ਸਿੱਖਿਆ ਕੋਆਰਡੀਨੇਟਰ, ਸਕੂਲ ਮੁਖੀ ਕਸ਼ਮੀਰ ਸਿੰਘ, ਹੈੱਡਮਾਸਟਰ ਮਨਦੀਪ ਸਿੰਘ ਸਰਾਂ, ਪਿ੍ੰਸੀਪਲ ਪ੍ਰਵੀਨ ਕੁਮਾਰ, ਚਰਨਜੀਤ ਸਿੰਘ, ਸਰਪੰਚ ਬਲਵੀਰ, ਸਤਨਾਮ ਸਿੰਘ, ਤਰਸੇਮ ਸਿੰਘ, ਬਲਜੀਤ ਸਿੰਘ, ਪਾਲ ਸਿੰਘ, ਪਿਆਰਾ ਸਿੰਘ ਗੁਰਨੇ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜ਼ਿਲੇ੍ਹ ਨੂੰ ਨਸ਼ਾ ਮੁਕਤ ਕਰਨ ਦੇ ਲਈ ਪੁਲਿਸ ਵਲੋਂ ਕਾਰਵਾਈ ਜਾਰੀ ਅਗਲੀ ਖ਼ਬਰ ਵਾਤਾਵਰਨ ਯੋਜਨਾ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰਨ ਲਈ ਅਧਿਕਾਰੀ ਤਨਦੇਹੀ ਨਾਲ ਕੰਮ ਕਰਨ-ਡੀ.ਸੀ. <br/>
Ad Position 24