ਝੁਨੀਰ/ਜੌੜਕੀਆਂ, 17 ਅਪ੍ਰੈਲ (ਸੰਜੀਵ ਸਿੰਗਲਾ/ਲਕਵਿੰਦਰ ਸ਼ਰਮਾ)- 'ਪੰਜਾਬ ਸਿੱਖਿਆ ਕ੍ਰਾਂਤੀ' ਮੁਹਿੰਮ ਤਹਿਤ ਹਲਕਾ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵਲੋਂ ਪੀ. ਐਮ. ਸ੍ਰੀ ਸਰਕਾਰੀ ਸੈਕੰਡਰੀ ਸਕੂਲ ਬਾਜੇਵਾਲਾ ਵਿਖੇ 9 ਲੱਖ 55 ਹਜ਼ਾਰ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਆਧੁਨਿਕ ਕਲਾਸ ਰੂਮ ਦਾ ਉਦਘਾਟਨ ਕੀਤਾ ਗਿਆ | ਇਸ ਤੋਂ ਇਲਾਵਾ ਉਨ੍ਹਾਂ ਸਰਕਾਰੀ ਸੈਕੰਡਰੀ ਸਕੂਲ ਜੌੜਕੀਆਂ ਵਿਖੇ ਐਨ.ਐਸ.ਕਿਊ.ਐਫ. (ਆਈ.ਟੀ.) ਲੈਬ ਦਾ ਵੀ ਉਦਘਾਟਨ ਕੀਤਾ ਗਿਆ, ਜਿਸ 'ਤੇ 7 ਲੱਖ 51 ਹਜ਼ਾਰ ਰੁਪਏ ਦੀ ਲਾਗਤ ਆਈ ਹੈ | ਵਿਧਾਇਕ ਬਣਾਂਵਾਲੀ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਯਤਨ ਕਰ ਰਹੀ ਹੈ ਅਤੇ ਸਕੂਲਾਂ ਵਿਚ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ | ਇਸ ਮੌਕੇ ਐਡਵੋਕੇਟ ਨਵਦੀਪ ਸ਼ਰਮਾ ਹਲਕਾ ਸਿੱਖਿਆ ਕੋਆਰਡੀਨੇਟਰ, ਬਲਾਕ ਨੋਡਲ ਅਫ਼ਸਰ ਪਿ੍ੰਸੀਪਲ ਕੰਵਲਜੀਤ ਕੌਰ, ਪਿ੍ੰਸੀਪਲ ਪ੍ਰਭਜੋਤ ਕੌਰ ਬਲਾਕ ਕੋਆਰਡੀਨੇਟਰ ਸਰਦੂਲਗੜ੍ਹ, ਪਿ੍ੰਸੀਪਲ ਹਰਿੰਦਰ ਸਿੰਘ ਭੁੱਲਰ, ਪਿ੍ੰਸੀਪਲ ਵਿਜੈ ਕੁਮਾਰ, ਮੁੱਖ ਅਧਿਆਪਕ ਜਸਵਿੰਦਰ ਸਿੰਘ, ਮੁੱਖ ਅਧਿਆਪਕ ਜਗਚਾਨਣ ਸਿੰਘ, ਪ੍ਰਾਇਮਰੀ ਸਕੂਲ ਮੁਖੀ ਤੋਗਾ ਸਿੰਘ ਆਦਿ ਹਾਜ਼ਰ ਸਨ |