ਬਰੇਟਾ, 17 ਅਪ੍ਰੈਲ (ਪਾਲ ਸਿੰਘ ਮੰਡੇਰ)- 'ਪੰਜਾਬ ਸਿੱਖਿਆ ਕ੍ਰਾਂਤੀ' ਮੁਹਿੰਮ ਤਹਿਤ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਚੁਸ਼ਪਿੰਦਰਬੀਰ ਸਿੰਘ ਚਹਿਲ ਨੇ ਪਿੰਡ ਰੰਘੜਿਆਲ ਦੇ ਸਰਕਾਰੀ ਸਕੂਲ 'ਚ 9 ਲੱਖ 55 ਹਜ਼ਾਰ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਆਧੁਨਿਕ ਕਲਾਸ ਰੂਮ ਦਾ ਉਦਘਾਟਨ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਵਿਦਿਆਰਥੀਆਂ ਨੂੰ ਆਧੁਨਿਕ ਤੇ ਗੁਣਵੱਤਾ ਭਰਪੂਰ ਸਿੱਖਿਆ ਦੇਣ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ ਅਤੇ ਆਧੁਨਿਕ ਕਲਾਸ ਰੂਮ ਵਿਦਿਆਰਥੀਆਂ ਲਈ ਸਿੱਖਣ ਦਾ ਨਿਵੇਕਲਾ ਮਾਹੌਲ ਪ੍ਰਦਾਨ ਕਰੇਗਾ | ਬਲਾਕ ਸਿੱਖਿਆ ਕੋਆਰਡੀਨੇਟਰ ਸੁਭਾਸ਼ ਨਾਗਪਾਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਬੱਚਿਆਂ ਦਾ ਦਾਖਲਾ ਸਰਕਾਰੀ ਸਕੂਲਾਂ 'ਚ ਕਰਵਾਉਣ | ਇਸ ਮੌਕੇ ਡਿਪਟੀ ਡੀ.ਓ. (ਸੈਕੰ) ਡਾ. ਪਰਮਜੀਤ ਸਿੰਘ, ਬਲਾਕ ਨੋਡਲ ਅਫ਼ਸਰ ਗੁਰਮੀਤ ਸਿੰਘ ਸਿੱਧੂ, ਸਕੂਲ ਮੁਖੀ ਗੁਰਮੇਲ ਸਿੰਘ, ਲੈਕਚਰਾਰ ਰਾਜਪਾਲ ਸਿੰਘ, ਮੁੱਖ ਅਧਿਆਪਕ ਹਰਪ੍ਰੀਤ ਸਿੰਘ ਜੱਸਲ, ਚੇਅਰਮੈਨ ਰਾਜ ਸਿੰਘ, ਬਲਾਕ ਸੰਮਤੀ ਮੈਂਬਰ ਕੁਲਦੀਪ ਸਿੰਘ, ਸਰਪੰਚ ਜਰਨੈਲ ਸਿੰਘ, ਬੋੜਾਵਾਲ ਦੇ ਸਰਪੰਚ ਲਖਵਿੰਦਰ ਸਿੰਘ ਲੱਖੀ, ਰੱਲੀ ਦੇ ਸਰਪੰਚ ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ |