15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਖੇਤੀਬਾੜੀ ਵਿਭਾਗ ਵਲੋਂ ਕਣਕ ਦਾ ਨਾੜ ਨਾ ਸਾੜਨ ਸਬੰਧੀ ਜਾਗਰੂਕਤਾ ਕੈਂਪ <br/>

Ad Position 21
repet_subhas-goyals [Copy P29]
ਅਜੀਤ ਡੈਸਕ 18-04-2026
ਨਥਾਣਾ, 17 ਅਪ੍ਰੈਲ (ਗੁਰਦਰਸ਼ਨ ਲੁੱਧੜ)- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਪਿੰਡ ਜੋਗਾਨੰਦ ਵਿਖੇ ਕਿਸਾਨਾਂ ਨੂੰ ਕਣਕ ਦਾ ਨਾੜ ਨਾ ਸਾੜਨ ਸਬੰਧੀ ਜਾਗਰੂਕ ਕਰਨ ਵਾਸਤੇ ਕਿਸਾਨ ਕੈਂਪ ਲਗਾਇਆ ਗਿਆ, ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ: ਵਿਕਰਮਜੀਤ ਸਿੰਘ ਬਾਜਵਾ, ਖੇਤੀਬਾੜੀ ਵਿਸਥਾਰ ਅਫ਼ਸਰ ਗੋਬਿੰਦਪੁਰਾ ਨੇ ਦੱਸਿਆ ਕਿ ਕਣਕ ਦੇ ਨਾੜ ਨੂੰ ਅੱਗ ਲਾਉਣ ਨਾਲ ਪਰਾਲੀ ਵਿਚ ਮÏਜੂਦ ਜ਼ਰੂਰੀ ਤੱਤ ਸੜ ਕੇ ਖ਼ਤਮ ਹੋ ਜਾਂਦੇ ਹਨ, ਇਸ ਤੋਂ ਫੈਲਦੇ ਪ੍ਰਦੂਸ਼ਣ ਤੋਂ ਬਜ਼ੁਰਗਾਂ-ਬੱਚਿਆਂ ਦੀ ਸਿਹਤ ਨੂੰ ਨੁਕਸਾਨ ਹੁੰਦਾ ਹੈ¢ ਮਾਹਿਰਾਂ ਨੇ ਝੋਨੇ ਅਤੇ ਨਰਮੇ ਦੀ ਸੁਚੱਜੀ ਕਾਸ਼ਤ ਲਈ ਕੀਤੇ ਜਾਣ ਵਾਲੇ ਕੰਮਾਂ ਦੀ ਵਿਸਥਾਰ-ਪੂਰਵਕ ਜਾਣਕਾਰੀ ਦਿੱਤੀ¢ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਤਹਿਤ ਸਾਉਣੀ ਮੱਕੀ ਦੀ ਬਿਜਾਈ ਕਰਨ ਲਈ ਪ੍ਰੇਰਿਤ ਕੀਤਾ ਗਿਆ¢ ਖੇਤੀਬਾੜੀ ਸਬ ਇੰਸਪੈਕਟਰ ਸੁਖਪਾਲ ਸ਼ਰਮਾ ਨੇ ਦੱਸਿਆ ਕਿ ਨਰਮਾ ਬੀਜਣ ਵਾਲੇ ਕਿਸਾਨਾਂ ਨੂੰ ਬੀਜ 'ਤੇ 30 ਫ਼ੀਸਦੀ ਸਬਸਿਡੀ ਪੰਜਾਬ ਸਰਕਾਰ ਵਲੋਂ ਦਿੱਤੀ ਜਾ ਰਹੀ ਹੈ ਅਤੇ ਇਹ ਸਬਸਿਡੀ ਪ੍ਰਾਪਤ ਕਰਨ ਲਈ ਕਿਸਾਨਾਂ ਨੂੰ ਆਨਲਾਈਨ ਰਜਿਸਟਰੇਸ਼ਨ ਕਰਵਾਉਣ ਬਾਰੇ ਦੱਸਿਆ ਗਿਆ¢ ਕੈਂਪ ਦÏਰਾਨ ਕਿਸਾਨਾਂ ਨੂੰ ਸੀ.ਆਰ.ਐਮ ਸਕੀਮ ਤਹਿਤ ਮਿਲਦੀ ਖੇਤੀ ਸੰਦਾਂ ਦੀ ਸਬਸਿਡੀ ਬਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ¢ ਖੇਤੀ ਮਾਹਿਰਾਂ ਨੇ ਕਿਸਾਨਾਂ ਨੂੰ ਖੇਤਾਂ ਵਿਚ ਮਿੱਟੀ ਦੀ ਸਿਹਤ ਬਰਕਰਾਰ ਰੱਖਣ ਵਾਸਤੇ ਜਿਪਸਮ ਦੀ ਵਰਤੋਂ ਬਾਰੇ ਸੁਝਾਅ ਦਿੰਦਿਆਂ ਦੱਸਿਆ ਕਿ ਕਿਸਾਨਾਂ ਲਈ ਸਬਸਿਡੀ 'ਤੇ ਖੇਤੀਬਾੜੀ ਵਿਭਾਗ ਦੇ ਦਫਤਰ ਗੋਬਿੰਦਪੁਰਾ ਅਤੇ ਨਥਾਣਾ ਵਿਖੇ (205 ਰੁਪਏ ਪ੍ਰਤੀ ਬੋਰੀ) ਜਿਪਸਮ ਮੌਜੂਦ ਹੈ¢ ਕੈਂਪ ਦੀ ਸਫਲਤਾ ਲਈ ਰਾਜਵਿੰਦਰ ਸਿੰਘ ਪੰਚ, ਦਰਸ਼ਨ ਸਿੰਘ ਕਬੱਡੀ ਕੋਚ, ਗ੍ਰਾਮ ਪੰਚਾਇਤ ਜੋਗਾਨੰਦ ਅਤੇ ਅਗਾਂਹਵਧੂ ਕਿਸਾਨਾਂ ਵਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ¢ ਬੇਲਦਾਰ ਜਗਦੇਵ ਸਿੰਘ ਵਲੋਂ ਸਮੂਹ ਸਹਿਯੋਗੀਆਂ ਦਾ ਧੰਨਵਾਦ ਕੀਤਾ ਗਿਆ¢

Ad Position 22
No active advertisement
ਪਿਛਲੀ ਖ਼ਬਰ ਪੋਸ਼ਣ ਪਖਵਾੜੇ ਤਹਿਤ ਸਕੂਲ ਤੇ ਆਂਗਣਵਾੜੀ ਕੇਂਦਰਾਂ 'ਚ ਬੱਚਿਆਂ ਨੂੰ ਪੌਸ਼ਟਿਕ ਖ਼ੁਰਾਕ ਬਾਰੇ ਕੀਤਾ ਜਾਗਰੂਕ <br/> ਅਗਲੀ ਖ਼ਬਰ ਡਾਇਟ ਅਹਿਮਦਪੁਰ ਵਿਖੇ ਸਿੱਖਿਆ ਨੀਤੀ 2020 'ਤੇ ਰਾਸ਼ਟਰੀ ਪੱਧਰ ਦਾ ਸੈਮੀਨਾਰ ਕਰਵਾਇਆ <br/>
Ad Position 24