ਬੁਢਲਾਡਾ, 17 ਅਪ੍ਰੈਲ (ਸਵਰਨ ਸਿੰਘ ਰਾਹੀ)- ਜਿੰਦਲ ਇੰਟਰਨੈਸ਼ਨਲ ਸਕੂਲ ਰਾਮਪੁਰ ਮੰਡੇਰ ਵਿਖੇ ਵਿਸਾਖੀ ਦੇ ਤਿਉਹਾਰ ਅਤੇ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੀ ਜੈਅੰਤੀ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਗਿਆ | ਧਾਰਮਿਕ ਪ੍ਰਾਰਥਨਾ ਨਾਲ ਸ਼ੁਰੂ ਹੋਏ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਭੰਗੜਾ, ਗਿੱਧਾ, ਕਵਿਤਾਵਾਂ, ਭਾਸ਼ਣ ਅਤੇ ਨਾਟਕ ਰਾਹੀਂ ਵਿਸਾਖੀ ਦੇ ਇਤਿਹਾਸ ਅਤੇ ਮਹੱਤਤਾ ਨੂੰ ਬਹੁਤ ਵਧੀਆ ਢੰਗ ਨਾਲ ਪੇਸ਼ ਕੀਤਾ | ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਪ੍ਰਦੀਪ ਜਿੰਦਲ ਅਤੇ ਚੇਅਰਮੈਨ ਨਿਸ਼ਾਂਤ ਜੈਨ ਨੇ ਕਿਹਾ ਕਿ ਇਸ ਤਰ੍ਹਾਂ ਦੇ ਸੱਭਿਆਚਾਰਕ ਅਤੇ ਪ੍ਰੇਰਨਾਦਾਇਕ ਸਮਾਗਮ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ 'ਚ ਅਹਿਮ ਭੂਮਿਕਾ ਨਿਭਾਉਂਦੇ ਹਨ | ਪਿ੍ੰਸੀਪਲ ਰਮਨਦੀਪ ਕੌਰ ਢੀਂਡਸਾ ਨੇ ਕਿਹਾ ਕਿ ਵਿਸਾਖੀ ਸਿਰਫ਼ ਫ਼ਸਲਾਂ ਦਾ ਤਿਉਹਾਰ ਹੀ ਨਹੀਂ, ਸਗੋਂ ਇਹ ਸਾਡੇ ਇਤਿਹਾਸ ਅਤੇ ਸੱਭਿਆਚਾਰ ਨਾਲ ਜੁੜਿਆ ਹੋਇਆ ਮਹੱਤਵਪੂਰਨ ਦਿਹਾੜਾ ਹੈ | ਆਗੂਆਂ ਨੇ ਡਾ. ਬੀ. ਆਰ. ਅੰਬੇਡਕਰ ਦੇ ਜੀਵਨ ਸੰਘਰਸ਼ ਅਤੇ ਉਨ੍ਹਾਂ ਦੇ ਅਨਮੋਲ ਯੋਗਦਾਨ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੇ ਰਸਤੇ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਕੋਆਰਡੀਨੇਟਰ ਕਿਰਨ, ਅਧਿਆਪਕ ਮਨਪ੍ਰੀਤ ਸਿੰਘ ਆਦਿ ਹਾਜ਼ਰ ਸਨ |