15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਪਿੰਡ ਭਗਵਾਨਪੁਰ ਹੀਂਗਣਾ 'ਚ ਲੱਖਾਂ ਦਾ ਸੋਨਾ ਤੇ ਨਕਦੀ ਚੋਰੀ

Ad Position 21
repet_subhas-goyals [Copy P29]
ਅਜੀਤ ਡੈਸਕ 18-04-2026
ਸਰਦੂਲਗੜ੍ਹ, 17 ਅਪ੍ਰੈਲ (ਜੀ.ਐਮ.ਅਰੋੜਾ)-ਨੇੜਲੇ ਪਿੰਡ ਭਗਵਾਨਪੁਰ ਹੀਂਗਣਾ ਵਿਖੇ ਇਕ ਘਰ 'ਚ ਲੱਖਾਂ ਰੁਪਏ ਦਾ ਸੋਨਾ ਅਤੇ ਨਕਦੀ ਚੋਰੀ ਹੋ ਗਈ ਹੈ | ਪਰਮਦੀਪ ਸਿੰਘ ਪੁੱਤਰ ਬਲਦੇਵ ਸਿੰਘ ਨੇ ਪੁਲਿਸ ਨੂੰ ਦਰਖਾਸਤ ਦੇ ਕੇ ਦੱਸਿਆ ਕਿ ਉਸ ਦੇ ਘਰ 'ਚੋਂ 10 ਤੋਲੇ ਸੋਨਾ ਅਤੇ 80 ਹਜ਼ਾਰ ਨਕਦੀ ਚੋਰੀ ਹੋ ਗਏ | ਉਨ੍ਹਾਂ ਦੇ ਦੱਸਣ ਮੁਤਾਬਿਕ ਉਹ ਆਪਣੀ ਰਿਸ਼ਤੇਦਾਰੀ ਵਿਚ ਗਏ ਹੋਏ ਸਨ ਜਦੋਂ ਵਾਪਸ ਘਰ ਪਹੁੰਚੇ ਤਾਂ ਘਰ ਦਾ ਤਾਲਾ ਟੁੱਟਿਆ ਹੋਇਆ ਸੀ | ਉਨ੍ਹਾਂ ਘਰ ਅੰਦਰ ਦਾਖਲ ਹੋ ਕੇ ਦੇਖਿਆ ਤਾਂ ਘਰ 'ਚ ਪਿਆ 10 ਤੋਲੇ ਸੋਨਾ, ਜਿਸ ਦੀ ਕੀਮਤ 14 ਲੱਖ ਰੁਪਏ ਦੇ ਕਰੀਬ ਅਤੇ 80 ਹਜ਼ਾਰ ਰੁਪਏ ਨਕਦੀ ਗਾਇਕ ਸੀ | ਪੁਲਿਸ ਮਾਮਲੇ ਦੀ ਜਾਂਚ ਵਿਚ ਜੁਟੀ ਹੋਈ ਹੈ ਅਤੇ ਕੈਮਰੇ ਖੰਘਾਲੇ ਜਾ ਰਹੇ ਹਨ |
Ad Position 22
No active advertisement
ਪਿਛਲੀ ਖ਼ਬਰ ਪਿੰਡ ਡਾਲਾ (ਮੋਗਾ) ਵਿਖੇ ਡੇਂਗੂ ਅਤੇ ਮਲੇਰੀਆ ਸੰਬੰਧੀ ਲੋਕਾਂ ਨੂੰ ਜਾਗਰੂਕ ਕੀਤਾ-ਕੁਲਬੀਰ ਸਿੰਘ ਢਿੱਲੋਂ <br/> ਅਗਲੀ ਖ਼ਬਰ ਜਿੰਦਲ ਇੰਟਰਨੈਸ਼ਨਲ ਸਕੂਲ 'ਚ ਵਿਸਾਖੀ ਤੇ ਡਾ. ਅੰਬੇਡਕਰ ਜੈਅੰਤੀ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ <br/>
Ad Position 24