26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਭਾਰਤੀ ਜਨਤਾ ਪਾਰਟੀ ਕਿਸਾਨਾਂ ਦੀ ਭਲਾਈ ਲਈ ਵਚਨਬੱਧ-ਦਿਆਲ ਦਾਸ ਸੋਢੀ

Ad Position 21
No active advertisement
ਅਜੀਤ ਡੈਸਕ 19-04-2026
ਮਾਨਸਾ, 18 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)-ਭਾਰਤੀ ਜਨਤਾ ਪਾਰਟੀ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ | ਕੇਂਦਰ ਸਰਕਾਰ ਵਲੋਂ ਪੰਜਾਬ 'ਚ ਮੀਂਹ ਨਾਲ ਪ੍ਰਭਾਵਿਤ ਕਣਕ ਦੀ ਫ਼ਸਲ ਖ਼ਰੀਦ ਮਾਪਦੰਡਾਂ 'ਚ ਦਿੱਤੀ ਵੱਡੀ ਛੋਟ ਨਾਲ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ | ਇਹ ਪ੍ਰਗਟਾਵਾ ਭਾਜਪਾ ਦੇ ਸੂਬਾ ਜਨਰਲ ਸਕੱਤਰ ਦਿਆਲ ਦਾਸ ਸੋਢੀ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਦੱਸਿਆ ਕਿ ਜਿਣਸ ਦੀ ਚਮਕ ਘਟਣ ਦੀ ਸੀਮਾ 70 ਪ੍ਰਤੀਸ਼ਤ ਤੱਕ ਵਧਾਈ ਗਈ ਹੈ ਜਦਕਿ ਸੁੰਗੜੇ ਤੇ ਟੁੱਟੇ ਦਾਣੇ ਦੀ ਹੱਦ 6 ਫ਼ੀਸਦੀ ਤੋਂ ਵਧਾ ਕੇ 15 ਪ੍ਰਤੀਸ਼ਤ ਕਰ ਦਿੱਤੀ ਹੈ | ਸ੍ਰੀ ਸੋਢੀ ਨੇ ਸਪਸ਼ਟ ਕਿਹਾ ਕਿ ਪਾਰਟੀ ਵਲੋਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਆਪਣੇ ਦਮ 'ਤੇ ਲੜੀਆਂ ਜਾਣਗੀਆਂ | ਉਨ੍ਹਾਂ ਦੱਸਿਆ ਕਿ ਚੋਣਾਂ ਸਬੰਧੀ ਅਗੇਤੀਆਂ ਤਿਆਰੀਆਂ ਵਿੱਢ ਦਿੱਤੀਆਂ ਹਨ | ਉਨ੍ਹਾਂ ਦੱਸਿਆ ਕਿ ਪਾਰਟੀ ਦਾ ਸੰਗਠਨ ਹੇਠਲੇ ਪੱਧਰ ਤੱਕ ਮਜ਼ਬੂਤ ਕੀਤਾ ਜਾ ਰਿਹਾ ਹੈ | ਇਸ ਤੋਂ ਪਹਿਲਾਂ ਪਾਰਟੀ ਦਫ਼ਤਰ ਵਿਖੇ ਆਗੂਆਂ ਨੂੰ ਸੰਬੋਧਨ ਕਰਦਿਆਂ ਭਾਜਪਾ ਆਗੂ ਨੇ ਵਰਕਰਾਂ ਨੂੰ ਬੂਥ ਪੱਧਰ ਤੱਕ ਸਰਗਰਮ ਕਰਨ ਲਈ ਕਿਹਾ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਵਾਲੀਆਂ ਸਕੀਮਾਂ ਦਾ ਘਰ-ਘਰ ਤੱਕ ਪ੍ਰਚਾਰ ਕੀਤਾ ਜਾਵੇ | ਸ੍ਰੀ ਸੋਢੀ ਨੇ ਕਣਕ ਦੇ ਮਾਮਲੇ 'ਚ ਕਿਸਾਨਾਂ ਨੂੰ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਵਲੋਂ ਗੁਮਰਾਹ ਕਰਨ ਦਾ ਦੋਸ਼ ਲਗਾਉਂਦਿਆਂ ਆਖਿਆ ਕਿ ਪੰਜਾਬ ਸਰਕਾਰ ਦੀ ਅਣਗਹਿਲੀ ਕਰ ਕੇ ਖ਼ਰੀਦ ਮਾਪਦੰਡਾਂ 'ਚ ਲੇਟ ਛੋਟ ਮਿਲੀ ਹੈ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕੇਂਦਰ ਨੂੰ 9 ਅਪ੍ਰੈਲ ਨੂੰ ਪੱਤਰ ਲਿਖਿਆ ਸੀ ਅਤੇ 10 ਅਪ੍ਰੈਲ ਨੂੰ ਕੇਂਦਰੀ ਟੀਮਾਂ ਅਨਾਜ ਮੰਡੀਆਂ 'ਚੋਂ ਨਮੂਨੇ ਲੈ ਗਈਆਂ ਸਨ ਅਤੇ ਰਿਪੋਰਟ ਆਉਣ 'ਤੇ ਤੁਰੰਤ ਖ਼ਰੀਦ ਮਾਪਦੰਡਾਂ 'ਚ ਵੱਡੀ ਢਿੱਲ ਦੇ ਦਿੱਤੀ ਗਈ | ਉਨ੍ਹਾਂ ਕਿਹਾ ਕਿ ਦੇਰੀ ਦਾ ਕਾਰਨ ਕੇਂਦਰ ਨਹੀਂ ਬਲਕਿ ਪੰਜਾਬ ਸਰਕਾਰ ਦੀ ਲੇਟ ਲਤੀਫ਼ੀ ਹੈ | ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ 'ਚ ਅਗਲੀ ਸਰਕਾਰ ਭਾਜਪਾ ਦੀ ਬਣੇਗੀ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੋਮਾ ਰਾਮ ਪੂਨੀਆ, ਸਤੀਸ਼ ਕੁਮਾਰ ਗੋਇਲ, ਮੱਖਣ ਲਾਲ ਬਾਂਸਲ, ਸੂਰਜ ਕੁਮਾਰ ਛਾਬੜਾ, ਮੁਨੀਸ਼ ਕੁਮਾਰ ਬੱਬੀ ਦਾਨੇਵਾਲੀਆ, ਸਾਬਕਾ ਵਿਧਾਇਕ ਮੰਗਤ ਰਾਮ ਬਾਂਸਲ, ਵਿਨੋਦ ਕੁਮਾਰ ਕਾਲੀ, ਭਗਵਾਨ ਦਾਸ ਸਿੰਗਲਾ, ਤਰਸੇਮ ਚੰਦ, ਬੱਬੀ ਰੋਮਾਣਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮਹਾਤਮਾ ਹੰਸਰਾਜ ਸਮਰਪਣ ਦਿਵਸ ਮੌਕੇ ਹਵਨ ਕਰਵਾਇਆ <br/> ਅਗਲੀ ਖ਼ਬਰ ਵਿਧਾਇਕ ਬਣਾਂਵਾਲੀ ਵਲੋਂ ਸਰਕਾਰੀ ਸਕੂਲਾਂ 'ਚ ਆਧੁਨਿਕ ਕਲਾਸ-ਰੂਮਾਂ ਦਾ ਉਦਘਾਟਨ <br/>
Ad Position 24