27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਲਾਗੂ ਹੋਣ ਨਾਲ ਦੋਸ਼ੀਆਂ ਨੂੰ ਮਿਲਣਗੀਆਂ ਸਜ਼ਾਵਾਂ-ਵਿਧਾਇਕ ਬੁੱਧ ਰਾਮ <br/>

Ad Position 21
No active advertisement
ਅਜੀਤ ਡੈਸਕ 20-04-2026
ਬੁਢਲਾਡਾ, 19 ਅਪ੍ਰੈਲ (ਸਵਰਨ ਸਿੰਘ ਰਾਹੀ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸੂਬੇ 'ਚ ਬੇਅਦਬੀਆਂ ਨੂੰ ਰੋਕਣ ਲਈ ਪਿਛਲੇ ਦਿਨੀਂ ਲਿਆਂਦੇ ਨਵੇਂ ਕਾਨੂੰਨ 'ਜਾਗਤਿ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ 2026' ਨੂੰ ਰਾਜਪਾਲ ਪੰਜਾਬ ਦੀ ਮਨਜ਼ੂਰੀ ਮਿਲ ਜਾਣ ਕਾਰਨ ਇਹ ਕਾਨੂੰਨ ਪੰਜਾਬ 'ਚ ਲਾਗੂ ਹੋ ਗਿਆ ਹੈ | ਇਹ ਵਿਚਾਰ ਇੱਥੇ ਹਲਕਾ ਵਿਧਾਇਕ ਬੁੱਧ ਰਾਮ ਨੇ ਗੱਲਬਾਤ ਦੌਰਾਨ ਪ੍ਰਗਟਾਏ | ਉਨ੍ਹਾਂ ਕਿਹਾ ਕਿ ਇਸ ਕਾਰਜ ਲਈ ਉਹ ਰਾਜਪਾਲ ਪੰਜਾਬ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸਮੂਹ ਮੰਤਰੀਆਂ ਅਤੇ ਵਿਧਾਇਕਾਂ ਦਾ ਵੀ ਧੰਨਵਾਦ ਕਰਦੇ ਹਨ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸਮੁੱਚੇ ਸਿੱਖ ਜਗਤ ਸਮੇਤ ਸਮੂਹ ਨਾਨਕ ਨਾਮ ਲੇਵਾ ਲੋਕਾਂ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਅਜਿਹਾ ਸਖ਼ਤ ਕਾਨੂੰਨ ਲਿਆਂਦਾ ਹੈ, ਜਿਸ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜਾਂ ਹੋਰਨਾਂ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਮਿਸਾਲੀ ਸਜ਼ਾਵਾਂ ਅਤੇ ਜੁਰਮਾਨੇ ਲਗਾਏ ਜਾ ਸਕਣਗੇ | ਉਨ੍ਹਾਂ ਕਿਹਾ ਕਿ 2015 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਦੀ ਬੇਅਦਬੀ ਦੀਆਂ ਘਟਨਾਵਾਂ ਕਰ ਕੇ ਸਮੁੱਚੇ ਸਿੱਖ ਜਗਤ 'ਚ ਵੱਡਾ ਰੋਸ ਪੈਦਾ ਹੋ ਗਿਆ ਸੀ ਅਤੇ ਉਸੇ ਸਮੇਂ ਅਕਾਲੀ ਦਲ ਬਾਦਲ ਦੀ ਸਰਕਾਰ ਸੀ, ਜਿਨ੍ਹਾਂ ਨੇ ਇਸ ਵੱਲ ਕੋਈ ਧਿਆਨ ਨਾ ਦਿੱਤਾ | ਉਨ੍ਹਾਂ ਕਿਹਾ ਕਿ 5 ਸਾਲ ਰਾਜ ਕਰਨ ਵਾਲੀ ਕਾਂਗਰਸ ਸਰਕਾਰ ਨੇ ਵੀ ਅਜਿਹਾ ਕੋਈ ਉਪਰਾਲਾ ਨਹੀਂ ਕੀਤਾ, ਜਿਸ ਨਾਲ ਬੇਅਦਬੀਆਂ ਕਰਨ ਵਾਲਿਆਂ ਨੂੰ ਸਖ਼ਤ ਕਾਨੂੰਨ ਦੇ ਦਾਇਰੇ ਲਿਆਂਦਾ ਜਾ ਸਕੇ ਪਰ 'ਆਪ' ਸਰਕਾਰ ਨੇ ਵਿਧਾਨ ਸਭਾ 'ਚ ਇਹ ਐਕਟ ਲਿਆ ਕੇ ਸਰਬਸੰਮਤੀ ਨਾਲ ਪਾਸ ਕਰਵਾਇਆ ਅਤੇ ਰਾਜਪਾਲ ਪੰਜਾਬ ਦੀ ਮਨਜ਼ੂਰੀ ਤੋਂ ਬਾਅਦ ਹੁਣ ਇਹ ਕਾਨੂੰਨ ਬਣ ਗਿਆ ਹੈ | ਵਿਧਾਇਕ ਬੁੱਧ ਰਾਮ ਨੇ ਕਿਹਾ ਕਿ ਵਿਧਾਨ ਸਭਾ 'ਚ ਇਸ ਬਿੱਲ 'ਤੇ ਹੋਈ ਬਹਿਸ ਮੌਕੇ ਅਕਾਲੀ ਦਲ ਬਾਦਲ ਦੀ ਇੱਕੋ-ਇੱਕ ਅÏਰਤ ਮੈਂਬਰ ਗਨੀਵ ਕੌਰ ਦੀ ਗੈਰ ਹਾਜ਼ਰੀ ਨਾਲ ਬਾਦਲਾਂ ਦਾ ਚਿਹਰਾ ਵੀ ਨੰਗਾ ਹੋ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਜੈਨ ਸਭਾ ਨੇ ਅਕਸ਼ੈ ਤਿ੍ਤੀਆ ਮੌਕੇ ਲੰਗਰ ਲਗਾਇਆ ਅਗਲੀ ਖ਼ਬਰ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਮਹਿਰਾਜ ਸਮੇਤ ਅਨਾਜ ਮੰਡੀਆਂ ਦਾ ਦੌਰਾ, ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ
Ad Position 24