27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਆਂਗਣਵਾੜੀ ਮੁਲਾਜ਼ਮਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਮੰਨੇ ਪੰਜਾਬ ਸਰਕਾਰ

Ad Position 21
No active advertisement
ਅਜੀਤ ਡੈਸਕ 20-04-2026

ਬੁਢਲਾਡਾ, 19 ਅਪ੍ਰੈਲ (ਸਵਰਨ ਸਿੰਘ ਰਾਹੀ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਦੇ ਜ਼ਿਲ੍ਹਾ ਆਗੂ ਰਣਜੀਤ ਕੌਰ ਬਰੇਟਾ, ਸ਼ਿੰਦਰ ਕੌਰ, ਤੇਜਿੰਦਰ ਕੌਰ ਵਾਲੀਆ ਅਤੇ ਮਨਜੀਤ ਕੌਰ ਬੀਰੋਕੇ ਨੇ ਦੱਸਿਆ ਕਿ ਜਥੇਬੰਦੀ ਦੇ ਸੂਬਾਈ ਵਫ਼ਦ ਨੇ ਪੰਜਾਬ ਸਰਕਾਰ ਇਸਤਰੀ ਤੇ ਬਾਲ ਵਿਕਾਸ ਵਿਭਾਗ ਮੰਤਰੀ ਡਾ. ਬਲਜੀਤ ਕੌਰ ਨਾਲ ਪੰਜਾਬ ਭਵਨ ਵਿਖੇ ਮੁਲਾਕਾਤ ਕਰ ਕੇ ਵਰਕਰਾਂ ਤੇ ਹੈਲਪਰਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਮੰਨੇ ਜਾਣ ਦੀ ਮੰਗ ਕੀਤੀ ਹੈ। ਉਕਤ ਆਗੂਆਂ ਨੇ ਦੱਸਿਆ ਕਿ ਜਥੇਬੰਦੀ ਦੇ ਸੂਬਾ ਆਗੂ ਟੀਮ ਨੇ ਆਂਗਣਵਾੜੀ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ ਗਿਆ ਹੈ। ਆਗੂਆਂ ਨੇ ਸਪਸ਼ਟ ਕੀਤਾ ਕਿ ਜੇਕਰ ਆਂਗਣਵਾੜੀ ਵਰਕਰਾਂ ਨੂੰ ਪੁਰਾਣੇ ਅਤੇ ਵਰਤੇ ਹੋਏ ਮੋਬਾਇਲ ਦਿੱਤੇ ਗਏ ਤਾਂ ਕਿਸੇ ਵੀ ਹਾਲਤ 'ਚ ਕਬੂਲ ਨਹੀਂ ਕੀਤੇ ਜਾਣਗੇ। ਵਫ਼ਦ ਨੇ ਮੰਗ ਕੀਤੀ ਹੈ ਕਿ ਪੋਸ਼ਣ ਅਭਿਆਨ ਦੇ ਫ਼ੰਡਾਂ ਨਾਲ ਖ਼ਰੀਦੇ ਜਾਣ ਵਾਲੇ ਮੋਬਾਇਲ ਬਿਲਕੁਲ ਨਵੇਂ ਡੱਬਾ-ਬੰਦ ਹੋਣੇ ਚਾਹੀਦੇ ਹਨ ਅਤੇ ਸਿੱਧੇ ਤੌਰ 'ਤੇ ਵਰਕਰਾਂ ਤੇ ਹੈਲਪਰਾਂ ਨੂੰ ਦਿੱਤੇ ਜਾਣ। ਵਫ਼ਦ ਨੇ ਮੀਟਿੰਗ 'ਚ ਇਹ ਗੱਲ ਵੀ ਜ਼ੋਰ ਦੇ ਕੇ ਕਹੀ ਕਿ ਕਿਸੇ ਵੀ ਕਰਮਚਾਰੀ ਨੂੰ ਆਪਣੇ ਨਿੱਜੀ ਮੋਬਾਇਲ ਤੋਂ ਸਰਕਾਰੀ ਯੋਜਨਾਵਾਂ ਦੀ ਰਜਿਸਟਰੇਸ਼ਨ ਕਰਨ ਲਈ ਮਜਬੂਰ ਨਾ ਕੀਤਾ ਜਾਵੇ। ਯੂਨੀਅਨ ਨੇ ਹੈਲਪਰਾਂ ਦੀ ਪ੍ਰਮੋਸ਼ਨ ਸਬੰਧੀ ਮਸਲਾ ਵੀ ਗੰਭੀਰਤਾ ਨਾਲ ਉਠਾਇਆ ਅਤੇ ਮੰਗ ਕੀਤੀ ਕਿ ਦਸਵੀਂ ਪਾਸ ਹੈਲਪਰਾਂ ਨੂੰ ਤੁਰੰਤ ਵਰਕਰ ਬਣਾਇਆ ਜਾਵੇ। ਉਨ੍ਹਾਂ ਹੈਲਪਰਾਂ ਦੀ ਰਿਟਾਇਰਮੈਂਟ ਉਮਰ ਨੂੰ 60 ਸਾਲ 'ਤੇ ਸੀਮਤ ਕਰਨ ਦੇ ਫ਼ੈਸਲੇ ਦਾ ਵਿਰੋਧ ਕਰਦਿਆਂ ਕਿਹਾ ਗਿਆ ਕਿ ਪਹਿਲਾਂ ਬਣੇ ਨਿਯਮਾਂ ਅਨੁਸਾਰ ਹੀ ਉਨ੍ਹਾਂ ਨੂੰ ਸਾਰੇ ਹੱਕ ਦਿੱਤੇ ਜਾਣ ਅਤੇ ਰਿਟਾਇਰਮੈਂਟ ਉਮਰ 'ਚ ਕੋਈ ਕਟੌਤੀ ਨਾ ਕੀਤੀ ਜਾਵੇ। ਸੁਪਰਵਾਈਜ਼ਰਾਂ ਦੀਆਂ ਖ਼ਾਲੀ ਅਸਾਮੀਆਂ ਨੂੰ ਲੈ ਕੇ ਵੀ ਯੂਨੀਅਨ ਨੇ ਆਪਣਾ ਤਿੱਖਾ ਰੋਸ ਜ਼ਾਹਿਰ ਕੀਤਾ। ਆਗੂਆਂ ਨੇ ਕਿਹਾ ਕਿ ਸੁਪਰਵਾਈਜ਼ਰਾਂ 'ਤੇ ਬਹੁਤ ਜ਼ਿਆਦਾ ਕੰਮ ਦਾ ਬੋਝ ਹੈ ਅਤੇ ਲੰਬੇ ਸਮੇਂ ਤੋਂ ਵਰਕਰਾਂ ਨੂੰ ਸੁਪਰਵਾਈਜ਼ਰ ਬਣਨ ਦੇ ਮੌਕੇ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ, ਜਿਸ ਲਈ ਤੁਰੰਤ ਪ੍ਰਮੋਸ਼ਨਾਂ ਕਰ ਕੇ ਅਸਾਮੀਆਂ ਭਰੀਆਂ ਜਾਣ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਵਰਕਰਾਂ ਅਤੇ ਹੈਲਪਰਾਂ ਦੀਆਂ ਹੱਕੀ ਮੰਗਾਂ ਦਾ ਜਲਦੀ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਭਜਾਉਣ ਵਾਲੇ ਖ਼ਿਲਾਫ਼ ਪੁਲਿਸ ਵਲੋਂ ਮਾਮਲਾ ਦਰਜ ਅਗਲੀ ਖ਼ਬਰ ਪਰਿਆਸ ਵੈੱਲਫੇਅਰ ਚੈਰੀਟੇਬਲ ਟਰੱਸਟ ਨੇ ਅੱਖਾਂ ਦਾ ਜਾਂਚ ਕੈਂਪ ਲਗਾਇਆ <br/>
Ad Position 24