27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਵਾਰਡਬੰਦੀ ਵਿਚ ਅਸਮਾਨਤਾਵਾਂ ਨੂੰ ਲੈ ਕੇ ਅਕਾਲੀ ਦਲ ਦਾ ਪੰਜਾਬ ਸਰਕਾਰ 'ਤੇ ਹਮਲਾ

Ad Position 21
No active advertisement
ਅਜੀਤ ਡੈਸਕ 21-04-2026
ਬਠਿੰਡਾ, 20 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)- ਬਠਿੰਡਾ ਨਗਰ ਨਿਗਮ ਦੀਆਂ ਹੋਣ ਵਾਲੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਸਰਕਾਰ ਵਲੋਂ ਜਾਰੀ ਕੀਤੀ ਗਈ ਵਾਰਡਬੰਦੀ ਦੀ ਨੋਟੀਫ਼ਿਕੇਸ਼ਨ ਅਤੇ ਨਕਸ਼ੇ ਵਿਚ ਸਾਹਮਣੇ ਆਈਆਂ ਅਸਮਾਨਤਾਵਾਂ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ¢ ਸ਼੍ਰੋਮਣੀ ਅਕਾਲੀ ਦਲ ਦੇ ਬਠਿੰਡਾ ਸ਼ਹਿਰੀ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਪ੍ਰੈੱਸ ਕਾਨਫ਼ਰੰਸ ਕਰਦਿਆਂ ਸੂਬਾ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ 'ਤੇ ਗੰਭੀਰ ਦੋਸ਼ ਲਗਾਏ¢ ਬਬਲੀ ਢਿੱਲੋਂ ਨੇ ਕਿਹਾ ਕਿ ਸੂਬੇ ਵਿਚ ਆਮ ਆਦਮੀ ਪਾਰਟੀ ਦੇ ਅਨੁਭਵਹੀਣ ਨੇਤਾਵਾਂ ਕਾਰਨ ਪ੍ਰਸ਼ਾਸਕੀ ਕੰਮਾਂ ਵਿਚ ਵੱਡੀਆਂ ਖ਼ਾਮੀਆਂ ਸਾਹਮਣੇ ਆ ਰਹੀਆਂ ਹਨ¢ ਸਭ ਤੋਂ ਪਹਿਲਾਂ ਜਾਰੀ ਕੀਤੀ ਵਾਰਡਬੰਦੀ ਵਿਚ ਹੀ ਸਪੱਸ਼ਟਤਾ ਦੀ ਕਮੀ ਸੀ ਅਤੇ ਹੁਣ 31 ਮਾਰਚ ਨੂੰ ਜਾਰੀ ਕੀਤੀ ਨਵੀਂ ਨੋਟੀਫ਼ਿਕੇਸ਼ਨ ਅਤੇ ਉਸ ਤੋਂ ਬਾਅਦ ਜਾਰੀ ਨਕਸ਼ਿਆਂ ਵਿਚ ਵੀ ਅਨੇਕਾਂ ਗੜਬੜੀਆਂ ਨਜ਼ਰ ਆ ਰਹੀਆਂ ਹਨ¢ ਉਨ੍ਹਾਂ ਦੱਸਿਆ ਕਿ ਕਈ ਵਾਰਡਾਂ ਦੀਆਂ ਗਲੀਆਂ ਨਕਸ਼ਿਆਂ ਵਿਚ ਦਰਸਾਈਆਂ ਗਈਆਂ ਹਨ, ਪਰ ਨੋਟੀਫ਼ਿਕੇਸ਼ਨ ਵਿਚ ਉਨ੍ਹਾਂ ਦਾ ਕੋਈ ਜ਼ਿਕਰ ਨਹੀਂ¢ ਇਸੇ ਤਰ੍ਹਾਂ ਕੁਝ ਗਲੀਆਂ ਨੋਟੀਫ਼ਿਕੇਸ਼ਨ ਵਿਚ ਸ਼ਾਮਲ ਹਨ, ਪਰ ਨਕਸ਼ਿਆਂ ਵਿਚ ਨਹੀਂ ਦਿਖਾਈਆਂ ਗਈਆਂ¢ ਇਸ ਤੋਂ ਇਲਾਵਾ ਵਾਰਡਾਂ ਵਿਚ ਵੋਟਰਾਂ ਦੀ ਗਿਣਤੀ ਵਿਚ ਵੀ ਵੱਡਾ ਫ਼ਰਕ ਹੈ¢ ਕਿਤੇ 1150 ਦੇ ਕਰੀਬ ਵੋਟ ਹਨ ਤਾਂ ਕਿਤੇ ਇਹ ਗਿਣਤੀ 8500 ਦੇ ਨੇੜੇ ਪਹੁੰਚ ਰਹੀ ਹੈ¢ ਉਨ੍ਹਾਂ ਕਿਹਾ ਕਿ 10 ਤੋਂ 15 ਫ਼ੀਸਦੀ ਤੱਕ ਦਾ ਅੰਤਰ ਤਾਂ ਸਮਝਿਆ ਜਾ ਸਕਦਾ ਹੈ, ਪਰ ਇਨਾ ਵੱਡਾ ਫ਼ਰਕ ਪੂਰੀ ਪ੍ਰਕਿਰਿਆ 'ਤੇ ਸਵਾਲ ਖੜੇ ਕਰਦਾ ਹੈ¢ ਅਕਾਲੀ ਆਗੂ ਨੇ ਦੋਸ਼ ਲਗਾਇਆ ਕਿ 'ਆਪ' ਦੇ ਵਿਧਾਇਕ ਜਗਰੂਪ ਸਿੰਘ ਗਿੱਲ ਨੇ ਵੀ ਇਸ ਮਾਮਲੇ ਵੱਲ ਕੋਈ ਧਿਆਨ ਨਹੀਂ ਦਿੱਤਾ ਅਤੇ ਲੋਕਾਂ ਨੂੰ ਆਪਣੇ ਹਾਲ 'ਤੇ ਛੱਡ ਦਿੱਤਾ ਹੈ¢ ਜਦੋਂ ਕਿ ਜਗਰੂਪ ਗਿੱਲ ਲੰਬਾ ਸਮਾਂ ਨਗਰ ਨਿਗਮ 'ਚ ਕੌਂਸਲਰ ਰਹੇ ਹਨ¢ ਬਬਲੀ ਢਿੱਲੋਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਤੁਰੰਤ ਵਿਰੋਧੀ ਪਾਰਟੀਆਂ ਨਾਲ ਵਿਚਾਰ-ਵਟਾਂਦਰਾ ਕਰਕੇ ਇਨ੍ਹਾਂ ਖ਼ਾਮੀਆਂ ਨੂੰ ਦੂਰ ਕਰੇ, ਤਾਂ ਜੋ ਚੋਣ ਪ੍ਰਕਿਰਿਆ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਹੋ ਸਕੇ¢ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਸ ਮਾਮਲੇ ਨੂੰ ਲੈ ਕੇ ਕਾਨੂੰਨੀ ਪੱਖਾਂ 'ਤੇ ਵੀ ਵਿਚਾਰ ਕਰ ਰਿਹਾ ਹੈ ਅਤੇ ਉਨ੍ਹਾਂ ਦੇ ਵਕੀਲਾਂ ਵਲੋਂ ਨੋਟੀਫ਼ਿਕੇਸ਼ਨ ਅਤੇ ਨਕਸ਼ਿਆਂ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ¢ ਪਾਰਟੀ ਦੇ ਪੈ੍ਰੱਸ ਸਕੱਤਰ ਓਮ ਪ੍ਰਕਾਸ਼ ਸ਼ਰਮਾ ਨੇ ਦੱਸਿਆ ਕਿ ਇਸ ਮੌਕੇ 'ਤੇ ਸ਼ਹਿਰੀ ਪ੍ਰਧਾਨ ਗੁਰਸੇਵਕ ਸਿੰਘ ਮਾਨ, ਸਾਬਕਾ ਮੇਅਰ ਬਲਜੀਤ ਸਿੰਘ ਬੀੜ ਬਹਿਮਣ, ਸਾਬਕਾ ਸ਼ਹਿਰੀ ਪ੍ਰਧਾਨ ਰਾਜਬਿੰਦਰ ਸਿੰਘ ਸਿੱਧੂ, ਐਡਵੋਕੇਟ ਦਲਜੀਤ ਸਿੰਘ ਬਰਾੜ, ਮੋਹਨਜੀਤ ਸਿੰਘ ਪੁਰੀ, ਕੁਲਦੀਪ ਸਿੰਘ ਨੰਬਰਦਾਰ,
Ad Position 22
No active advertisement
ਪਿਛਲੀ ਖ਼ਬਰ ਕੇਂਦਰ ਸਰਕਾਰ ਮਹਿਲਾ ਰਾਖਵਾਂਕਰਨ ਬਿੱਲ ਦੇ ਮਾਮਲੇ 'ਚ ਅÏਰਤਾਂ ਨੂੰ ਕਰ ਰਹੀ ਐ ਗੁਮਰਾਹ–ਵਿਜੈ ਇੰਦਰ ਸਿੰਗਲਾ ਅਗਲੀ ਖ਼ਬਰ ਬਾਹਰਲੇ ਰਾਜਾਂ ਤੋਂ ਅਣ-ਅਧਿਕਾਰਤ ਤੌਰ 'ਤੇ ਆਉਣ ਵਾਲੀ ਕਣਕ ਨੂੰ ਰੋਕਣ ਸੰਬੰਧੀ ਜ਼ਿਲ੍ਹੇ 'ਚ ਵੱਖ-ਵੱਖ ਥਾਵਾਂ 'ਤੇ ਨਾਕੇ...
Ad Position 24