ਮਾਨਸਾ, 20 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)-ਕੇਂਦਰ ਸਰਕਾਰ ਮਹਿਲਾ ਰਾਖਵਾਂਕਰਨ ਬਿੱਲ ਦੇ ਮਾਮਲੇ 'ਚ ਦੇਸ਼ ਦੀਆਂ ਅÏਰਤਾਂ ਤੇ ਆਮ ਲੋਕਾਂ ਨੂੰ ਜਾਣ-ਬੁੱਝ ਕੇ ਗੁਮਰਾਹ ਕਰ ਰਹੀ ਹੈ | ਇਹ ਦੋਸ਼ ਆਲ ਇੰਡੀਆ ਕਾਂਗਰਸ ਕਮੇਟੀ ਦੇ ਮੈਂਬਰ ਤੇ ਸਾਬਕਾ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲਗਾਏ | ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਪਾਰਟੀ ਹਮੇਸ਼ਾ ਅÏਰਤਾਂ ਦੇ ਅਧਿਕਾਰਾਂ ਪ੍ਰਤੀ ਵਚਨਬੱਧ ਰਹੀ ਹੈ ਅਤੇ 2023 ਦੀ ਪਾਰਲੀਮੈਂਟ 'ਚ ਮਹਿਲਾ ਰਾਖਵਾਂਕਰਨ ਬਿੱਲ ਦਾ ਸਮਰਥਨ ਕਰ ਕੇ ਪਾਸ ਕਰਵਾਉਣ 'ਚ ਪਾਰਟੀ ਨੇ ਕੇਂਦਰੀ ਭੂਮਿਕਾ ਨਿਭਾਈ ਸੀ | ਉਨ੍ਹਾਂ ਆਖਿਆ ਕਿ ਪਿਛਲੇ ਢਾਈ ਸਾਲਾਂ ਤੋਂ ਇਸ ਕਾਨੂੰਨ ਨੂੰ ਲਾਗੂ ਕਰਨ ਲਈ ਨਾ ਤਾਂ ਕੋਈ ਨੋਟੀਫ਼ਿਕੇਸ਼ਨ ਜਾਰੀ ਕੀਤਾ ਗਿਆ ਹੈ ਅਤੇ ਨਾ ਹੀ ਕੋਈ ਢੰਗ ਦੀ ਕਾਰਵਾਈ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ 'ਇਹ ਸਾਫ਼ ਦਰਸਾਉਂਦਾ ਹੈ ਕਿ ਭਾਜਪਾ ਦੀ ਅÏਰਤਾਂ ਪ੍ਰਤੀ ਵਚਨਬੱਧਤਾ ਸਿਰਫ਼ ਬਿਆਨਬਾਜ਼ੀ ਤੱਕ ਸੀਮਤ ਹੈ |' ਉਨ੍ਹਾਂ ਕਿਹਾ ਕਿ ਇਸ ਕਾਨੂੰਨ ਨੂੰ ਲਾਗੂ ਕਰਨ 'ਚ ਕੋਈ ਸੰਵਿਧਾਨਕ ਜਾਂ ਪ੍ਰਸ਼ਾਸਕੀ ਰੁਕਾਵਟ ਨਹੀਂ ਹੈ ਸਗੋਂ ਸਿਰਫ਼ ਸਿਆਸੀ ਇਰਾਦੇ ਦੀ ਕਮੀ ਹੈ | ਸ੍ਰੀ ਸਿੰਗਲਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਬਿਆਨਾਂ 'ਤੇ ਤਿੱਖੀ ਟਿੱਪਣੀ ਕੀਤੀ | ਉਨ੍ਹਾਂ ਕਿਹਾ ਕਿ ਕਾਂਗਰਸ ਨੇ ਕਦੇ ਵੀ ਮਹਿਲਾ ਰਾਖਵਾਂਕਰਨ ਦਾ ਵਿਰੋਧ ਨਹੀਂ ਕੀਤਾ ਬਲਕਿ ਉਨ੍ਹਾਂ ਪ੍ਰਸਤਾਵਾਂ ਦਾ ਵਿਰੋਧ ਕੀਤਾ ਜੋ ਬਿੱਲ ਦੇ ਅਸਲ ਮਕਸਦ ਨੂੰ ਕਮਜ਼ੋਰ ਕਰਦੇ ਸਨ | ਸ੍ਰੀ ਸਿੰਗਲਾ ਨੇ ਸਪਸ਼ਟ ਕੀਤਾ ਕਿ 'ਕਾਂਗਰਸ ਨੇ ਧੋਖਾਧੜੀ ਵਾਲੀ ਰਾਜਨੀਤੀ ਦਾ ਵਿਰੋਧ ਕੀਤਾ ਹੈ, ਔਰਤਾਂ ਦੇ ਹੱਕਾਂ ਦਾ ਨਹੀਂ |' ਵੱਖ-ਵੱਖ ਰਾਜਾਂ 'ਚ ਅÏਰਤਾਂ ਖ਼ਿਲਾਫ਼ ਹੋ ਰਹੀਆਂ ਹਿੰਸਕ ਘਟਨਾਵਾਂ 'ਤੇ ਚਿੰਤਾ ਪ੍ਰਗਟਾਉਂਦਿਆਂ ਸ੍ਰੀ ਸਿੰਗਲਾ ਨੇ ਕਿਹਾ ਕਿ ਬਲਾਤਕਾਰ, ਛੇੜਛਾੜ ਅਤੇ ਤਸ਼ੱਦਦ ਵਰਗੀਆਂ ਘਟਨਾਵਾਂ 'ਚ ਵਾਧਾ ਹੋ ਰਿਹਾ ਹੈ ਪਰ ਪ੍ਰਧਾਨ ਮੰਤਰੀ ਚੁੱਪੀ ਸਾਧੇ ਬੈਠੇ ਹਨ | ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ 2027 ਦੀਆਂ ਚੋਣਾਂ ਦੌਰਾਨ ਸੂਬੇ 'ਚ ਵੱਡੇ ਬਹੁਮਤ ਨਾਲ ਕਾਂਗਰਸ ਸਰਕਾਰ ਬਣੇਗੀ | ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਕੁਲਵੰਤ ਰਾਏ ਸਿੰਗਲਾ, ਸਾਬਕਾ ਵਿਧਾਇਕ ਅਜੀਤ ਇੰਦਰ ਸਿੰਘ ਮੋਫ਼ਰ, ਬਲਕੌਰ ਸਿੰਘ ਮੂਸਾ, ਬਿਕਰਮ ਸਿੰਘ ਮੋਫ਼ਰ, ਸੁਰੇਸ਼ ਕੁਮਾਰ ਨੰਦਗੜ੍ਹੀਆ, ਬਲਵੀਰ ਸਿੰਘ ਦੰਦੀਵਾਲ, ਗੁਰਪ੍ਰੀਤ ਸਿੰਘ ਵਿੱਕੀ ਨੰਗਲ, ਪਿ੍ਤਪਾਲ ਸਿੰਘ ਡਾਲੀ, ਮਨਜੀਤ ਸਿੰਘ ਰਾਣਾ, ਮੱਖਣ ਸਿੰਘ ਭੱਠਲ, ਸੱਤਪਾਲ ਵਰਮਾ, ਹਰਪ੍ਰੀਤ ਸਿੰਘ ਪਿਆਰੀ, ਮੱਖਣ ਲਾਲ ਸ਼ਰਮਾ, ਸਵਰਨ ਸਿੰਘ ਖੁਡਾਲ, ਨਵੀਨ ਕੁਮਾਰ ਕਾਲਾ, ਸੱਤਪਾਲ ਸਿੰਘ ਮੂਲੇਵਾਲਾ, ਚਮਕੌਰ ਸਿੰਘ ਮੂਸਾ, ਬੀਰੇਂਦਰ ਸਿੰਘ ਧਾਲੀਵਾਲ, ਵਿਨੋਦ ਸਿੰਗਲਾ ਭੀਖੀ, ਐਡਵੋਕੇਟ ਮਨੋਜ ਸਿੰਗਲਾ ਭੀਖੀ, ਗੁਰਸ਼ਰਨ ਸਿੰਘ ਮਾਖਾ, ਸਿਮਰਨਜੀਤ ਸਿੰਘ ਮਾਨਸ਼ਾਹੀਆ ਆਦਿ ਹਾਜ਼ਰ ਸਨ |