16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਮਾਰਕਿਟ ਕਮੇਟੀ ਭੀਖੀ ਅਧੀਨ ਆਉਂਦੇ ਖ਼ਰੀਦ ਕੇਂਦਰਾਂ 'ਚ 57445 ਮੀਟਿ੍ਕ ਟਨ ਕਣਕ ਦੀ ਆਮਦ <br/>

Ad Position 21
No active advertisement
ਮੁੱਖ ਯਾਰਡ ਭੀਖੀ ਵਿਖੇ ਕਣਕ ਦੀ ਲਿਫ਼ਟਿੰਗ ਨਾ ਹੋਣ ਕਾਰਨ ਪਈਆਂ ਬੋਰੀਆਂ | ਤਸਵੀਰ : ਬਲਕਾਰ ਸਿੰਘ ਸਹੋਤਾ<br/> 22-04-2026

ਭੀਖੀ, 21ਅਪ੍ਰੈਲ (ਬਲਕਾਰ ਸਿੰਘ ਸਹੋਤਾ)- ਸਥਾਨਕ ਮਾਰਕਿਟ ਕਮੇਟੀ ਅਧੀਨ ਆਉਂਦੇ 26 ਖ਼ਰੀਦ ਕੇਂਦਰਾਂ 'ਚ 57 ਹਜ਼ਾਰ 345 ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ, 'ਚੋਂ 38 ਹਜ਼ਾਰ 915 ਮੀਟਰਿਕ ਟਨ ਦੀ ਖ਼ਰੀਦ ਹੋ ਚੁੱਕੀ ਹੈ ਪੰ੍ਰਤੂ ਸਾਰੇ ਹੀ ਕੇਂਦਰਾਂ 'ਤੇ ਕਣਕ ਦੀ ਲਿਫ਼ਟਿੰਗ 'ਚ ਸਮੱਸਿਆ ਆ ਰਹੀ ਹੈ ਅਤੇ ਕੇਵਲ 15 ਹਜ਼ਾਰ 234 ਮੀਟਰਿਕ ਟਨ ਕਣਕ ਦੀ ਲਿਫ਼ਟਿੰਗ ਹੋਈ ਹੈ | ਮੁੱਖ ਯਾਰਡ ਭੀਖੀ ਸਮੇਤ ਸਾਰੇ ਹੀ ਖ਼ਰੀਦ ਕੇਂਦਰਾਂ 'ਤੇ ਕਣਕ ਦੀ ਲਹਾਈ ਅਤੇ ਸਫ਼ਾਈ 'ਚ ਵੱਡੀ ਸਮੱਸਿਆ ਆ ਰਹੀ ਹੈ | ਕਮੇਟੀ ਸਕੱਤਰ ਗੁਰਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖ਼ਰੀਦ ਏਜੰਸੀ ਪਨਗਰੇਨ ਨੇ 10 ਹਜ਼ਾਰ 390, ਮਾਰਕਫੈੱਡ ਨੇ 13 ਹਜ਼ਾਰ 095, ਪਨਸਪ ਨੇ 9 ਹਜ਼ਾਰ 565 ਅਤੇ ਵੇਅਰ ਹਾਊਸ ਕਾਰਪੋਰੇਸ਼ਨ ਨੇ 5 ਹਜ਼ਾਰ 650 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਹੈ | ਚੇਅਰਮੈਨ ਵਰਿੰਦਰ ਸੋਨੀ ਨੇ ਦੱਸਿਆ ਕਿ ਬੇਸ਼ੱਕ ਕਣਕ ਦੀ ਲਿਫ਼ਟਿੰਗ ਨੂੰ ਲੈ ਕੇ ਕੁਝ ਸਮੱਸਿਆ ਜ਼ਰੂਰ ਹੈ ਪ੍ਰੰਤੂ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਖ਼ਰੀਦ 'ਚ ਕੋਈ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾ ਰਹੀ | ਉਨ੍ਹਾਂ ਕਿਹਾ ਕਿ ਲਿਫ਼ਟਿੰਗ ਸਬੰਧੀ ਵੀ ਸਬੰਧਿਤ ਠੇਕੇਦਾਰ ਨੂੰ ਲੇਬਰ ਦੀ ਪੂਰਤੀ ਲਈ ਕਿਹਾ ਗਿਆ ਹੈ | ਇਸ ਮੌਕੇ ਮੰਡੀ ਸੁਪਰਵਾਇਜਰ ਵਿਨੋਦ ਕੁਮਾਰ, ਜਗਤਾਰ ਸਿੰਘ ਸੋਹੀ, ਪਿ੍ੰਸ ਕੁਮਾਰ, ਬਿਕਰਮਜੀਤ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਸਿਟੀਜ਼ਨ ਕੌਂਸਲ ਮਾਨਸਾ ਦੇ ਅਹੁਦੇਦਾਰਾਂ ਦਾ ਐਲਾਨ <br/> ਅਗਲੀ ਖ਼ਬਰ ਲਿਫ਼ਟਿੰਗ ਨਾ ਹੋਣ ਕਾਰਨ ਬਣ ਰਿਹਾ ਪ੍ਰੇਸ਼ਾਨੀ ਦਾ ਸਬੱਬ <br/> ਮਾਰਕਿਟ ਕਮੇਟੀ ਭੀਖੀ ਅਧੀਨ ਆਉਂਦੇ ਖ਼ਰੀਦ ਕੇਂਦਰਾਂ...
Ad Position 24