16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਜ਼ਿਲ੍ਹੇ ਦੀਆਂ ਅਨਾਜ ਮੰਡੀਆਂ 'ਚ 2.31 ਲੱਖ ਮੀਟਿ੍ਕ ਟਨ ਕਣਕ ਦੀ ਖ਼ਰੀਦ -ਡੀ.ਸੀ.

Ad Position 21
No active advertisement
ਅਜੀਤ ਡੈਸਕ 22-04-2026

ਮਾਨਸਾ, 21 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹੇ ਦੀਆਂ ਅਨਾਜ ਮੰਡੀਆਂ 'ਚ ਸਰਕਾਰੀ ਖ਼ਰੀਦ ਏਜੰਸੀਆਂ ਬੀਤੀ ਸ਼ਾਮ ਤੱਕ 2 ਲੱਖ 31 ਹਜ਼ਾਰ 929 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ | ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਕੁੱਲ 2 ਲੱਖ 79 ਹਜ਼ਾਰ 450 ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ ਅਤੇ 65 ਹਜ਼ਾਰ 111 ਮੀਟਰਿਕ ਟਨ ਕਣਕ ਦੀ ਚੁਕਵਾਈ ਕਰਵਾਈ ਜਾ ਚੁੱਕੀ ਹੈ | ਉਨ੍ਹਾਂ ਦੱਸਿਆ ਕਿ ਨਿਰਧਾਰਿਤ ਸਮਾਂ ਸੀਮਾ ਅਨੁਸਾਰ ਖ਼ਰੀਦੀ ਗਈ ਜਿਨਸ ਦੀ ਕਿਸਾਨਾਂ ਨੂੰ 381.29 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ | ਮਾਰਕਫੈੱਡ ਵਲੋਂ 67 ਹਜ਼ਾਰ 410, ਵੇਅਰ ਹਾਊਸ 35 ਹਜ਼ਾਰ 130, ਪਨਗਰੇਨ 77 ਹਜ਼ਾਰ 260 ਅਤੇ ਪਨਸਪ ਵਲੋਂ 52 ਹਜ਼ਾਰ 129 ਮੀਟਰਿਕ ਟਨ ਕਣਕ ਖ਼ਰੀਦੀ ਗਈ ਹੈ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕੇਵਲ ਸੁੱਕੀ ਕਣਕ ਹੀ ਅਨਾਜ ਮੰਡੀਆਂ 'ਚ ਲਿਆਉਣ ਤਾਂ ਜੋ ਕਣਕ ਦੀ ਨਾਲੋ-ਨਾਲ ਖ਼ਰੀਦ ਕੀਤੀ ਜਾ ਸਕੇ |
ਕਣਕ ਦੀ ਰਹਿੰਦ-ਖੰੂਹਦ ਨੂੰ ਅੱਗ ਲਗਾਉਣ ਵਾਲਿਆਂ 'ਤੇ ਰਹੇਗੀ ਤਿੱਖੀ ਨਜ਼ਰ
ਇਸ ਦੌਰਾਨ ਕਣਕ ਦੀ ਵਾਢੀ ਦੇ ਸੀਜ਼ਨ ਦੇ ਚੱਲਦਿਆਂ ਪਰਾਲੀ ਅਤੇ ਰਹਿੰਦ-ਖੰੂਹਦ ਨੂੰ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਨਵਜੋਤ ਕੌਰ ਅਤੇ ਐਸ.ਐਸ.ਪੀ. ਭਾਗੀਰਥ ਸਿੰਘ ਮੀਨਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਕਾਰਜਕਾਰੀ ਕਮੇਟੀ ਦੀ ਮੀਟਿੰਗ ਹੋਈ | ਉਨ੍ਹਾਂ 'ਪਰਾਲੀ ਪ੍ਰੋਟੈਕਸ਼ਨ ਫੋਰਸ' ਨੂੰ ਜ਼ਮੀਨੀ ਪੱਧਰ 'ਤੇ ਸਰਗਰਮ ਰਹਿਣ ਅਤੇ ਨਿਗਰਾਨੀ ਵਧਾਉਣ ਦੇ ਆਦੇਸ਼ ਦਿੱਤੇ | ਉਨ੍ਹਾਂ ਐਸ.ਡੀ.ਐਮ. ਅਤੇ ਡੀ.ਐਸ.ਪੀਜ਼ ਨੂੰ ਹਦਾਇਤ ਕੀਤੀ ਕਿ ਕਲੱਸਟਰ ਅਤੇ ਨੋਡਲ ਅਫ਼ਸਰਾਂ ਨਾਲ ਤੁਰੰਤ ਮੀਟਿੰਗਾਂ ਕਰਨ | ਉਨ੍ਹਾਂ ਕਿਹਾ ਕਿ ਗ੍ਰਾਮ ਪੰਚਾਇਤਾਂ ਦੀ ਸ਼ਮੂਲੀਅਤ ਯਕੀਨੀ ਬਣਾ ਕੇ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਹੋਣ ਵਾਲੇ ਨੁਕਸਾਨਾਂ ਅਤੇ ਉਪਲਬਧ ਮਸ਼ੀਨਰੀ ਬਾਰੇ ਜਾਣੂ ਕਰਵਾਇਆ ਜਾਵੇ | ਐਸ.ਐਸ.ਪੀ. ਮੀਨਾ ਨੇ ਕਿਹਾ ਕਿ ਪੁਲਿਸ ਵਲੋਂ ਪੂਰਾ ਸਹਿਯੋਗ ਦਿੱਤਾ ਜਾਵੇਗਾ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਨੂੰਨੀ ਪ੍ਰਕਿਰਿਆ ਅਮਲ 'ਚ ਲਿਆਂਦੀ ਜਾਵੇਗੀ | ਇਸ ਮੌਕੇ ਏ.ਡੀ.ਸੀ. ਅਨੁਪਿ੍ਤਾ ਜੌਹਲ, ਐਸ.ਡੀ.ਐਮ. ਹਰਜਿੰਦਰ ਸਿੰਘ ਜੱਸਲ ਅਤੇ ਗਗਨਦੀਪ ਸਿੰਘ ਕ੍ਰਮਵਾਰ ਸਰਦੂਲਗੜ੍ਹ ਤੇ ਬੁਢਲਾਡਾ, ਐਸ.ਪੀ. ਪ੍ਰਦੀਪ ਸੰਧੂ, ਡੀ.ਐਸ.ਪੀ. ਸਿਕੰਦਰ ਸਿੰਘ ਚੀਮਾ, ਮਨਜੀਤ ਸਿੰਘ, ਹਰਜਿੰਦਰ ਗਿੱਲ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵਾਰਡਬੰਦੀ ਅਤੇ ਵੋਟਰ ਸੂਚੀਆਂ 'ਚ ਬੇਨਿਯਮੀਆਂ ਦੇ ਮਾਮਲੇ ਨੂੰ ਲੈ ਕੇ ਵਫ਼ਦ ਡੀ.ਸੀ. ਨੂੰ ਮਿਲਿਆ ਅਗਲੀ ਖ਼ਬਰ ਸੀਨੀਅਰ ਸਿਟੀਜ਼ਨ ਕੌਂਸਲ ਮਾਨਸਾ ਦੇ ਅਹੁਦੇਦਾਰਾਂ ਦਾ ਐਲਾਨ <br/>
Ad Position 24