03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਡੀਲਰ ਕਿਸਾਨਾਂ ਨੂੰ ਨਰਮੇ ਤੇ ਝੋਨੇ ਦੇ ਅਸਲੀ ਤੇ ਮਿਆਰੀ ਬੀਜ ਮੁਹੱਈਆ ਕਰਵਾਉਣ-ਮੁੱਖ ਖੇਤੀਬਾੜੀ ਅਫ਼ਸਰ

Ad Position 21
No active advertisement
ਅਜੀਤ ਡੈਸਕ 23-04-2026
ਸਰਦੂਲਗੜ੍ਹ/ਝੁਨੀਰ, 22 ਅਪ੍ਰੈਲ (ਨਿ.ਪ.ਪ./ਪ.ਪ.)- ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਵਿੰਦਰ ਸਿੰਘ ਸਿੱਧੂ ਵਲੋਂ ਖੇਤੀਬਾੜੀ ਵਿਭਾਗ ਬਲਾਕ ਸਰਦੂਲਗੜ੍ਹ ਅਤੇ ਝੁਨੀਰ ਦੇ ਸਮੂਹ ਖਾਦ ਬੀਜ ਅਤੇ ਦਵਾਈ ਵਿਕਰੇਤਾ ਨਾਲ ਮੀਟਿੰਗ ਕੀਤੀ ਗਈ | ਉਨ੍ਹਾਂ ਸਾਉਣੀ ਸੀਜ਼ਨ ਦੌਰਾਨ ਨਰਮੇ ਅਤੇ ਝੋਨੇ ਦੀ ਫ਼ਸਲ 'ਚ ਆਉਣ ਵਾਲੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ | ਉਨ੍ਹਾਂ ਡੀਲਰਾਂ ਨੂੰ ਨਰਮੇ ਅਤੇ ਝੋਨੇ ਦੇ ਅਸਲੀ ਅਤੇ ਮਿਆਰੀ ਬੀਜ ਮੁਹੱਈਆ ਕਰਵਾਉਣ ਲਈ ਖੇਤੀਬਾੜੀ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਲਈ ਕਿਹਾ | ਉਨ੍ਹਾਂ ਡੀਲਰਾਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਯੂਨੀਵਰਸਿਟੀ ਵਲੋਂ ਮਨਜ਼ੂਰਸ਼ੁਦਾ ਬੀਜ ਹੀ ਵਿੱਕਰੀ ਲਈ ਉਪਲਬਧ ਕਰਵਾਉਣ ਤਾਂ ਜੋ ਉਨ੍ਹਾਂ ਨੂੰ ਉੱਚ ਗੁਣਵੱਤਾ ਵਾਲਾ ਬੀਜ ਮਿਲ ਸਕੇ ਅਤੇ ਪੈਦਾਵਾਰ 'ਚ ਵਾਧਾ ਹੋਵੇ | ਉਨ੍ਹਾਂ ਸਿਰਫ਼ ਪੱਕੇ ਬਿੱਲ ਉੱਤੇ ਹੀ ਬੀਜ ਵੇਚਣ ਅਤੇ ਉਸ ਦਾ ਰਿਕਾਰਡ ਰਜਿਸਟਰ ਵਿਚ ਦਰਜ ਕਰਨ ਲਈ ਕਿਹਾ | ਖੇਤੀਬਾੜੀ ਵਿਕਾਸ ਅਫ਼ਸਰ ਡਾ. ਸੁਲੇਖ ਅਮਨ ਕੁਮਾਰ ਮਹਿਲਾ ਨੇ ਨਰਮੇ 'ਤੇ ਆਉਣ ਵਾਲੀਆਂ ਸਮੱਸਿਆਵਾਂ ਜਿਵੇਂ ਕੀ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਦੇ ਹਮਲੇ ਤੋਂ ਬਚਾਅ ਸਬੰਧੀ ਜਾਣਕਾਰੀ ਸਾਂਝੀ ਕੀਤੀ | ਇਸ ਮੌਕੇ ਡਾ. ਗੁਰਪ੍ਰੀਤ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਮਾਨਸਾ, ਡਾ. ਗੁਰਿੰਦਰਜੀਤ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਸਰਦੂਲਗੜ੍ਹ, ਡਾ. ਨਵਕਰਨਜੋਤ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਝੁਨੀਰ, ਡਾ. ਅਮਿ੍ਤਪਾਲ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਝੁਨੀਰ, ਪੈਸਟੀਸਾਈਡ ਯੂਨੀਅਨ ਸਰਦੂਲਗੜ੍ਹ ਦੇ ਪ੍ਰਧਾਨ ਮਨੀਸ਼ ਕੁਮਾਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਾਤਾ ਗੁਜਰੀ ਗਰਲਜ਼ ਕਾਲਜ ਨੇ ਵਿਦਿਆਰਥਣਾਂ ਨੂੰ ਵਿਦਾਇਗੀ ਪਾਰਟੀ <br/> ਅਗਲੀ ਖ਼ਬਰ ਅੱਜ ਬਿਜਲੀ ਸਪਲਾਈ ਬੰਦ ਰਹੇਗੀ
Ad Position 24