13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਅਕਾਲ ਅਕੈਡਮੀ ਉੱਡਤ ਸੈਦੇਵਾਲਾ ਵਿਖੇ ਧਰਤੀ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 24-04-2026
ਬੋਹਾ, 23 ਅਪ੍ਰੈਲ (ਰਮੇਸ਼ ਤਾਂਗੜੀ)- ਅਕਾਲ ਅਕੈਡਮੀ ਉੱਡਤ ਸੈਦੇਵਾਲਾ ਵਿਖੇ ਧਰਤੀ ਦਿਵਸ ਮਨਾਉਣ ਮੌਕੇ ਪ੍ਰੋਗਰਾਮ ਕਰਵਾਇਆ ਗਿਆ | ਵਿਦਿਆਰਥੀਆਂ ਨੇ ਧਰਤੀ ਨੂੰ ਬਚਾਉਣ ਦੀ ਮਹੱਤਤਾ ਬਾਰੇ ਭਾਸ਼ਣ ਦਿੱਤੇ ਅਤੇ ਵਾਤਾਵਰਨ ਦੀ ਰੱਖਿਆ ਬਾਰੇ ਪ੍ਰੇਰਨਾਦਾਇਕ ਵਿਚਾਰ ਸਾਂਝੇ ਕੀਤੇ | ਉਨ੍ਹਾਂ ਨੂੰ ਦਰੱਖ਼ਤ ਲਗਾਉਣ, ਪਾਣੀ ਬਚਾਉਣ ਅਤੇ ਪ੍ਰਦੂਸ਼ਣ ਘਟਾਉਣ ਲਈ ਪ੍ਰੇਰਿਤ ਕੀਤਾ ਗਿਆ | 9ਵੀਂ 'ਬੀ' ਜਮਾਤ ਦੇ ਵਿਦਿਆਰਥੀਆਂ ਵਲੋਂ ਪੇਸ਼ ਕੀਤੇ ਨੁੱਕੜ ਨਾਟਕ 'ਚ ਵਾਤਾਵਰਨ ਪ੍ਰਦੂਸ਼ਣ ਦੇ ਨੁਕਸਾਨਦਾਇਕ ਪ੍ਰਭਾਵਾਂ ਨੂੰ ਦਰਸਾਇਆ ਅਤੇ ਧਰਤੀ ਦੀ ਰੱਖਿਆ ਬਾਰੇ ਉਪਾਅ ਵੀ ਦੱਸੇ ਗਏ | ਤੀਜੀ ਤੋਂ 9ਵੀਂ ਤੱਕ ਦੇ ਵਿਦਿਆਰਥੀਆਂ ਨੇ 'ਸੇਵ ਅਰਥ”, 'ਗੋ ਗ੍ਰੀਨ' ਅਤੇ 'ਪ੍ਰੋਟੈਕਟ ਨੇਚਰ' ਵਰਗੇ ਸੰਦੇਸ਼ਾਂ ਨਾਲ ਸੁੰਦਰ ਪੋਸਟਰ ਬਣਾ ਕੇ ਆਪਣੀ ਰਚਨਾਤਮਿਕਤਾ ਦਿਖਾਈ | ਨਰਸਰੀ ਤੋਂ ਦੂਸਰੀ ਜਮਾਤ ਤੱਕ ਦੇ ਬੱਚਿਆਂ ਨੇ ਅਧਿਆਪਕਾਂ ਨਾਲ ਹੱਥ ਰੰਗਕਾਰੀ, ਪੋਸਟਰ ਬਣਾਉਣ ਤੇ ਹੋਰ ਛੋਟੀਆਂ ਗਤੀਵਿਧੀਆਂ 'ਚ ਭਾਗ ਲਿਆ | ਇਨ੍ਹਾਂ ਗਤੀਵਿਧੀਆਂ ਰਾਹੀਂ ਨੰਨੇ ਬੱਚਿਆਂ ਨੂੰ ਧਰਤੀ ਦਿਵਸ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਗਿਆ ਅਤੇ ਰੋਜ਼ਾਨਾ ਜੀਵਨ ਵਿਚ ਵਾਤਾਵਰਨ ਦੀ ਰੱਖਿਆ ਕਰਨ ਦੇ ਸਧਾਰਨ ਤਰੀਕੇ ਸਿਖਾਏ ਗਏ | ਵਿਦਿਆਰਥੀਆਂ ਤੇ ਅਧਿਆਪਕਾਂ ਨੇ ਧਰਤੀ ਨੂੰ ਸਾਫ਼ ਅਤੇ ਸੁਰੱਖਿਅਤ ਰੱਖਣ ਲਈ ਸਹੁੰ ਵੀ ਚੁੱਕੀ |

Ad Position 22
No active advertisement
ਪਿਛਲੀ ਖ਼ਬਰ ਪੀ. ਆਰ. ਟੀ. ਸੀ. ਡੀਪੂ ਬੁਢਲਾਡਾ ਨੂੰ ਮਿਲੀਆਂ 6 ਨਵੀਆਂ ਬੱਸਾਂ ਨੂੰ ਵਿਧਾਇਕ ਬੁੱਧ ਰਾਮ ਨੇ ਝੰਡੀ ਦੇ ਕੇ ਕੀਤਾ ਰਵਾਨਾ... ਅਗਲੀ ਖ਼ਬਰ ਧਾਰਮਿਕ ਯਾਤਰਾ ਲਈ ਬੱਸ ਕੀਤੀ ਰਵਾਨਾ <br/>
Ad Position 24