13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਪੀ. ਆਰ. ਟੀ. ਸੀ. ਡੀਪੂ ਬੁਢਲਾਡਾ ਨੂੰ ਮਿਲੀਆਂ 6 ਨਵੀਆਂ ਬੱਸਾਂ ਨੂੰ ਵਿਧਾਇਕ ਬੁੱਧ ਰਾਮ ਨੇ ਝੰਡੀ ਦੇ ਕੇ ਕੀਤਾ ਰਵਾਨਾ <br/>

Ad Position 21
No active advertisement
ਅਜੀਤ ਡੈਸਕ 24-04-2026

ਬੁਢਲਾਡਾ, 23 ਅਪ੍ਰੈਲ (ਸਵਰਨ ਸਿੰਘ ਰਾਹੀ)-ਪੀ.ਆਰ.ਟੀ.ਸੀ. ਡੀਪੂ ਬੁਢਲਾਡਾ ਨੂੰ 6 ਨਵੀਆਂ ਬੱਸਾਂ ਮਿਲਣ ਨਾਲ ਯਾਤਰੀਆਂ ਦੀਆਂ ਸੁਵਿਧਾਵਾਂ ਵਿਚ ਮਹੱਤਵਪੂਰਨ ਵਾਧਾ ਹੋਵੇਗਾ | ਇਹ ਵਿਚਾਰ ਅੱਜ ਇੱਥੇ ਹਲਕਾ ਵਿਧਾਇਕ ਬੁੱਧ ਰਾਮ ਨੇ ਇਨ੍ਹਾਂ ਨਵੀਆਂ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨ ਮੌਕੇ ਪ੍ਰਗਟਾਏ | ਉਨ੍ਹਾਂ ਇਸ ਕਾਰਜ ਲਈ ਮੁੱਖ ਮੰਤਰੀ ਭਗਵੰਤ ਮਾਨ, ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਚੇਅਰਮੈਨ ਹਰਪਾਲ ਜੁਨੇਜਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਪਣੇ ਨਾਗਰਿਕਾਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਦੇਣ ਲਈ ਲਗਾਤਾਰ ਯਤਨਸ਼ੀਲ ਹੈ | ਉਨ੍ਹਾਂ ਦੱਸਿਆ ਕਿ ਇਹ ਬੱਸਾਂ ਬੁਢਲਾਡਾ ਤੋਂ ਦਿੱਲੀ, ਜਲੰਧਰ, ਬਠਿੰਡਾ, ਪਟਿਆਲਾ ਵਾਇਆ ਬੋਹਾ ਅਤੇ ਅੰਮਿ੍ਤਸਰ ਲਈ ਨਵੇਂ ਰੂਟਾਂ 'ਤੇ ਚੱਲਣਗੀਆਂ | ਡੀਪੂ ਦੇ ਜੀ.ਐਮ ਪ੍ਰਵੀਨ ਕੁਮਾਰ ਨੇ ਦੱਸਿਆ ਕਿ ਆਉਣ ਵਾਲੇ ਸਮੇਂ ਵਿਚ ਬੁਢਲਾਡਾ ਡਿਪੂ ਨੂੰ ਹੋਰ ਬੱਸਾਂ ਵੀ ਮਿਲਣਗੀਆਂ | ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਸਤੀਸ਼ ਸਿੰਗਲਾ, ਕੋਆਪ੍ਰੇਟਿਵ ਬੈਂਕ ਦੇ ਚੇਅਰਮੈਨ ਸੋਹਣਾ ਸਿੰਘ ਕਲੀਪੁਰ, ਅੱਡਾ ਇੰਚਾਰਜ ਜਗਸੀਰ ਸਿੰਘ, ਪਿ੍ੰਸੀਪਲ ਗੁਰਮੀਤ ਸਿੰਘ ਸਿੱਧੂ, ਬਲਜਿੰਦਰ ਸਿੰਘ ਸੈਕਟਰੀ, ਬਲਵਿੰਦਰ ਸਿੰਘ ਔਲਖ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਹਾਈਵੇ 'ਤੇ ਫੈਲਿਆ ਗੰਦਾ ਪਾਣੀ ਦੇ ਰਿਹਾ ਹੈ ਹਾਦਸਿਆਂ ਨੂੰ ਸੱਦਾ <br/> ਅਗਲੀ ਖ਼ਬਰ ਅਕਾਲ ਅਕੈਡਮੀ ਉੱਡਤ ਸੈਦੇਵਾਲਾ ਵਿਖੇ ਧਰਤੀ ਦਿਵਸ ਮਨਾਇਆ <br/>
Ad Position 24