13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਮਾਈ ਭਾਗੋ ਸੰਸਥਾ ਰੱਲਾ ਦੇ ਵਿਦਿਆਰਥੀਆਂ ਨੇ ਵਿੱਦਿਅਕ ਫੇਰਾ ਲਗਾਇਆ <br/>

Ad Position 21
No active advertisement
ਅਜੀਤ ਡੈਸਕ 24-04-2026
ਜੋਗਾ, 23 ਅਪ੍ਰੈਲ (ਮਨਜੀਤ ਸਿੰਘ ਘੜੈਲੀ)- ਮਾਈ ਭਾਗੋ ਸੰਸਥਾ ਰੱਲਾ ਵਲੋਂ ਪਿ੍ੰਸੀਪਲ ਡਾ. ਪਰਮਿੰਦਰ ਕੁਮਾਰੀ ਦੀ ਅਗਵਾਈ ਹੇਠ ਡਿਗਰੀ ਅਤੇ ਐਜੂਕੇਸ਼ਨ ਵਿਭਾਗ ਦੇ ਵਿਦਿਆਰਥੀਆਂ ਦਾ 2 ਰੋਜ਼ਾ ਵਿੱਦਿਅਕ ਫੇਰਾ ਲਗਾਇਆ ਗਿਆ | ਵਿਦਿਆਰਥੀਆਂ ਤੇ ਅਧਿਆਪਕਾਂ ਨੇ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਅਰਦਾਸ ਬੇਨਤੀ ਕੀਤੀ | ਉਪਰੰਤ ਨੰਗਲ ਡੈਮ ਰਾਹੀਂ ਮਾਤਾ ਨੈਣਾ ਦੇਵੀ ਦੇ ਦਰਸ਼ਨ ਕੀਤੇ | ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦੀ ਪਾਵਨ ਬਾਣੀ ਦਾ ਆਨੰਦ ਪ੍ਰਾਪਤ ਕੀਤਾ ਅਤੇ ਇਤਿਹਾਸਕ ਮਹੱਤਤਾ ਬਾਰੇ ਅਤੇ ਵਾਪਸੀ ਦੌਰਾਨ ਸ਼ਹਾਦਤ-ਏ-ਦਾਸਤਾਨ ਵਿਖੇ ਬੰਦਾ ਸਿੰਘ ਬਹਾਦਰ ਜੀ ਦੇ ਜੀਵਨ, ਸੰਘਰਸ਼ ਅਤੇ ਬਲੀਦਾਨ ਬਾਰੇ ਜਾਣਕਾਰੀ ਹਾਸਲ ਕੀਤੀ | ਸਹਾਇਕ ਪ੍ਰੋਫੈਸਰ ਬੇਅੰਤ ਕੌਰ, ਪਰਮਜੀਤ ਕੌਰ, ਧੀਰਾ ਸਿੰਘ, ਪਰਗਟ ਸਿੰਘ ਨੇ ਵਿਦਿਆਰਥੀਆਂ ਨੂੰ ਹਰ ਪੜਾਅ 'ਤੇ ਸਹੀ ਦਿਸ਼ਾ-ਨਿਰਦੇਸ਼ ਪ੍ਰਦਾਨ ਕੀਤਾ |

Ad Position 22
No active advertisement
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਬਰਾਮਦ ਅਗਲੀ ਖ਼ਬਰ ਡੀ.ਸੀ. ਵਲੋਂ ਸਿਵਲ ਡਿਫੈਂਸ ਏਅਰ ਰੇਡ ਤੇ ਬਲੈਕ-ਆਊਟ ਮੌਕ ਡਰਿੱਲ ਸੰਬੰਧੀ ਮੀਟਿੰਗ
Ad Position 24