ਮਾਨਸਾ, 23 ਅਪ੍ਰੈਲ (ਸੱਭਿ.ਪ੍ਰਤੀ)- ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟਰੇਟ ਨਵਜੋਤ ਕੌਰ ਨੇ 26 ਅਪ੍ਰੈਲ ਨੂੰ ਹੋਣ ਵਾਲੇ ਅਧਿਆਪਕ ਯੋਗਤਾ ਪ੍ਰੀਖਿਆ ਲਈ ਨਿਰਧਾਰਿਤ ਕੀਤੇ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ 'ਚ ਕਿਸੇ ਵੀ ਵਿਅਕਤੀ ਜਾਂ ਵਿਅਕਤੀਆਂ ਵਲੋਂ ਨਕਲ ਕਰਵਾਉਣ ਦੇ ਮੰਤਵ ਲਈ ਖੜ੍ਹੇ ਹੋਣ, ਨਾਅਰੇ ਲਗਾਉਣ ਅਤੇ ਕਾਨੂੰਨ ਵਿਵਸਥਾ 'ਚ ਗੜਬੜੀ ਪੈਦਾ ਕਰਨ ਲਈ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ | ਉਨ੍ਹਾਂ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੁੜੀਆਂ) ਖ਼ਿਆਲਾ ਕਲਾਂ ਅਤੇ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਵਿਖੇ ਪ੍ਰੀਖਿਆ ਹੋਣੀ ਹੈ | ਇਹ ਹੁਕਮ 26 ਅਪ੍ਰੈਲ ਤੱਕ ਹੀ ਲਾਗੂ ਰਹੇਗਾ |