12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਸਰਦੂਲਗੜ੍ਹ ਵਿਖੇ 'ਆਪ' ਵਰਕਰਾਂ ਵਲੋਂ ਰਾਜ ਸਭਾ ਮੈਂਬਰਾਂ ਦੇ ਪੁਤਲੇ ਸਾੜ ਕੇ ਪ੍ਰਦਰਸ਼ਨ <br/>

Ad Position 21
No active advertisement
ਅਜੀਤ ਡੈਸਕ 28-04-2026

ਸਰਦੂਲਗੜ੍ਹ, 27 ਅਪ੍ਰੈਲ (ਜੀ.ਐਮ.ਅਰੋੜਾ)-ਰਾਘਵ ਚੱਢਾ ਸਣੇ ਆਮ ਆਦਮੀ ਪਾਰਟੀ ਦੇ 7 ਰਾਜ ਸਭਾ ਮੈਂਬਰਾਂ ਵਲੋਂ 'ਆਪ' ਨੂੰ ਛੱਡ ਭਾਜਪਾ 'ਚ ਸ਼ਾਮਿਲ ਹੋਣ ਦੇ ਰੋਸ ਵਜੋਂ ਪਾਰਟੀ ਵਰਕਰਾਂ ਨੇ ਸਥਾਨਕ ਸ਼ਹਿਰ 'ਚ ਪੁਤਲੇ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ | ਉਨ੍ਹਾਂ ਕਿਹਾ ਕਿ 'ਆਪ' ਵਲੋਂ ਨਾਮਜ਼ਦ ਕੀਤੇ ਗਏ ਇਨ੍ਹਾਂ ਰਾਜ ਸਭਾ ਮੈਂਬਰਾਂ ਨੇ ਪੰਜਾਬੀਆਂ ਨੇ ਧੋ੍ਰਹ ਕਮਾਇਆ ਹੈ | ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਰਾਜ ਸਭਾ ਮੈਂਬਰਾਂ ਨੇ ਆਪਣੇ ਲਾਲਚ ਅਤੇ ਈ.ਡੀ. ਦੀ ਘੁਰਕੀ ਦੇਣ ਤੋਂ ਮਗਰੋਂ ਲਿਆ ਇਹ ਫ਼ੈਸਲਾ ਲੋਕਾਂ ਨਾਲ ਧੋਖਾ ਹੈ | ਉਨ੍ਹਾਂ ਕਿਹਾ ਕਿ ਪੰਜਾਬੀ ਇਨ੍ਹਾਂ ਨੂੰ ਕਦੇ ਮੂੰਹ ਨਹੀਂ ਲਾਉਣਗੇ | ਉਨ੍ਹਾਂ ਦਾਅਵਾ ਕੀਤਾ ਕਿ ਮੱੁਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦਿਆਂ ਨੂੰ ਪੂਰਾ ਕਰਨ 'ਚ ਸਫਲ ਹੋਈ ਹੈ | ਉਨ੍ਹਾਂ ਆਖਿਆ ਕਿ ਪਿਛਲੀਆਂ ਸਰਕਾਰਾਂ ਨੇ ਸੂਬੇ ਦਾ ਵਿਨਾਸ਼ ਹੀ ਕੀਤਾ ਹੈ | ਸ: ਬਣਾਂਵਾਲੀ ਨੇ ਕਿਹਾ ਕਿ ਸਿਹਤ, ਸਿੱਖਿਆ ਤੇ ਹੋਰ ਖੇਤਰਾਂ 'ਚ ਮਾਨ ਸਰਕਾਰ ਦਾ ਕੋਈ ਸਾਨੀ ਨਹੀਂ ਅਤੇ ਟੇਲਾਂ 'ਤੇ ਕਿਸਾਨਾਂ ਨੂੰ ਨਹਿਰੀ ਪਾਣੀ ਪਹੁੰਚਾਉਣ ਲਈ ਵੀ ਸਰਕਾਰ ਦੀ ਨੀਤੀ ਸਫਲ ਰਹੀ ਹੈ | ਇਸ ਮੌਕੇ ਪੰਕਜ ਕੁਮਾਰ ਟਾਟਾ, ਨਵਿੰਦਰ ਸਿੰਘ ਐਮ.ਸੀ., ਵਿਰਸ਼ਾ ਸਿੰਘ, ਦਰਸ਼ਨ ਕੁਮਾਰ ਮਿੱਤਲ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਸਵੀਰ ਸਿੰਘ ਫ਼ੌਜੀ ਨੂੰ ਭਾਵ-ਭਿੰਨੀ ਅੰਤਿਮ ਵਿਦਾਇਗੀ <br/> ਅਗਲੀ ਖ਼ਬਰ ਗਊ ਮਾਤਾ ਦੇ ਸਨਮਾਨ ਲਈ ਨਾਇਬ ਤਹਿਸੀਲਦਾਰ ਨੂੰ ਦਿੱਤਾ ਮੰਗ-ਪੱਤਰ
Ad Position 24