ਸਰਦੂਲਗੜ੍ਹ, 27 ਅਪ੍ਰੈਲ (ਜੀ.ਐਮ.ਅਰੋੜਾ)-ਸਥਾਨਕ ਸ੍ਰੀ ਅਯੁੱਧਿਆ ਰਾਮ ਮੰਦਰ ਕਮੇਟੀ ਦੀ ਅਗਵਾਈ 'ਚ ਸ਼ਹਿਰ ਦੀਆਂ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਵਲੋਂ ਗਊ ਨੂੰ ਰਾਸ਼ਟਰੀ ਮਾਤਾ ਦਾ ਦਰਜਾ ਦਿਵਾਉਣ ਲਈ ਇੱਥੇ ਐਸ. ਡੀ. ਐਮ. ਹਰਜਿੰਦਰ ਸਿੰਘ ਜੱਸਲ ਨੂੰ ਮੰਗ ਪੱਤਰ ਦਿੱਤਾ ਗਿਆ | ਕਮੇਟੀ ਪ੍ਰਧਾਨ ਸੰਜੀਵ ਕੁਮਾਰ ਸਿੰਗਲਾ ਨੇ ਦੱਸਿਆ ਕਿ ਪੂਰੇ ਭਾਰਤ ਵਿਚ ਗਊ ਮਾਤਾ ਨੂੰ ਰਾਸ਼ਟਰੀ ਮਾਤਾ ਅਤੇ ਹੋ ਰਹੇ ਕਤਲੇ ਆਮ ਤੇ ਬੇਅਦਬੀ ਨੂੰ ਰੋਕਣ ਲਈ ਮੰਗ ਪੱਤਰ ਦਿੱਤੇ ਜਾ ਰਹੇ ਹਨ | ਇਸੇ ਲੜੀ ਤਹਿਤ ਸ੍ਰੀ ਸ੍ਰੀ 108 ਸੰਤ ਮਹੇਸ਼ ਮੁਨੀ ਜੀ ਮਹਾਰਾਜ ਬੋਰੇ ਵਾਲਿਆਂ ਦੀ ਗਊਸ਼ਾਲਾ ਤੋਂ ਕਾਫ਼ਲੇ ਦੇ ਰੂਪ ਵਿਚ ਐਸ. ਡੀ. ਐਮ. ਦਫ਼ਤਰ ਤੱਕ ਯਾਤਰਾ ਕਰਨ ਉਪਰੰਤ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਸੰਸਥਾਵਾਂ ਦੇ ਨੁਮਾਇੰਦੇ ਹਾਜ਼ਰ ਸਨ |