ਬੁਢਲਾਡਾ, 27 ਅਪ੍ਰੈਲ (ਸਵਰਨ ਸਿੰਘ ਰਾਹੀ)-ਦਿ ਰਾਇਲ ਕਾਲਜ ਆਫ਼ ਨਰਸਿੰਗ ਬੋੜਾਵਾਲ ਵਿਖੇ ਨਵੇਂ ਵਿਦਿਆਰਥੀਆਂ ਦੇ ਸਵਾਗਤ ਲਈ ਰੱਖੀ ਫਰੈਸ਼ਰ ਪਾਰਟੀ 'ਚ ਬੀ.ਐੱਸ.ਸੀ. ਨਰਸਿੰਗ, ਜੀ.ਐਨ.ਐਮ. ਅਤੇ ਏ.ਐਨ.ਐਮ. ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਸੱਭਿਆਚਾਰਕ ਗਤੀਵਿਧੀਆਂ ਰਾਹੀਂ ਆਪਣੀ ਕਲਾ ਦਾ ਵੀ ਪ੍ਰਦਰਸ਼ਨ ਕੀਤਾ | ਮੁੱਖ ਮਹਿਮਾਨ ਵਜੋਂ ਡਾ. ਸਰਬਜੀਤ ਕੌਰ ਸੋਹਲ ਸ਼ਾਮਿਲ ਹੋਏ ਜਦਕਿ ਪ੍ਰੋਗਰਾਮ ਦੀ ਪ੍ਰਧਾਨਗੀ ਪਿ੍ੰਸੀਪਲ ਦਿ ਰਾਇਲ ਗਲੋਬਲ ਸਕੂਲ ਨੇ ਕੀਤੀ | ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਪੜ੍ਹਾਈ ਦੇ ਨਾਲ-ਨਾਲ ਸਹਿ ਗਤੀਵਿਧੀਆਂ 'ਚ ਭਾਗ ਲੈਣ ਦੀ ਮਹੱਤਤਾ ਬਾਰੇ ਦੱਸਿਆ | ਬੀ. ਐਸ. ਸੀ. ਨਰਸਿੰਗ 'ਚੋਂ ਮੋਹਦ ਅਸਿਫ ਨੂੰ ਮਿਸਟਰ ਫਰੈਸ਼ਰ ਅਤੇ ਹਰਨੂਰ ਕੌਰ ਨੂੰ ਮਿਸ ਫਰੈਸ਼ਰ ਚੁਣਿਆ ਗਿਆ | ਜੀ. ਐਨ. ਐਮ. 'ਚ ਪਰਮਿੰਦਰ ਸਿੰਘ ਨੇ ਮਿਸਟਰ ਫਰੈਸ਼ਰ ਅਤੇ ਹਿਮਾਨੀ ਨੇ ਮਿਸ ਫਰੈਸ਼ਰ ਦਾ ਖ਼ਿਤਾਬ ਜਿੱਤਿਆ | ਕਾਲਜ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਏਕਮਜੀਤ ਸਿੰਘ ਸੋਹਲ ਨੇ ਕਿਹਾ ਕਿ ਨਵੇਂ ਵਿਦਿਆਰਥੀ ਕਾਲਜ ਦੀ ਜ਼ਿੰਦਗੀ ਨੂੰ ਪੂਰੇ ਵਿਸ਼ਵਾਸ ਅਤੇ ਉਤਸ਼ਾਹ ਨਾਲ ਸ਼ੁਰੂ ਕਰਨ |