13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਸਮਾਜਿਕ ਸੰਸਥਾਵਾਂ ਨੂੰ ਇਕ ਪਲੇਟਫ਼ਾਰਮ 'ਤੇ ਇਕੱਠੇ ਕਰਨ ਦੇ ਯਤਨ ਸ਼ੁਰੂ <br/> ਵਾਇਸ ਆਫ਼ ਮਾਨਸਾ ਨਗਰ ਕੌਂਸਲ ਚੋਣਾਂ 'ਚ ਸਾਫ਼ ਅਕਸ ਵਾਲੇ ਉਮੀਦਵਾਰਾਂ ਦੀ ਮਦਦ ਕਰੇਗੀ <br/>

Ad Position 21
No active advertisement
ਅਜੀਤ ਡੈਸਕ 28-04-2026
ਮਾਨਸਾ, 27 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)-ਵਾਇਸ ਆਫ਼ ਮਾਨਸਾ ਨੇ ਐਲਾਨ ਕੀਤਾ ਹੈ ਕਿ ਨਗਰ ਕੌਂਸਲ ਚੋਣਾਂ 'ਚ ਸਾਫ਼ ਅਕਸ ਵਾਲੇ ਉਮੀਦਵਾਰਾਂ ਦੀ ਮਦਦ ਕੀਤੀ ਜਾਵੇਗੀ ਅਤੇ ਸ਼ਹਿਰ ਦੀਆਂ ਹੋਰ ਸਮਾਜਿਕ ਸੰਸਥਾਵਾਂ ਤੇ ਚੰਗੀ ਸੋਚ ਵਾਲੇ ਨਾਗਰਿਕਾਂ ਨੂੰ ਇਕ ਪਲੇਟਫ਼ਾਰਮ 'ਤੇ ਇਕੱਠਾ ਕੀਤਾ ਜਾਵੇਗਾ | ਇਹ ਪ੍ਰਗਟਾਵਾ ਸੰਸਥਾ ਦੇ ਪ੍ਰਧਾਨ ਡਾ. ਜਨਕ ਰਾਜ ਸਿੰਗਲਾ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਸ਼ਹਿਰ ਦੀਆਂ ਮੁੱਖ ਸਮੱਸਿਆਵਾਂ ਜਿਵੇਂ ਸਾਫ਼ ਪੀਣ ਵਾਲੇ ਪਾਣੀ ਦੀ ਸਪਲਾਈ, ਸੀਵਰੇਜ ਦੀ ਨਿਕਾਸੀ, ਸਫ਼ਾਈ ਆਦਿ ਲਈ ਮੁੱਖ ਤੌਰ 'ਤੇ ਸਥਾਨਕ ਪ੍ਰਸ਼ਾਸਨ/ਨਗਰ ਕੌਂਸਲ ਹੀ ਜ਼ਿੰਮੇਵਾਰ ਹੁੰਦੀ ਹੈ | ਉਨ੍ਹਾਂ ਦੱਸਿਆ ਕਿ ਪਿਛਲੇ ਵਰਿ੍ਹਆਂ ਤੋਂ ਸ਼ਹਿਰੀ ਗੰਭੀਰ ਸਮੱਸਿਆਵਾਂ ਨਾਲ ਜੂਝ ਰਹੇ ਹਨ ਅਤੇ ਨਿੱਤ ਧਰਨੇ/ਮੁਜ਼ਾਹਰੇ ਕਰ ਰਹੇ ਹਨ | ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਬਲਵਿੰਦਰ ਸਿੰਘ ਕਾਕਾ, ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਨਵਲ ਕੁਮਾਰ ਗੋਇਲ, ਸੰਸਥਾ ਦੇ ਪ੍ਰੋਜੈਕਟ ਡਾਇਰੈਕਟਰ ਲਖਵਿੰਦਰ ਸਿੰਘ, ਹਰਿੰਦਰ ਸਿੰਘ ਮਾਨਸ਼ਾਹੀਆ, ਬਿੱਕਰ ਸਿੰਘ ਮੰਘਾਣੀਆਂ, ਜਤਿੰਦਰ ਕੁਮਾਰ ਆਗਰਾ ਆਦਿ ਨੇ ਕਿਹਾ ਕਿ ਵੱਖ-ਵੱਖ ਸਰਕਾਰਾਂ ਦੇ ਕਾਰਜਕਾਲ ਦੌਰਾਨ ਕਰੋੜਾਂ ਰੁਪਏ ਸ਼ਹਿਰ ਲਈ ਆ ਚੁੱਕੇ ਹਨ ਪਰ ਮਸਲੇ ਜਿਉਂ ਦੀ ਤਿਉਂ ਹਨ | ਉਨ੍ਹਾਂ ਆਖਿਆ ਕਿ ਜੇਕਰ ਚੰਗੇ ਤੇ ਇਮਾਨਦਾਰ ਉਮੀਦਵਾਰ ਚੁਣੇ ਜਾਣ ਤਾਂ ਬਹੁਤੀਆਂ ਸਮੱਸਿਆਵਾਂ ਸਹਿਜ ਨਾਲ ਹੱਲ ਹੋ ਸਕਦੀਆਂ ਹਨ | ਉਨ੍ਹਾਂ ਵੋਟਰਾਂ ਨੂੰ ਵੀ ਅਪੀਲ ਕੀਤੀ ਕਿ ਇਸ ਕਾਰਜ ਲਈ ਸਮਾਜ ਸੇਵੀ ਸੰਸਥਾਵਾਂ ਦੇ ਮੋਢੇ ਨਾਲ ਮੋਢਾ ਜੋੜਨ | ਇਸ ਮੌਕੇ ਡਾ ਸ਼ੇਰ ਜੰਗ ਸਿੱਧੂ, ਰੁਲਦੂ ਰਾਮ ਨੰਦਗੜ੍ਹੀਆ, ਸਰਬਜੀਤ ਕੌਸ਼ਲ, ਹਰਜੀਵਨ ਸਿੰਘ ਸਰਾਂ, ਜਰਨੈਲ ਸਿੰਘ, ਨਰਿੰਦਰ ਕੁਮਾਰ ਸ਼ਰਮਾ, ਜਗਸੀਰ ਸਿੰਘ ਢਿੱਲੋਂ, ਪ੍ਰੇਮ ਕੁਮਾਰ ਅੱਗਰਵਾਲ, ਜਗਦੀਸ਼ ਜੋਗਾ, ਸ਼ੰਭੂ ਨਾਥ, ਦਰਸ਼ਨਪਾਲ ਗਰਗ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵਾਇਸ ਆਫ਼ ਮਾਨਸਾ ਨਗਰ ਕੌਂਸਲ ਚੋਣਾਂ 'ਚ ਸਾਫ਼ ਅਕਸ ਵਾਲੇ ਉਮੀਦਵਾਰਾਂ ਦੀ ਮਦਦ ਕਰੇਗੀ <br/> ਅਗਲੀ ਖ਼ਬਰ ਸੰਘਰਸ਼ ਕਮੇਟੀ ਵਲੋਂ ਗਰੀਨ ਵੈਲੀ ਰੋਡ ਅਤੇ ਚੁਗ਼ਲੀ ਘਰ ਨਜ਼ਦੀਕ ਸੜਕਾਂ ਦਾ ਕੰਮ ਸ਼ੁਰੂ ਕਰਨ ਦੀ ਮੰਗ <br/>
Ad Position 24