15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਕੇਂਦਰੀ ਜੇਲ੍ਹ ਬਠਿੰਡਾ 'ਚ ਤਾਇਨਾਤ ਸੀਨੀਅਰ ਸਿਪਾਹੀ 34 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 02-05-2026
ਬਠਿੰਡਾ, 1 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ): ਬਠਿੰਡਾ ਦੀ ਕੇਂਦਰੀ ਜੇਲ੍ਹ ਵਿਚ ਤਾਇਨਾਤ ਇਕ ਸੀਨੀਅਰ ਸਿਪਾਹੀ ਨੂੰ 34 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਗਿਆ | ਐਸ.ਪੀ. ਸਿਟੀ ਨਰਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀਨੀਅਰ ਸਿਪਾਹੀ ਅੰਗਰੇਜ਼ ਸਿੰਘ ਪਿਛਲੇ ਕਾਫ਼ੀ ਸਮੇਂ ਤੋਂ ਕੇਂਦਰੀ ਜੇਲ੍ਹ ਵਿਚ ਡਿਊਟੀ 'ਤੇ ਤਾਇਨਾਤ ਹੈ, ਜਦੋਂ ਉਹ ਆਪਣੀ ਡਿਊਟੀ ਲਈ ਜੇਲ੍ਹ ਅੰਦਰ ਦਾਖਲ ਹੋਇਆ ਤਾਂ ਜੇਲ੍ਹ ਦੇ ਸੀਨੀਅਰ ਅਧਿਕਾਰੀਆਂ ਨੂੰ ਉਸ ਉੱਪਰ ਸ਼ੱਕ ਹੋ ਗਿਆ, ਜਿਸ ਮਗਰੋਂ ਜੇਲ੍ਹ ਅੰਦਰ ਤਾਇਨਾਤ ਸੀ.ਆਰ.ਪੀ.ਐੱਫ. ਦੇ ਜਵਾਨਾਂ ਨੇ ਉਸ ਤਲਾਸ਼ੀ ਕੀਤੀ ਤਾਂ ਉਸ ਕੋਲੋਂ 34 ਗ੍ਰਾਮ ਹੈਰੋਇਨ ਬਰਾਮਦ ਹੋਈ ਅਤੇ ਉਸ ਨੂੰ ਮੌਕੇ 'ਤੇ ਕਾਬੂ ਕਰ ਲਿਆ ਗਿਆ | ਸੀਨੀਅਰ ਸਿਪਾਹੀ ਅੰਗਰੇਜ਼ ਖ਼ਿਲਾਫ਼ ਕਾਰਵਾਈ ਕਰਨ ਲਈ ਜੇਲ੍ਹ ਸੁਪਰਡੈਂਟ ਵਲੋਂ ਥਾਣਾ ਕੈਂਟ ਨੂੰ ਪੱਤਰ ਪ੍ਰਾਪਤ ਹੋਇਆ, ਜਿਸ ਦੇ ਅਧਾਰ 'ਤੇ ਥਾਣਾ ਕੈਂਟ ਪੁਲਿਸ ਨੇ ਸੀਨੀਅਰ ਸਿਪਾਹੀ ਅੰਗਰੇਜ਼ ਸਿੰਘ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ | ਐਸ.ਪੀ ਸਿਟੀ ਨੇ ਦੱਸਿਆ ਕਿ ਹਿਰਾਸਤ ਵਿਚ ਲਏ ਅੰਗਰੇਜ਼ ਸਿੰਘ ਕੋਲੋਂ ਪੁੱਛਗਿੱਛ ਕਰਕੇ ਪਤਾ ਲਗਾਇਆ ਜਾਵੇਗਾ ਕਿ ਉਸ ਨੇ ਇਹ ਹੈਰੋਇਨ ਕਿਥੋਂ ਲਿਆਂਦੀ ਸੀ ਅਤੇ ਅੱਗੇ ਜੇਲ੍ਹ ਵਿਚ ਕਿਸ ਨੂੰ ਸਪਲਾਈ ਕਰਨੀ ਸੀ |

Ad Position 22
No active advertisement
ਪਿਛਲੀ ਖ਼ਬਰ 13.50 ਗ੍ਰਾਮ ਹੈਰੋਇਨ ਸਮੇਤ ਤਿੰਨ ਵਿਅਕਤੀ ਕਾਬੂ ਅਗਲੀ ਖ਼ਬਰ ਭਾਰਤੀ ਕਮਿਊਨਿਸਟ ਪਾਰਟੀ ਨੇ ਇਨਕਲਾਬੀ ਜੋਸ਼ੋ-ਖਰੋਸ਼ ਨਾਲ ਮਜ਼ਦੂਰ ਦਿਵਸ ਮਨਾਇਆ <br/>
Ad Position 24