15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਡਿਊਟੀ ਤੋਂ ਘਰ ਵਾਪਸ ਜਾਂਦੇ ਸਮੇਂ ਰਸਤੇ ਵਿਚ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ <br/>

Ad Position 21
No active advertisement
ਅਜੀਤ ਡੈਸਕ 02-05-2026
ਸੰਗਤ ਮੰਡੀ, 1 ਮਈ (ਸੁਖਤੇਜ ਧਾਲੀਵਾਲ)- ਬਠਿੰਡਾ-ਡੱਬਵਾਲੀ ਮੁੱਖ ਮਾਰਗ 'ਤੇ ਪੈਂਦੇ ਪਿੰਡ ਗੁਰੂਸਰ ਸੈਣੇਵਾਲਾ ਦੇ ਨਜ਼ਦੀਕ ਇਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਡਿਊਟੀ ਤੋਂ ਵਾਪਸ ਆਪਣੇ ਪਿੰਡ ਆ ਰਹੇ ਇਕ ਸਕਿਉਰਟੀ ਗਾਰਡ ਦੀ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ¢ ਮਿ੍ਤਕ ਦੀ ਪਛਾਣ ਬਲਬੀਰ ਸਿੰਘ ਵਾਸੀ ਪਿੰਡ ਗਹਿਰੀ ਬੁੱਟਰ ਵਜੋਂ ਹੋਈ ਹੈ¢ ਮਿਲੀ ਜਾਣਕਾਰੀ ਅਨੁਸਾਰ ਬਲਬੀਰ ਸਿੰਘ ਇਕ ਨਿੱਜੀ ਪੈਲੇਸ ਵਿਚ ਸਕਿਉਰਿਟੀ ਗਾਰਡ ਵਜੋਂ ਨੌਕਰੀ ਕਰਦਾ ਸੀ ਅਤੇ ਰੋਜ਼ਾਨਾ ਦੀ ਤਰ੍ਹਾਂ ਆਪਣੀ ਡਿਊਟੀ ਪੂਰੀ ਹੋਣ ਤੋਂ ਬਾਅਦ ਮੋਟਰ-ਸਾਈਕਲ 'ਤੇ ਆਪਣੇ ਘਰ ਵਾਪਸ ਆ ਰਿਹਾ ਸੀ¢ ਜਦੋਂ ਉਹ ਪਿੰਡ ਗੁਰੂਸਰ ਸੈਣੇਵਾਲਾ ਦੇ ਨਜ਼ਦੀਕ ਪੁੱਜਾ ਤਾਂ ਅਚਾਨਕ ਉਸ ਨੂੰ ਦਿਲ ਦਾ ਦੌਰਾ ਪੈ ਗਿਆ¢ ਦੌਰੇ ਕਾਰਨ ਉਹ ਆਪਣਾ ਸੰਤੁਲਨ ਗੁਆ ਬੈਠਾ ਅਤੇ ਮੋਟਰ-ਸਾਈਕਲ ਤੋਂ ਸੜਕ 'ਤੇ ਹੇਠਾਂ ਡਿੱਗ ਪਿਆ¢ ਮੌਕੇ 'ਤੇ ਮੌਜੂਦ ਲੋਕਾਂ ਨੇ ਤੁਰੰਤ ਇਸ ਘਟਨਾ ਦੀ ਸੂਚਨਾ ਸੜਕ ਸੁਰੱਖਿਆ ਫੋਰਸ ਨੂੰ ਦਿੱਤੀ¢ਸੂਚਨਾ ਮਿਲਦੇ ਹੀ ਸੜਕ ਸੁਰੱਖਿਆ ਫੋਰਸ ਦੀ ਟੀਮ ਫ਼ੌਰੀ ਘਟਨਾ ਸਥਾਨ 'ਤੇ ਪਹੁੰਚੀ ਅਤੇ ਸਥਿਤੀ ਦਾ ਜਾਇਜ਼ਾ ਲਿਆ¢ ਪਰ ਦੁੱਖ ਦੀ ਗੱਲ ਇਹ ਰਹੀ ਕਿ ਟੀਮ ਦੇ ਪਹੁੰਚਣ ਤੋਂ ਪਹਿਲਾਂ ਹੀ ਬਲਬੀਰ ਸਿੰਘ ਦਮ ਤੋੜ ਚੁੱਕਾ ਸੀ¢ ਸੜਕ ਸੁਰੱਖਿਆ ਫੋਰਸ ਦੇ ਸਹਾਇਕ ਥਾਣੇਦਾਰ ਅੰਗਰੇਜ਼ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ਵਿਚ ਇਹ ਮਾਮਲਾ ਦਿਲ ਦੇ ਦੌਰੇ ਨਾਲ ਮੌਤ ਦਾ ਲਗਦਾ ਹੈ, ਹਾਲਾਂਕਿ ਅਸਲ ਕਾਰਨ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਸਪੱਸ਼ਟ ਹੋਵੇਗਾ¢ਇਸ ਤੋਂ ਬਾਅਦ ਪੁਲਿਸ ਵਲੋਂ ਮਿ੍ਤਕ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟ-ਮਾਰਟਮ ਲਈ ਬਠਿੰਡਾ ਦੇ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ¢ ਥਾਣਾ ਸੰਗਤ ਦੀ ਪੁਲਿਸ ਵਲੋਂ ਮਾਮਲੇ ਦੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |
ਜ਼ਿਕਰਯੋਗ ਹੈ ਕਿ ਬਲਬੀਰ ਸਿੰਘ ਪਿੰਡ ਗਹਿਰੀ ਬੁੱਟਰ ਵਿਖੇ ਆਪਣੇ ਸਹੁਰੇ ਘਰ ਰਹਿੰਦਾ ਸੀ ਅਤੇ ਆਪਣੇ ਪਰਿਵਾਰ ਦੀ ਰੋਜ਼ੀ-ਰੋਟੀ ਲਈ ਮਿਹਨਤ ਮਜ਼ਦੂਰੀ ਕਰ ਰਿਹਾ ਸੀ¢ ਉਸ ਦੀ ਅਚਾਨਕ ਮੌਤ ਨਾਲ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ¢ ਪਿੰਡ ਵਾਸੀਆਂ ਅਤੇ ਜਾਣ-ਪਛਾਣ ਵਾਲਿਆਂ ਵਲੋਂ ਮਿ੍ਤਕ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ¢ ਸਥਾਨਕ ਲੋਕਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਮਿ੍ਤਕ ਦੇ ਪਰਿਵਾਰ ਨੂੰ ਆਰਥਿਕ ਮੱਦਦ ਪ੍ਰਦਾਨ ਕੀਤੀ ਜਾਵੇ¢

Ad Position 22
No active advertisement
ਪਿਛਲੀ ਖ਼ਬਰ ਗਲੋਬਲ ਡਿਸਕਵਰੀ ਸਕੂਲ ਵਿਖੇ ਮਜ਼ਦੂਰ ਦਿਵਸ 'ਤੇ ਸਨਮਾਨ ਸਮਾਗਮ <br/> ਅਗਲੀ ਖ਼ਬਰ ਦੁਨੀਆ ਭਰ ਦੇ ਵਿਕਾਸ ਲਈ ਮਜ਼ਦੂਰ ਰੀੜ੍ਹ ਦੀ ਹੱਡੀ ਦਾ ਕੰਮ ਕਰਦੇ ਹਨ- ਜਥੇਬੰਦੀਆਂ <br/>
Ad Position 24