ਮਾਨਸਾ, 1 ਮਈ (ਸ.ਰਿ.)- ਸਥਾਨਕ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਵਲੋਂ ਉਰਦੂ ਆਮੋਜ਼ ਕੋਰਸ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖਿਆਰਥੀਆਂ ਨੂੰ ਸਰਟੀਫਿਕੇਟ ਵੰਡੇ ਗਏ | ਜ਼ਿਲ੍ਹਾ ਭਾਸ਼ਾ ਅਫ਼ਸਰ ਤੇਜਿੰਦਰ ਕੌਰ ਅਤੇ ਖੋਜ ਅਫ਼ਸਰ ਤੇ ਕਵੀ ਗੁਰਪ੍ਰੀਤ ਸਿੰਘ ਨੇ ਵਿਦਿਆਰਥੀਆਂ ਨੂੰ ਸ਼ਾਨਦਾਰ ਕਾਰਗੁਜ਼ਾਰੀ ਬਦਲੇ ਵਧਾਈ ਦਿੱਤੀ | ਉਨ੍ਹਾਂ ਦੱਸਿਆ ਕਿ ਭਾਸ਼ਾ ਵਿਭਾਗ ਵਲੋਂ ਉਰਦੂ ਜ਼ਬਾਨ ਨੂੰ ਪ੍ਰਫੁੱਲਿਤ ਕਰਨ ਲਈ ਸਾਲ 'ਚ 2 ਵਾਰ 6 ਮਹੀਨਿਆਂ ਦਾ ਕੋਰਸ ਕਰਵਾਇਆ ਜਾਂਦਾ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਭਾਸ਼ਾ ਵਿਭਾਗ ਵਲੋਂ ਚਲਾਏ ਜਾ ਰਹੇ ਕੋਰਸਾਂ ਦਾ ਵੱਧ ਤੋਂ ਵੱਧ ਫ਼ਾਇਦਾ ਉਠਾਉਣ | ਇਸ ਮੌਕੇ ਪ੍ਰੋ. ਪੀ.ਕੇ. ਸੂਦ ਸਮੇਤ ਸਿੱਖਿਆਰਥੀ ਅਮਨਦੀਪ ਸਿੰਘ, ਹਰਮੇਸ਼ ਲਾਲ, ਜੁਗਰਾਜ ਸਿੰਘ, ਪਵਨ ਕੁਮਾਰ ਸੂਦ ਆਦਿ ਹਾਜ਼ਰ ਸਨ |