21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਗੁਰਦੁਆਰਾ ਸਿੰਘ ਸਭਾ ਵਿਖੇ ਧਾਰਮਿਕ ਸਮਾਗਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 04-05-2026
ਮਾਨਸਾ, 3 ਮਈ (ਸ.ਰਿ.)- ਪੰਥ ਦੇ ਮਹਾਨ ਵਿਦਵਾਨ ਅਤੇ ਕੀਰਤਨੀਏ ਸਵ. ਮਾ. ਵਰਿਆਮ ਸਿੰਘ ਦੀ ਯਾਦ 'ਚ ਗੁਰਮਤਿ ਸਮਾਗਮ ਸਥਾਨਕ ਗੁਰਦੁਆਰਾ ਸਿੰਘ ਸਭਾ ਮੁੱਖ ਬਾਜ਼ਾਰ ਵਿਖੇ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਉਪਰੰਤ ਪ੍ਰਸਿੱਧ ਕੀਰਤਨੀਏ ਭਾਈ ਉਂਕਾਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਾਲਿਆਂ ਤੋਂ ਇਲਾਵਾ ਹੋਰ ਜਥਿਆਂ ਨੇ ਰਸ ਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ | ਭਾਈ ਜਸਵੀਰ ਸਿੰਘ ਖ਼ਾਲਸਾ ਨੇ ਮਾ. ਵਰਿਆਮ ਸਿੰਘ ਦੇ ਜੀਵਨ ਬਾਰੇ ਚਾਨਣਾ ਪਾਇਆ | ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਘਵੀਰ ਸਿੰਘ, ਮੈਂਬਰ ਬਲਵੀਰ ਸਿੰਘ ਅÏਲਖ ਤੇ ਤਜਿੰਦਰ ਸਿੰਘ ਟੀਟੂ ਵਲੋਂ ਰਾਗੀ ਮਨਜੀਤ ਸਿੰਘ ਅਤੇ ਉਦੇ ਸਿੰਘ ਦਾ ਦਸਤਾਰ ਭੇਟ ਕਰ ਕੇ ਸਨਮਾਨ ਕੀਤਾ ਗਿਆ | ਇਸ ਮੌਕੇ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਪ੍ਰੇਮ ਕੁਮਾਰ ਅਰੋੜਾ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਬਲਵਿੰਦਰ ਸਿੰਘ ਕਾਕਾ, ਪਵਨਦੀਪ ਸਿੰਘ, ਬਲਜੀਤ ਸਿੰਘ ਸੇਠੀ, ਬੀਰਬਲ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੇਂਟ ਜ਼ੇਵੀਅਰ ਸਕੂਲ ਵਿਖੇ ਮਈ ਦਿਵਸ ਮਨਾਇਆ ਅਗਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਨੇ ਬੁਢਲਾਡਾ 'ਚ ਪਾਣੀ ਦੀਆਂ 2 ਮੋਬਾਈਲ ਰੇੜ੍ਹੀਆਂ ਚਲਾਈਆਂ <br/>
Ad Position 24