22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਜੁਗਰਾਜ ਸਿੰਘ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ <br/>

Ad Position 21
No active advertisement
ਅਜੀਤ ਡੈਸਕ 04-05-2026
ਮਾਨਸਾ, 3 ਮਈ (ਸ. ਰਿ.)- ਬਹੁਜਨ ਸਮਾਜ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਤੇ ਬਾਰ ਐਸੋਸੀਏਸ਼ਨ ਮਾਨਸਾ ਦੇ ਮੈਂਬਰ ਐਡਵੋਕੇਟ ਭੁਪਿੰਦਰ ਸਿੰਘ ਬੀਰਵਾਲ ਦੇ ਪਿਤਾ ਜੁਗਰਾਜ ਸਿੰਘ ਨੂੰ ਵੱਖ-ਵੱਖ ਆਗੂਆਂ ਨੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਉਹ ਕਿਰਤੀ ਇਨਸਾਨ ਸਨ, ਨੇ ਪਰਿਵਾਰ ਤੇ ਸਮਾਜ ਲਈ ਆਪਣਾ ਬਣਦਾ ਯੋਗਦਾਨ ਪਾਇਆ | ਉਨ੍ਹਾਂ ਕਿਹਾ ਕਿ ਲੋੜ ਹੈ ਅਜੋਕੇ ਜ਼ਮਾਨੇ 'ਚ ਕਿਰਤ ਕਰਨ ਦੇ ਨਾਲ ਹੀ ਲੋਕਾਈ ਦੀ ਭਲਾਈ ਲਈ ਉੱਦਮ ਕਰਨ ਦੀ | ਸ਼ਰਧਾ ਦੇ ਫੁੱਲ ਭੇਟ ਕਰਨ ਤੇ ਸ਼ਾਮਲ ਹੋਣ ਵਾਲਿਆਂ 'ਚ ਬਸਪਾ ਦੇ ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਸਰਦੂਲਗੜ੍ਹ, ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਵਿਜੈ ਸਿੰਗਲਾ, ਗੁਰਪ੍ਰੀਤ ਸਿੰਘ ਸਿੱਧੂ ਤੇ ਨਵਲ ਕੁਮਾਰ ਗੋਇਲ, ਸੀਨੀਅਰ ਐਡਵੋਕੇਟ ਬਲਵੰਤ ਭਾਟੀਆ, ਸ਼ੋ੍ਰਮਣੀ ਅਕਾਲੀ ਦਲ ਦੇ ਬੁਲਾਰੇ ਕੇ.ਐਸ. ਮਠਾੜੂ, ਨਗਰ ਕੌਂਸਲ ਮਾਨਸਾ ਦੇ ਸਾਬਕਾ ਪ੍ਰਧਾਨ ਬਲਵਿੰਦਰ ਸਿੰਘ ਕਾਕਾ ਤੇ ਆਤਮਜੀਤ ਸਿੰਘ ਕਾਲਾ, 'ਅਜੀਤ' ਉਪ ਦਫ਼ਤਰ ਮਾਨਸਾ ਦੇ ਇੰਚਾਰਜ ਬਲਵਿੰਦਰ ਸਿੰਘ ਧਾਲੀਵਾਲ, ਅਧਿਆਪਕ ਆਗੂ ਜਗਜੀਵਨ ਸਿੰਘ ਆਲੀਕੇ, ਯੂਥ ਕਾਂਗਰਸ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਸਿਮਰਜੀਤ ਸਿੰਘ ਮਾਨਸ਼ਾਹੀਆ, ਵਾਇਸ ਆਫ਼ ਮਾਨਸਾ ਦੇ ਪ੍ਰੋਜੈਕਟ ਕੁਆਰਡੀਨੇਟਰ ਲਖਵਿੰਦਰ ਸਿੰਘ ਮੂਸਾ, ਆਤਮਾ ਸਿੰਘ ਭੋਲਾ, ਗੁਰਸੇਵਕ ਸਿੰਘ ਕੈਟਾ, ਗੁਰਬਖ਼ਸ਼ ਸਿੰਘ, ਸੀ.ਏ. ਵਰੁਨ ਮਾਲਵਾ ਆਦਿ ਸਨ |

Ad Position 22
No active advertisement
ਪਿਛਲੀ ਖ਼ਬਰ ਸਰਦੂਲਗੜ੍ਹ ਹਲਕੇ 'ਚ ਫ਼ਸਲਾਂ ਦੇ ਹੋਏ ਨੁਕਸਾਨ ਦੇ ਮੁਆਵਜ਼ੇ ਵਜੋਂ 9 ਕਰੋੜ ਦੇ ਕਰੀਬ ਰਕਮ ਜਾਰੀ-ਵਿਧਾਇਕ ਬਣਾਂਵਾਲੀ <br... ਅਗਲੀ ਖ਼ਬਰ ਬੋਹਾ 'ਚ ਭਾਰਤ ਗੈਸ ਵਲੋਂ ਗੈਸ ਵੰਡ 'ਚ ਵੱਡੇ ਪੱਧਰ 'ਤੇ ਹੋ ਰਹੀ ਗੜਬੜੀ-ਖਪਤਕਾਰਾਂ 'ਚ ਭਾਰੀ ਰੋਸ
Ad Position 24