ਮਾਨਸਾ, 4 ਮਈ (ਸ.ਰਿ.)- ਥਾਣਾ ਸਦਰ ਮਾਨਸਾ ਪੁਲਿਸ ਨੇ ਮਨੀਸ਼ ਕੁਮਾਰ ਵਾਸੀ ਨੰਗਲ ਕਲਾਂ ਤੋਂ 20 ਨਸ਼ੀਲੀਆਂ ਗੋਲੀਆਂ, ਥਾਣਾ ਜੋਗਾ ਪੁਲਿਸ ਨੇ ਲਵਪ੍ਰੀਤ ਸਿੰਘ ਵਾਸੀ ਰੱਲਾ ਕੋਲੋਂ 20, ਥਾਣਾ ਸਦਰ ਪੁਲਿਸ ਨੇ ਬਿੱਟੂ ਸਿੰਘ ਵਾਸੀ ਦਾਤੇਵਾਸ ਤੋਂ 20 ਅਤੇ ਥਾਣਾ ਸ਼ਹਿਰੀ-1 ਮਾਨਸਾ ਪੁਲਿਸ ਨੇ ਲਖਵਿੰਦਰ ਸਿੰਘ ਵਾਸੀ ਜਵਾਹਰਕੇ ਕੋਲੋਂ 15 ਨਸ਼ੀਲੀਆਂ ਗੋਲੀਆਂ ਫੜੀਆਂ ਹਨ | ਉਕਤ ਨੂੰ ਕਾਬੂ ਕਰ ਕੇ ਐਨ. ਡੀ. ਪੀ. ਐਸ. ਐਕਟ ਤਹਿਤ ਪਰਚੇ ਦਰਜ ਕੀਤੇ ਗਏ ਹਨ | ਇਸ ਤੋਂ ਇਲਾਵਾ ਥਾਣਾ ਭੀਖੀ ਪੁਲਿਸ ਨੇ ਕਰਮਜੀਤ ਕੌਰ ਵਾਸੀ ਭੀਖੀ ਨੂੰ ਕਾਬੂ ਕਰ ਕੇ ਉਸ ਕੋਲੋਂ 120 ਪਾਬੰਦੀਸ਼ੁਦਾ ਸਿਗਨੇਚਰ ਕੈਪਸੂਲ ਬਰਾਮਦ ਕੀਤੇ ਹਨ | ਉਸ ਖ਼ਿਲਾਫ਼ ਧਾਰਾ 223 ਬੀ. ਐਨ. ਐਸ. ਐਕਟ ਤਹਿਤ ਕਾਰਵਾਈ ਕੀਤੀ ਗਈ ਹੈ |