ਮਾਨਸਾ, 5 ਮਈ (ਸ.ਰਿ.)- ਥਾਣਾ ਸ਼ਹਿਰੀ-2 ਮਾਨਸਾ ਪੁਲਿਸ ਨੇ ਬੱਸ ਸਟੈਂਡ ਨਜ਼ਦੀਕ ਸੋਨੀ ਵਾਸੀ ਮਾਨਸਾ ਨੂੰ ਹਿਰਾਸਤ ਵਿਚ ਲੈ ਕੇ ਉਸ ਕੋਲੋਂ 130 ਬੋਤਲਾਂ ਠੇਕਾ ਦੇਸੀ ਮਾਰਕਾ ਸ਼ਾਹੀ ਹਰਿਆਣਾ ਮਾਰਕਾ ਸ਼ਰਾਬ ਬਰਾਮਦ ਕੀਤੀ ਹੈ | ਉਸ ਖ਼ਿਲਾਫ਼ ਐਕਸਾਈਜ਼ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ |