10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਯੂ.ਪੀ.ਐਸ.ਸੀ. ਪ੍ਰੀਖਿਆ ਪਾਸ ਕਰਨ ਵਾਲੀ ਮਨਪ੍ਰੀਤ ਕੌਰ ਧਲੇਵਾਂ ਦਾ ਡੀ.ਸੀ. ਵਲੋਂ ਸਨਮਾਨ <br/>

Ad Position 21
No active advertisement
ਅਜੀਤ ਡੈਸਕ 06-05-2026

ਮਾਨਸਾ, 5 ਮਈ (ਗੁਰਚੇਤ ਸਿੰਘ ਫੱਤੇਵਾਲੀਆ)- ਡਿਪਟੀ ਕਮਿਸ਼ਨਰ ਨਵਜੋਤ ਕੌਰ ਵਲੋਂ ਸਿਵਲ ਸੇਵਾਵਾਂ ਪ੍ਰੀਖਿਆ (ਯੂ. ਪੀ. ਐਸ. ਸੀ.) ਪਾਸ ਕਰਕੇ 136ਵਾਂ ਰੈਂਕ ਹਾਸਲ ਕਰਨ ਵਾਲੀ ਜ਼ਿਲੇ੍ਹ ਦੇ ਪਿੰਡ ਧਲੇਵਾਂ ਦੀ ਵਸਨੀਕ ਮਨਪ੍ਰੀਤ ਕੌਰ ਤੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਵਿਸ਼ੇਸ਼ ਤੌਰ 'ਤੇ ਆਪਣੇ ਦਫ਼ਤਰ ਵਿਖੇ ਸੱਦ ਕੇ ਸਨਮਾਨਿਤ ਕੀਤਾ ਗਿਆ | ਉਨ੍ਹਾਂ ਮਨਪ੍ਰੀਤ ਕੌਰ ਦੀ ਇਸ ਪ੍ਰਾਪਤੀ ਲਈ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਸਿਵਲ ਸੇਵਾਵਾਂ ਨਾਲ ਜੁੜ ਕੇ ਅਧਿਕਾਰੀ ਵਜੋਂ ਸੇਵਾਵਾਂ ਨਿਭਾਉਂਦੇ ਹੋਏ ਹਮੇਸ਼ਾ ਹੀ ਲੋੜਵੰਦ ਲੋਕਾਂ ਦੀ ਮਦਦ ਲਈ ਕਾਰਜਸ਼ੀਲ ਰਹਿਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਇਹ ਸਿਰਫ਼ ਨੌਕਰੀ ਨਹੀਂ ਬਲਕਿ ਸਮਾਜ ਦੇ ਗਰੀਬ ਵਰਗਾਂ ਦੀ ਆਵਾਜ਼ ਸੁਣ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਸਾਰਥਿਕ ਹੱਲ ਕਰਨ ਦਾ ਮਹੱਤਵਪੂਰਨ ਜਰੀਆ ਹੈ | ਉਨ੍ਹਾਂ ਮਨਪ੍ਰੀਤ ਕੌਰ ਦੀ ਹਲਾਸ਼ੇਰੀ ਕਰਦਿਆਂ ਕਿਹਾ ਕਿ ਇਹ ਮਾਣਮੱਤੀ ਪ੍ਰਾਪਤੀ ਹੋਰਨਾਂ ਲੜਕੀਆਂ ਲਈ ਵੀ ਚਾਨਣ ਮੁਨਾਰਾ ਸਾਬਤ ਹੋਵੇਗੀ | ਡਿਪਟੀ ਕਮਿਸ਼ਨਰ ਨੇ ਉਸ ਦੇ ਪਰਿਵਾਰਕ ਮੈਂਬਰਾਂ ਦੀ ਵੀ ਸ਼ਲਾਘਾ ਕਰਦਿਆਂ ਕਿਹਾ ਕਿ ਧੀਆਂ-ਪੁੱਤਰਾਂ ਦੀ ਕਾਮਯਾਬੀ ਪਿੱਛੇ ਪਰਿਵਾਰ ਦਾ ਵਡਮੁੱਲਾ ਯੋਗਦਾਨ ਹੁੰਦਾ ਹੈ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਨੁਪਿ੍ਤਾ ਜੌਹਲ, ਐਸ.ਡੀ.ਐਮ ਬਲਜੀਤ ਕੌਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਖੁਸ਼ਪ੍ਰੀਤ ਕੌਰ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਜਸਵਿੰਦਰ ਕੌਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨਸ਼ੇ ਦੇ ਮਾਮਲੇ 'ਚ ਪਰਚਾ ਰੱਦ ਕਰਵਾਉਣ ਲਈ ਵਾਰਡ ਵਾਸੀਆਂ ਵਲੋਂ ਥਾਣੇ ਅੱਗੇ ਧਰਨਾ ਅਗਲੀ ਖ਼ਬਰ 130 ਬੋਤਲਾਂ ਸ਼ਰਾਬ ਸਮੇਤ ਕਾਬੂ
Ad Position 24