10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਡੀ.ਸੀ. ਰਾਹੀਂ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਭੇਜਿਆ <br/> 6 ਪ੍ਰਮੁੱਖ ਸੰਘਰਸ਼ਸ਼ੀਲ ਅਧਿਆਪਕ ਜਥੇਬੰਦੀਆਂ ਦੇ ਕਾਰਕੁਨਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆ

Ad Position 21
No active advertisement
ਅਜੀਤ ਡੈਸਕ 06-05-2026
ਮਾਨਸਾ, 5 ਮਈ (ਬਲਵਿੰਦਰ ਸਿੰਘ ਧਾਲੀਵਾਲ)- 6 ਪ੍ਰਮੁੱਖ ਸੰਘਰਸ਼ਸ਼ੀਲ ਅਧਿਆਪਕ ਜਥੇਬੰਦੀਆਂ ਵਲੋਂ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੇੜੇ ਰੋਸ ਪ੍ਰਗਟ ਕਰਨ ਉਪਰੰਤ ਡਿਪਟੀ ਕਮਿਸ਼ਨਰ ਮਾਨਸਾ ਰਾਹੀ ਮੰਗ ਪੱਤਰ ਪੰਜਾਬ ਸਰਕਾਰ ਨੂੰ ਭੇਜਿਆ ਗਿਆ | ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ, 3704, 2392, 6635 ਤੇ 4161 ਜਥੇਬੰਦੀਆਂ ਅਤੇ ਮੈਰੀਟੋਰੀਅਸ ਟੀਚਰਜ਼ ਯੂਨੀਅਨ ਦੇ ਆਗੂ ਸ਼ਾਮਲ ਸਨ | ਅਧਿਆਪਕ ਆਗੂ ਕਰਮਜੀਤ ਸਿੰਘ ਤਾਮਕੋਟ, ਜਗਜੀਵਨਜੋਤ ਸਿੰਘ ਬੁਰਜ ਰਾਠੀ, ਸੰਜੀਵ ਗਰਗ, ਰਣਦੀਪ ਸਿੰਘ ਆਦਿ ਨੇ ਦੋਸ਼ ਲਗਾਇਆ ਕਿ ਆਪ ਸਰਕਾਰ ਦੇ ਕਾਰਜਕਾਲ ਨੂੰ 5 ਸਾਲ ਪੂਰੇ ਹੋਣ ਵਾਲੇ ਹਨ ਪਰ ਅਧਿਆਪਕਾਂ ਦੀਆਂ ਮੰਗਾਂ ਜਿਉਂ ਦੀਆਂ ਤਿਉਂ ਖੜ੍ਹੀਆਂ ਹਨ | ਉਨ੍ਹਾਂ ਮੰਗ ਕੀਤੀ ਕਿ ਪੰਜਾਬ ਦੇ ਪੇ-ਸਕੇਲ ਬਹਾਲ ਕੀਤੇ ਜਾਣ, ਰੀਕਾਸਟ ਲਿਸਟਾਂ 'ਚੋਂ ਬਾਹਰ ਹੋਏ ਅਧਿਆਪਕਾਂ ਨੂੰ ਮੁੜ ਤੋਂ ਸ਼ਾਮਿਲ ਕਰ ਕੇ ਬਦਲੀਆਂ ਦਾ ਪੋਰਟਲ ਤੁਰੰਤ ਖੋਲਿ੍ਹਆ ਜਾਵੇ | ਇਸੇ ਤਰ੍ਹਾਂ ਸਮਾਜਿਕ ਸਿੱਖਿਆ ਤੇ ਅੰਗਰੇਜ਼ੀ ਦੀਆਂ ਅਸਾਮੀਆਂ ਨੂੰ ਜ਼ਿਲਿ੍ਹਆਂ 'ਚ ਸਮਾਨ ਅਨੁਪਾਤ ਨਾਲ ਵੰਡਿਆ ਜਾਵੇ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਬਾਰਡਰ ਏਰੀਆ ਭੱਤੇ, ਪੇਂਡੂ ਭੱਤੇ ਸਮੇਤ 37 ਤਰ੍ਹਾਂ ਦੇ ਭੱਤੇ ਬਹਾਲ ਕਰਨ, ਡੀ.ਏ. ਦੀਆਂ ਕਿਸ਼ਤਾਂ ਤੇ ਪੇ ਕਮਿਸ਼ਨ ਦਾ ਬਕਾਇਆ ਤੁਰੰਤ ਜਾਰੀ ਕੀਤਾ ਜਾਵੇ, ਮੈਰੀਟੋਰੀਅਸ, ਕੰਪਿਊਟਰ ਅਧਿਆਪਕਾਂ, ਕੱਚੇ ਅਧਿਆਪਕਾਂ ਤੇ ਐਨ.ਐਸ.ਕਿਉ.ਐਫ. ਅਧਿਆਪਕਾਂ ਨੂੰ ਪੱਕਾ ਕਰ ਕੇ ਸਿੱਖਿਆ ਵਿਭਾਗ 'ਚ ਮਰਜ਼ ਕਰਨ ਤੋਂ ਇਲਾਵਾ ਸਾਰੀਆਂ ਮੰਗਾਂ ਮੰਨੀਆਂ ਜਾਣ | ਇਸ ਮੌਕੇ ਰਾਜਵਿੰਦਰ ਸਿੰਘ ਬਹਿਣੀਵਾਲ, ਨਵੀਨ ਬੋਹਾ, ਅਨਮੋਲਦੀਪ ਸਿੰਘ, ਬਲਵਿੰਦਰ ਸਿੰਘ ਘਰਾਂਗਣਾ, ਜਰਨੈਲ ਸਿੰਘ ਬੋਹਾ, ਗੁਰਵਿੰਦਰ ਸਿੰਘ, ਸੁਮਿਤ ਸਿੰਘ, ਹਰਵਿੰਦਰ ਸਿੰਘ, ਤਰਨਜੀਤ ਸਿੰਘ, ਕਰਨਦੀਪ ਸਿੰਘ, ਕੁਲਦੀਪ ਸਿੰਘ ਅੱਕਾਂਵਾਲੀ, ਮਨਦੀਪ ਸਿੰਘ ਕੋਟਲੀ, ਗੁਰਵਿੰਦਰ ਸਿੰਘ ਲਾਲਿਆਂਵਾਲੀ, ,ਗੁਰਪ੍ਰੀਤ ਸਿੰਘ ਭੀਖੀ, ਰਵਿੰਦਰ ਸਿੰਘ ਬੁਢਲਾਡਾ, ਦਵਿੰਦਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 6 ਪ੍ਰਮੁੱਖ ਸੰਘਰਸ਼ਸ਼ੀਲ ਅਧਿਆਪਕ ਜਥੇਬੰਦੀਆਂ ਦੇ ਕਾਰਕੁਨਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆ ਅਗਲੀ ਖ਼ਬਰ ਨਸ਼ੇ ਦੇ ਮਾਮਲੇ 'ਚ ਪਰਚਾ ਰੱਦ ਕਰਵਾਉਣ ਲਈ ਵਾਰਡ ਵਾਸੀਆਂ ਵਲੋਂ ਥਾਣੇ ਅੱਗੇ ਧਰਨਾ
Ad Position 24