ਮਾਨਸਾ, 5 ਮਈ (ਗੁਰਚੇਤ ਸਿੰਘ ਫੱਤੇਵਾਲੀਆ)- ਪੰਜਾਬ ਸਰਕਾਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਪ੍ਰੋਤਸਾਹਨ ਰਾਸ਼ੀ ਦਿੱਤੀ ਜਾਵੇਗੀ | ਮੁੱਖ ਖੇਤੀਬਾੜੀ ਅਫ਼ਸਰ ਹਰਵਿੰਦਰ ਸਿੰਘ ਨੇ ਦੱਸਿਆ ਕਿ ਦਰਮਿਆਨੀਆਂ ਅਤੇ ਭਾਰੀਆਂ ਜ਼ਮੀਨਾਂ ਵਿਚ ਝੋਨੇ ਦੀ ਸਿੱਧੀ ਬਿਜਾਈ ਹੋ ਸਕਦੀ ਹੈ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਸਿੱਧੀ ਬਿਜਾਈ ਦਾ ਰਕਬਾ ਵਧਾਉਣ ਤਾਂ ਜੋ ਸਰਕਾਰ ਦੀ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾ ਸਕਣ | ਉਨ੍ਹਾਂ ਦੱਸਿਆ ਕਿ ਸਕੀਮ ਦਾ ਲਾਭ ਲੈਣ ਲਈ ਕਿਸਾਨ ਆਪਣੀ ਸਹਿਮਤੀ https://agrisubsidy.agrimachinerypb.com/#/dsr-registration ਪੋਰਟਲ 'ਤੇ ਦਰਜ ਕਰਵਾ ਸਕਦੇ ਹਨ | ਉਨ੍ਹਾਂ ਦੱਸਿਆ ਕਿ ਝੋਨੇ ਦੀਆਂ ਪੀ.ਆਰ./ਹੋਰ ਕਿਸਮਾਂ ਅਤੇ ਬਾਸਮਤੀ ਕਿਸਮਾਂ ਦੀ ਰਜਿਸਟਰੇਸ਼ਨ 01 ਮਈ ਤੋਂ 15 ਜੂਨ 2026 ਤੱਕ ਕੀਤੀ ਜਾਵੇਗੀ | ਝੋਨੇ, ਪਰਮਲ ਅਤੇ ਬਾਸਮਤੀ ਦੀਆਂ ਪੀ.ਆਰ./ਹੋਰ ਕਿਸਮਾਂ ਦੀ ਪਹਿਲੀ ਤਸਦੀਕ 15 ਜੁਲਾਈ ਤੋਂ 15 ਅਗਸਤ ਤੱਕ ਕੀਤੀ ਜਾਵੇਗੀ |