10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਡਾਕਟਰਾਂ ਨੂੰ ਨਵ-ਜੰਮੇ ਬੱਚਿਆਂ ਦੀ ਦੇਖਭਾਲ ਸੰਬੰਧੀ ਸਿਖਲਾਈ ਦਿੱਤੀ

Ad Position 21
No active advertisement
ਅਜੀਤ ਡੈਸਕ 06-05-2026
ਮਾਨਸਾ, 5 ਮਈ (ਵਿ.ਪ੍ਰਤੀ)- ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਦੀ ਅਗਵਾਈ ਹੇਠ ਜ਼ਿਲੇ੍ਹ ਦੇ ਆਮ ਆਦਮੀ ਕਲੀਨਿਕਾਂ ਦੇ ਡਾਕਟਰਾਂ ਨੂੰ ਨਵ-ਜੰਮੇ ਬੱਚਿਆਂ ਦੀ ਦੇਖਭਾਲ ਸੰਬੰਧੀ ਸਿਖਲਾਈ ਦਿੱਤੀ ਗਈ | ਡਾ. ਰਾਏ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿਖੇ ਨਵ-ਜੰਮੇ ਬੱਚਿਆਂ ਅਤੇ ਗਰਭਵਤੀ ਮਾਵਾਂ ਦੀ ਦੇਖਭਾਲ ਦੇ ਨਾਲ 107 ਕਿਸਮ ਦੀਆਂ ਦਵਾਈਆਂ, ਕੁੱਤੇ ਜਾਂ ਕਿਸੇ ਜਾਨਵਰ ਦੇ ਕੱਟਣ ਤੋਂ ਬਾਅਦ ਹਲ਼ਕਾਅ ਤੋਂ ਬਚਾਉਣ ਲਈ ਟੀਕਾਕਰਨ ਅਤੇ 47 ਕਿਸਮ ਦੇ ਲੈਬ ਟੈਸਟ ਮੁਫ਼ਤ ਮੁਹੱਈਆ ਕਰਵਾਏ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਕਲੀਨਿਕਾਂ 'ਚ ਬੱਚਿਆਂ ਨੂੰ 11 ਮਾਰੂ ਬਿਮਾਰੀਆਂ ਤੋਂ ਬਚਾਉਣ ਲਈ ਮੁਫ਼ਤ ਟੀਕਾਕਰਨ ਕੀਤਾ ਜਾਂਦਾ ਹੈ | ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਬਲਜੀਤ ਕੌਰ ਨੇ ਟੀਕਾਕਰਨ ਅਤੇ ਬੱਚਿਆਂ ਦੇ ਮਾਹਿਰ ਡਾ. ਪਰਵਿਸ਼ ਜਿੰਦਲ ਨੇ ਨਵ-ਜੰਮੇ ਬੱਚਿਆਂ ਦੀ ਬਿਹਤਰ ਦੇਖਭਾਲ ਕਰਨ ਸੰਬੰਧੀ ਸਿਖਲਾਈ ਦਿੱਤੀ | ਇਸ ਮੌਕੇ ਡਾ. ਮਯੰਕਜੋਤ ਸਿੰਘ ਡੀ.ਐਮ.ਸੀ., ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਅਵਤਾਰ ਸਿੰਘ, ਤਿਰਲੋਕ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਕਾਂਗਰਸ ਕਮੇਟੀ ਮਾਨਸਾ ਵਲੋਂ ਮੁੱਖ ਮੰਤਰੀ ਪੰਜਾਬ ਖ਼ਿਲਾਫ਼ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਸਹਾਇਤਾ ਦਿੱਤੀ ਜਾਵੇਗੀ
Ad Position 24