ਮਾਨਸਾ, 5 ਮਈ (ਗੁਰਚੇਤ ਸਿੰਘ ਫੱਤੇਵਾਲੀਆ)- ਜ਼ਿਲ੍ਹਾ ਕਾਂਗਰਸ ਕਮੇਟੀ ਮਾਨਸਾ ਵਲੋਂ ਮੁੱਖ ਮੰਤਰੀ ਪੰਜਾਬ ਖ਼ਿਲਾਫ਼ ਇੱਥੇ ਰੋਸ ਪ੍ਰਦਰਸ਼ਨ ਕੀਤਾ ਗਿਆ | ਕਾਂਗਰਸ ਦੇ ਆਗੂਆਂ ਵਲੋਂ ਡਿਪਟੀ ਕਮਿਸ਼ਨਰ ਮਾਨਸਾ ਰਾਹੀਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮੰਗ ਪੱਤਰ ਸੌਂਪਿਆ ਗਿਆ ਅਤੇ ਉਨ੍ਹਾਂ ਦੇ ਅਸਤੀਫ਼ੇ ਦੀ ਮੰਗ ਕੀਤੀ ਗਈ | ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਕੁਲਵੰਤ ਰਾਏ ਸਿੰਗਲਾ ਨੇ ਦੋਸ਼ ਲਗਾਉਂਦਿਆਂ ਕਿਹਾ ਕਿ 1 ਮਈ ਨੂੰ ਮਜ਼ਦੂਰ ਦਿਵਸ ਮੌਕੇ ਮੁੱਖ ਮੰਤਰੀ ਵਲੋਂ ਵਿਧਾਨ ਸਭਾ ਦੀ ਪਵਿੱਤਰਤਾ ਨਾਲ ਖਿਲਵਾੜ ਕੀਤਾ ਗਿਆ, ਜੋ ਅਤੀ ਨਿੰਦਣਯੋਗ ਅਤੇ ਲੋਕਤੰਤਰ ਦੀ ਮੂਲ ਆਤਮਾ 'ਤੇ ਸਿੱਧਾ ਹਮਲਾ ਹੈ | ਮੰਗ ਪੱਤਰ 'ਚ ਅਪੀਲ ਕੀਤੀ ਗਈ ਹੈ ਕਿ ਉਕਤ ਘਟਨਾ ਦਾ ਗੰਭੀਰ ਨੋਟਿਸ ਲਿਆ ਜਾਵੇ ਅਤੇ ਉੱਚ ਪੱਧਰੀ ਨਿਰਪੱਖ ਜਾਂਚ ਕਰਵਾਈ ਜਾਵੇ | ਸੰਬੋਧਨ ਤੇ ਸ਼ਾਮਿਲ ਹੋਣ ਵਾਲਿਆਂ 'ਚ ਸਾਬਕਾ ਵਿਧਾਇਕ ਅਜੀਤਇੰਦਰ ਸਿੰਘ ਮੋਫਰ, ਅਰਸ਼ਦੀਪ ਸਿੰਘ ਮਾਈਕਲ ਗਾਗੋਵਾਲ, ਗੁਰਪ੍ਰੀਤ ਸਿੰਘ ਵਿੱਕੀ, ਪਾਲ ਸਿੰਘ ਸਮਾਓਾ, ਸਿਮਰਜੀਤ ਸਿੰਘ ਮਾਨਸ਼ਾਹੀਆ, ਚਮਕੌਰ ਸਿੰਘ ਸਿੱਧੂ, ਪਿ੍ਤਪਾਲ ਸਿੰਘ ਡਾਲੀ, ਡਾ. ਮਨਜੀਤ ਸਿੰਘ ਰਾਣਾ, ਰਣਜੀਤ ਸਿੰਘ ਦੋਦੜਾ, ਸੁਖਦਰਸ਼ਨ ਸਿੰਘ ਖਾਰਾ, ਬਲਵੀਰ ਸਿੰਘ ਦੰਦੀਵਾਲ, ਬਲਵਿੰਦਰ ਨਾਰੰਗ, ਸੁਰੇਸ਼ ਕੁਮਾਰ ਨੰਦਗੜ੍ਹੀਆ, ਜਤਿੰਦਰ ਕੁਮਾਰ ਆਗਰਾ, ਮਨਦੀਪ ਸਿੰਘ ਗੋਰਾ, ਗੁਰਵਿੰਦਰ ਸਿੰਘ ਸਵੀਟੀ ਬੁਢਲਾਡਾ, ਪਵਨ ਸ਼ਰਮਾ, ਗੁਰਵਿੰਦਰ ਕੌਰ ਸਿੱਧੂ, ਹਰਪ੍ਰੀਤ ਸਿੰਘ ਪਿਆਰੀ, ਨਰੋਤਮ ਸਿੰਘ ਚਹਿਲ, ਬਲਤੇਜ ਸ਼ਰਮਾ ਖੀਵਾ ਆਦਿ ਹਾਜ਼ਰ ਸਨ |