ਬੁਢਲਾਡਾ, 5 ਮਈ (ਰਾਹੀ)- ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਬੁਢਲਾਡਾ ਵਿਖੇ ਬੱਚਿਆਂ ਨੂੰ ਗਰਮੀ ਤੋਂ ਬਚਾਉਣ ਲਈ ਸਥਾਨਕ ਸ਼ਹਿਰ ਦੇ ਕੁਝ ਸਮਾਜ ਸੇਵੀ ਵਿਅਕਤੀਆਂ ਵਲੋਂ ਕੂਲਰ ਦਿੱਤੇ ਗਏ ਹਨ | ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਜਥੇਦਾਰ ਗਿਆਨ ਸਿੰਘ ਗਿੱਲ, ਪਿ੍ੰਸੀਪਲ ਸੁਨੀਤਾ ਰਾਣੀ, ਸੀਨੀਅਰ ਮੈਂਬਰ ਮਾਸਟਰ ਕੁਲਵੰਤ ਸਿੰਘ, ਮੇਜਰ ਸਿੰਘ ਸੇਖੂਵਾਸੀਆ, ਬਲਦੇਵ ਸਿੰਘ ਸੂਬੇਦਾਰ, ਬਲਵੀਰ ਸਿੰਘ ਬੱਤਰਾ, ਪ੍ਰੇਮ ਸਿੰਘ ਦੋਦੜਾ ਨੇ ਕਿਹਾ ਕਿ ਸੀਨੀਅਰ ਅਕਾਲੀ ਆਗੂ ਠੇਕੇਦਾਰ ਗੁਰਪਾਲ ਸਿੰਘ, ਰਜਿੰਦਰ ਸਿੰਘ ਝੰਡਾ ਅਤੇ ਅਸ਼ੋਕ ਢੀਂਗਰਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਨ੍ਹਾਂ ਆਗੂਆਂ ਵਲੋਂ ਸਕੂਲ ਲਈ 7 ਕੂਲਰ ਭੇਟ ਕਰ ਕੇ ਵੱਡਾ ਪੁੰਨ ਦਾ ਕੰਮ ਕੀਤਾ ਹੈ, ਜਿਸ ਲਈ ਸੰਸਥਾ ਇਨ੍ਹਾਂ ਦੀ ਰਿਣੀ ਰਹੇਗੀ |