10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਰਿਹਾਇਸ਼ੀ ਖੇਤਰਾਂ 'ਚੋਂ ਕਬਾੜ ਦੇ ਖੁੱਲੇ੍ਹ ਗੁਦਾਮ ਉਠਾਉਣ ਦੀ ਮੰਗ <br/>

Ad Position 21
No active advertisement
ਅਜੀਤ ਡੈਸਕ 06-05-2026
ਭੀਖੀ, 5 ਮਈ (ਬਲਕਾਰ ਸਿੰਘ ਸਹੋਤਾ)- ਕਸਬੇ 'ਚ ਵੱਖ-ਵੱਖ ਥਾਵਾਂ 'ਤੇ ਰਿਹਾਇਸ਼ੀ ਇਲਾਕਿਆਂ 'ਚ ਕਬਾੜੀਆਂ ਵਲੋਂ ਇਕੱਤਰ ਕੀਤੇ ਕਬਾੜ ਨੂੰ ਹਟਾਉਣ ਦੀ ਮੰਗ ਨੂੰ ਲੈ ਕੇ ਨਗਰ ਵਾਸੀ ਪ੍ਰਸ਼ੋਤਮ ਮੱਤੀ, ਸੁਰਿੰਦਰ ਛਿੰਦਾ, ਹਰੀਸ਼ ਗੋਇਲ, ਪੰਕੂਸ਼ ਕੁਮਾਰ, ਰਵਿੰਦਰ ਕੁਮਾਰ, ਸੁਭਾਸ਼ ਮਿੱਤਲ ਅਤੇ ਵਿਕਾਸ ਗਰਗ ਨੇ ਕਿਹਾ ਕਿ ਬਰਨਾਲਾ ਰੋਡ 'ਤੇ ਰਿਹਾਇਸ਼ੀ ਖੇਤਰਾਂ 'ਚ ਕਈ ਸਾਲਾਂ ਤੋਂ ਕਬਾੜ ਦੇ ਵੱਡੇ ਢੇਰ ਲੱਗੇ ਹੋਏ ਹਨ, ਜਿਸ ਕਰ ਕੇ ਆਲੇ-ਦੁਆਲੇ ਦੇ ਨਾਗਰਿਕਾਂ ਨੂੰ ਮੱਛਰ, ਚੂਹੇ ਅਤੇ ਜ਼ਹਿਰੀਲੇ ਕੀਟਾਂ ਕਾਰਨ ਡੇਂਗੂ, ਮਲੇਰੀਆਂ ਅਤੇ ਚਿਕਨਗੂਨੀਆਂ ਤੋਂ ਇਲਾਵਾ ਕਈ ਮੌਸਮੀ ਬਿਮਾਰੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ | ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸਿਹਤ ਵਿਭਾਗ ਅਤੇ ਸਥਾਨਕ ਸਰਕਾਰਾਂ ਵਿਭਾਗ ਨੂੰ ਕਈ ਵਾਰ ਬੇਨਤੀ ਕੀਤੀ ਗਈ ਪਰ ਹਾਲੇ ਤੱਕ ਕੋਈ ਠੋਸ ਕਾਰਵਾਈ ਨਹੀਂ ਹੋਈ | ਉੱਧਰ ਕਾਰਜ ਸਾਧਕ ਅਫ਼ਸਰ ਕੁਲਦੀਪ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਕਬਾੜ ਮਾਲਕਾਂ ਨੂੰ ਨੋਟਿਸ ਭੇਜਿਆ ਗਿਆ ਹੈ ਅਤੇ ਇਸ 'ਤੇ ਜਲਦੀ ਹੀ ਪ੍ਰਭਾਵਿਤ ਕਾਰਵਾਈ ਹੋਵੇਗੀ |

Ad Position 22
No active advertisement
ਪਿਛਲੀ ਖ਼ਬਰ ਫ਼ਰਦ ਕੇਂਦਰਾਂ ਦੇ ਡਾਟਾ ਐਂਟਰੀ ਆਪਰੇਟਰਾਂ ਨੇ ਡੀ.ਸੀ. ਨੂੰ ਮੰਗ ਪੱਤਰ ਦਿੱਤਾ <br/> ਅਗਲੀ ਖ਼ਬਰ ਬੱਚਿਆਂ ਨੂੰ ਗਰਮੀ ਤੋਂ ਰਾਹਤ ਦਿਵਾਉਣ ਲਈ ਸਕੂਲ ਨੂੰ 7 ਕੂਲਰ ਭੇਟ
Ad Position 24