ਮਾਨਸਾ, 5 ਮਈ (ਬਲਵਿੰਦਰ ਸਿੰਘ ਧਾਲੀਵਾਲ)- ਫ਼ਰਦ ਕੇਂਦਰਾਂ ਦੇ ਡਾਟਾ ਐਂਟਰੀ ਅਪਰੇਟਰਾਂ ਵਲੋਂ ਡਿਪਟੀ ਕਮਿਸ਼ਨਰ ਮਾਨਸਾ ਨੂੰ ਮੰਗ ਪੱਤਰ ਦਿੱਤਾ ਗਿਆ | ਉਨ੍ਹਾਂ ਦੱਸਿਆ ਕਿ ਪਿਛਲੇ 15-18 ਸਾਲਾਂ ਤੋਂ ਸੇਵਾਵਾਂ ਨਿਭਾਅ ਰਹੇ 800 ਤੋਂ ਵੱਧ ਡਾਟਾ ਐਂਟਰੀ ਅਪਰੇਟਰਾਂ ਦੇ ਭਵਿੱਖ 'ਤੇ ਅਨਿਸ਼ਚਿਤਤਾ ਦੇ ਬੱਦਲ ਛਾਏ ਹੋਏ ਹਨ | ਪੰਜਾਬ ਲੈਂਡ ਰਿਕਾਰਡਜ਼ ਸੁਸਾਇਟੀ ਵਲੋਂ ਜਾਰੀ ਨਵੇਂ ਮੈਨਪਾਵਰ ਟੈਂਡਰ ਵਿਚ ਸਿਰਫ਼ 674 ਕਰਮਚਾਰੀਆਂ ਦੀ ਲੋੜ ਦਰਸਾਉਣ ਨਾਲ 133 ਮੌਜੂਦਾ ਅਪਰੇਟਰਾਂ ਅਤੇ ਸੇਵਾਦਾਰਾਂ ਦੀ ਨੌਕਰੀ 'ਤੇ ਸਿੱਧਾ ਖ਼ਤਰਾ ਬਣ ਗਿਆ ਹੈ | ਉਨ੍ਹਾਂ ਨੇ ਤਰਨਤਾਰਨ ਜ਼ਿਲ੍ਹੇ ਦੇ ਕਰਮਚਾਰੀ ਲਵਪ੍ਰੀਤ ਸਿੰਘ ਪੁੱਤਰ ਸਤਨਾਮ ਸਿੰਘ ਨੂੰ ਨੌਕਰੀ ਤੋਂ ਬਰਖ਼ਾਸਤ ਕਰਨ ਦੇ ਮਾਮਲੇ 'ਚ ਵੀ ਜਥੇਬੰਦੀ ਵਲੋਂ ਤਿੱਖਾ ਵਿਰੋਧ ਕੀਤਾ | ਉਨ੍ਹਾਂ ਦੱਸਿਆ ਕਿ ਉੱਚ ਅਧਿਕਾਰੀਆਂ ਵੱਲੋਂ ਬਹਾਲੀ ਦੇ ਭਰੋਸੇ ਦੇ ਬਾਵਜੂਦ ਕਈ ਮਹੀਨਿਆਂ ਤੋਂ ਕੋਈ ਕਾਰਵਾਈ ਨਹੀਂ ਕੀਤੀ ਗਈ | ਅਧਿਕਾਰੀ ਨੇ ਮਾਮਲੇ 'ਤੇ ਛੇਤੀ ਕਾਰਵਾਈ ਦਾ ਭਰੋਸਾ ਦਿੱਤਾ ਗਿਆ | ਜਥੇਬੰਦੀ ਨੇ ਚਿਤਾਵਨੀ ਦਿੱਤੀ ਕਿ ਮੰਗਾਂ ਜਲਦ ਨਾ ਮੰਨੀਆਂ ਗਈਆਂ ਤਾਂ 7 ਮਈ ਤੋਂ ਅਣਮਿਥੇ ਸਮੇਂ ਲਈ ਹੜਤਾਲ 'ਤੇ ਜਾਣਗੇ | ਇਸ ਮੌਕੇ ਮੀਤ ਪ੍ਰਧਾਨ ਕੁਲਦੀਪ ਸਿੰਘ, ਰਮਨਦੀਪ ਸਿੰਘ, ਗਗਨਦੀਪ ਸਿੰਘ, ਗੁਰਵਿੰਦਰ ਸਿੰਘ, ਸੁਖਬੀਰ ਸਿੰਘ ਆਦਿ ਹਾਜ਼ਰ ਸਨ |