10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਰੰਗਲਾ ਪੰਜਾਬ ਵਿਕਾਸ ਸਕੀਮ ਤਹਿਤ ਮਾਨਸਾ ਮੋਹਰੀ ਜ਼ਿਲਿ੍ਹਆਂ 'ਚ ਸ਼ਾਮਿਲ

Ad Position 21
No active advertisement
ਅਜੀਤ ਡੈਸਕ 06-05-2026
ਮਾਨਸਾ, 5 ਮਈ (ਫੱਤੇਵਾਲੀਆ)- ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਸੂਬਾ ਸਰਕਾਰ ਵਲੋਂ ਜ਼ਿਲ੍ਹੇ ਦੇ ਤਿੰਨੇ ਵਿਧਾਨ ਸਭਾ ਹਲਕਿਆਂ ਮਾਨਸਾ, ਬੁਢਲਾਡਾ ਤੇ ਸਰਦੂਲਗੜ੍ਹ 'ਚ ਬੁਨਿਆਦੀ ਢਾਂਚੇ ਤੇ ਜਨਤਕ ਸਹੂਲਤਾਂ ਦੇ ਵਿਕਾਸ ਲਈ ਚਲਾਈ ਰੰਗਲਾ ਪੰਜਾਬ ਵਿਕਾਸ ਸਕੀਮ ਦੇ ਪਹਿਲੇ ਪੜਾਅ ਨੂੰ 15 ਮਈ ਤੋਂ ਪਹਿਲਾਂ ਮੁਕੰਮਲ ਕੀਤਾ ਜਾਵੇ | ਉਨ੍ਹਾਂ ਦੱਸਿਆ ਕਿ ਯੋਜਨਾ ਦੇ ਪਹਿਲੇ ਪੜਾਅ ਤਹਿਤ ਜਾਰੀ ਫ਼ੰਡਾਂ ਨਾਲ ਨਿਰਧਾਰਿਤ ਵਿਕਾਸ ਕਾਰਜ ਕਰਵਾਉਣ 'ਚ ਮਾਨਸਾ ਸ਼ਹਿਰ ਰਾਜ ਦੇ ਮੋਹਰੀ ਜ਼ਿਲਿ੍ਹਆਂ 'ਚ ਸ਼ਾਮਲ ਹੈ ਪਰ ਹਾਲੇ ਹੋਰ ਤੇਜ਼ੀ ਲਿਆਉਣ ਦੀ ਲੋੜ ਹੈ | ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ 2 ਪੜਾਵਾਂ 'ਚ ਹਰੇਕ ਹਲਕੇ ਨੂੰ 5-5 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾਵੇਗੀ, ਜਿਸ 'ਚ ਪਹਿਲੇ ਪੜਾਅ ਤਹਿਤ ਪ੍ਰਤੀ ਹਲਕਾ ਢਾਈ-ਢਾਈ ਕਰੋੜ ਰੁਪਏ ਜਾਰੀ ਹੋ ਗਏ ਸਨ | ਉਨ੍ਹਾਂ ਦੱਸਿਆ ਕਿ ਇਨ੍ਹਾਂ ਫ਼ੰਡਾਂ ਦੀ ਵਰਤੋਂ ਨਾਲ ਜਨਤਕ ਸੁਵਿਧਾਵਾਂ ਦੀ ਸਥਿਤੀ 'ਚ ਵੱਡੇ ਸੁਧਾਰ ਯਕੀਨੀ ਬਣਾਉਣ ਦੇ ਨਾਲ-ਨਾਲ ਖੇਡਾਂ ਤੇ ਸਭਿਆਚਾਰਕ ਗਤੀਵਿਧੀਆਂ ਨੂੰ ਪ੍ਰਫੁੱਲਿਤ ਕੀਤਾ ਜਾ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਵਲੋਂ ਸਾਹਨੇਵਾਲੀ ਵਿਖੇ ਸਕੂਲੀ ਵਾਹਨਾਂ ਦੀ ਚੈਕਿੰਗ ਅਗਲੀ ਖ਼ਬਰ ਫ਼ਰਦ ਕੇਂਦਰਾਂ ਦੇ ਡਾਟਾ ਐਂਟਰੀ ਆਪਰੇਟਰਾਂ ਨੇ ਡੀ.ਸੀ. ਨੂੰ ਮੰਗ ਪੱਤਰ ਦਿੱਤਾ <br/>
Ad Position 24