ਮਾਨਸਾ, 6 ਮਈ (ਵਿ.ਪ੍ਰਤੀ.)- ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮਾਨਸਾ ਵਿਖੇ ਸ਼ੇਅਰ ਇੰਡੀਆ ਫਿਨਕੈਪ ਪ੍ਰਾਈਵੇਟ ਲਿਮਟਿਡ ਵਲੋਂ ਸੈਂਟਰ ਮੈਨੇਜਰ ਦੀ ਭਰਤੀ ਲਈ 8 ਮਈ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ | ਜ਼ਿਲ੍ਹਾ ਰੋਜ਼ਗਾਰ ਅਫ਼ਸਰ ਰਵਿੰਦਰ ਸਿੰਘ ਨੇ ਦੱਸਿਆ ਕਿ 12ਵੀਂ ਪਾਸ ਲੜਕੇ ਹੀ ਭਾਗ ਲੈ ਸਕਦੇ ਹਨ | ਉਮਰ ਹੱਦ 20 ਤੋਂ 29 ਸਾਲ ਤੱਕ ਹੋਣੀ ਚਾਹੀਦੀ ਹੈ | ਚਾਹਵਾਨ ਜ਼ਰੂਰੀ ਦਸਤਾਵੇਜ਼ ਲੈ ਕੇ ਸਵੇਰੇ 10 ਵਜੇ ਪਹੁੰਚ ਸਕਦੇ ਹਨ |