22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਜ਼ਿਲ੍ਹਾ ਮੈਜਿਸਟਰੇਟ ਵਲੋਂ ਪਾਬੰਦੀਆਂ ਦੇ ਹੁਕਮ ਜਾਰੀ <br/>

Ad Position 21
No active advertisement
ਅਜੀਤ ਡੈਸਕ 08-05-2026
ਮਾਨਸਾ, 7 ਮਈ (ਵਿ.ਪ੍ਰਤੀ.)- ਜ਼ਿਲ•ਾ ਮੈਜਿਸਟਰੇਟ ਨਵਜੋਤ ਕੌਰ ਨੇ ਜ਼ਿਲੇ• 'ਚ ਟਰੈਕਟਰਾਂ ਅਤੇ ਸੰਬੰਧਿਤ ਸੰਦਾਂ ਆਦਿ ਦੇ ਖ਼ਤਰਨਾਕ ਪ੍ਰਦਰਸ਼ਨ/ਸਟੰਟ ਕਰਨ 'ਤੇ ਪੂਰਨ ਤੌਰ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ | ਉਨ•ਾਂ ਕਿਹਾ ਕਿ ਬੀਤੇ ਦਿਨੀਂ ਕੁਝ ਘਟਨਾਵਾਂ ਵਾਪਰੀਆਂ ਹਨ, ਜਿਨ•ਾਂ ਵਿਚ ਸਟੰਟ ਦੌਰਾਨ ਨੌਜਵਾਨਾਂ ਨੂੰ ਗੰਭੀਰ ਸੱਟਾਂ ਆਈਆਂ ਹਨ ਅਤੇ ਇਕ ਨੌਜਵਾਨ ਦੀ ਮੌਤ ਵੀ ਹੋ ਗਈ ਹੈ, ਜਿਸ ਦੇ ਮੱਦੇਨਜ਼ਰ ਇਸ 'ਤੇ ਰੋਕ ਲਗਾਈ ਜਾਂਦੀ ਹੈ |
ਹਥਿਆਰਾਂ ਦੇ ਜਨਤਕ ਪ੍ਰਦਰਸ਼ਨ 'ਤੇ ਪਾਬੰਦੀ
ਇਕ ਹੋਰ ਹੁਕਮ 'ਚ ਉਨ•ਾਂ ਜ਼ਿਲ•ੇ 'ਚ ਹਥਿਆਰਾਂ ਦੇ ਜਨਤਕ ਅਤੇ ਸੋਸ਼ਲ ਮੀਡੀਆ 'ਤੇ ਪ੍ਰਦਰਸ਼ਨ ਕਰਨ 'ਤੇ ਪਾਬੰਦੀ ਲਗਾਈ ਹੈ | ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ 'ਚ ਹਥਿਆਰ ਲਿਜਾਣ ਅਤੇ ਪ੍ਰਦਰਸ਼ਨ ਕਰਨ ਤੋਂ ਇਲਾਵਾ ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ 'ਤੇ ਵੀ ਮਨਾਹੀ ਹੋਵੇਗੀ | ਉਪਰੋਕਤ ਹੁਕਮ 31 ਮਈ ਤੱਕ ਲਾਗੂ ਰਹਿਣਗੇ |

Ad Position 22
No active advertisement
ਪਿਛਲੀ ਖ਼ਬਰ ਨਗਰ ਪੰਚਾਇਤ ਬੋਹਾ ਦੇ ਸਫ਼ਾਈ ਕਾਮੇ ਅਣਮਿਥੇ ਸਮੇਂ ਲਈ ਹੜਤਾਲ 'ਤੇ ਗਏ <br/> ਅਗਲੀ ਖ਼ਬਰ ਮੁੱਖ ਮੰਤਰੀ ਵਲੋਂ ਧਮਾਕਿਆਂ ਪਿੱਛੇ ਭਾਜਪਾ ਦਾ ਹੱਥ ਦੱਸਣਾ ਮੰਦਭਾਗਾ ਬਿਆਨ- ਰੁਪਿੰਦਰਜੀਤ ਸਿੰਘ <br/>
Ad Position 24